
ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਕਰ ਰਿਹੈ ਕਿਸਾਨਾਂ ਦਾ ਸਮਰਥਨ
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋਕੋ ਅੰਦੋਲਨ 23ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਧਰਨੇ ਦੇ 23ਵੇਂ ਦਿਨ ਵੀ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਮੌਜੂਦ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
Farmer Protest on Railway Track
ਦੱਸ ਦਈਏ ਕਿ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।
Farmer Protest
ਉਹਨਾਂ ਨੇ ਕਿਸਾਨ ਮਾਰੂ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝੇ ਤੌਰ 'ਤੇ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਵਿਚ ਹਰ ਵਰਗ ਦੇ ਲੋਕ ਸ਼ਾਮਲ ਹੋ ਰਹੇ ਹਨ। ਇਸ ਧਰਨੇ ਵਿਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ।