ਖੇਤੀ ਕਾਨੂੰਨਾਂ ਦੇ ਖਿਲਾਫ ਵੱਖ ਵੱਖ ਥਾਵਾਂ ਤੇ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ
Published : Oct 16, 2020, 4:01 pm IST
Updated : Oct 16, 2020, 4:01 pm IST
SHARE ARTICLE
 Protest
Protest

ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਦਰਸਨ ਸਿੰਘ ਸਾਦੀਹਰੀ ਦੀ ਅਗਵਾਈ ਵਿਚ ਕਿਸਾਨਾਂ ਨੇ ਭਾਜਪਾ ਆਗੂ ਜਗਪਾਲ ਮਿੱਤਲ ਦੇ ਘਰ ਦਾ ਘਿਰਾਓ ਕੀਤਾ।

ਚੰਡੀਗੜ੍ਹ- ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਹੋਈ ਗੱਲ਼ਬਾਤ ਬੇਸਿੱਟਾ ਰਹੀ। ਇਸ ਦੌਰਾਨ ਦਿੱਲੀ ਵਿਖੇ ਭਾਰਤ ਸਰਕਾਰ ਨਾਲ ਮੀਟਿੰਗ ਖ਼ਤਮ ਹੋਣ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਨਾਰਾਜ਼ ਹੋ ਕੇ ਬਾਹਰ ਨਿਕਲ ਆਏ । ਕਿਸਾਨ ਇੰਨੇ ਗੁੱਸੇ ਵਿੱਚ ਸਨ ਕਿ ਮੀਟਿੰਗ  ਤੋਂ ਬਾਹਰ ਆ ਕੇ ਖੇਤੀ ਕਾਨੂੰਨ ਦੀ ਕਾਪੀਆਂ ਪਾੜ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਹੁਣ ਕਿਸਾਨਾਂ ਨੇ ਹੋਰ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਨਾਲ ਕੀਤੀ ਜਾ ਰਹੀ ਗੱਲਬਾਤ ਬੇਸਿੱਟਾ ਨਿਕਲਣ ਤੋਂ ਬਾਅਦ ਕਿਸਾਨਾਂ ਵਲੋਂ ਧਰਨਾ ਜਾਰੀ ਹੈ।  

protestprotest

ਨਾਭਾ 'ਚ  ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕੋਠੀ ਬਾਹਰ ਧਰਨਾ ਜਾਰੀ
ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਨਾਭਾ ਵਿਖੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਦੀ ਅਗਵਾਈ ਹੇਠ ਸੁਰਿੰਦਰ ਕੁਮਾਰ ਗਰਗ ਪ੍ਰਧਾਨ ਜ਼ਿਲ੍ਹਾ ਪਟਿਆਲਾ ਭਾਜਪਾ ਦੀ ਕੋਠੀ ਦੇ ਬਾਹਰ ਚੌਥੇ ਦਿਨ ਧਰਨਾ ਜਾਰੀ ਰਿਹਾ। ਕਿਸਾਨ ਯੂਨੀਅਨ ਵਲੋਂ ਇਹ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਹਰਮੇਲ ਸਿੰਘ ਦੇ ਅਨੁਸਾਰ ਇਹ ਧਰਨਾ ਜ਼ਿਲ੍ਹਾ ਪਟਿਆਲਾ ਦੇ ਵੱਖ ਵੱਖ ਬਲਾਕਾਂ ਵਿਚ ਲੱਗਿਆ ਹੋਇਆ ਹੈ। ਉੱਥੇ ਹੀ, ਕਿਸਾਨਾਂ ਦੇ ਮੋਰਚਿਆਂ 'ਚ ਵੱਡੀ ਗਿਣਤੀ 'ਚ ਨੌਜਵਾਨ ਪਹੁੰਚ ਰਹੇ ਹਨ।

farmers protestfarmers protestਸੰਗਰੂਰ 'ਚ ਭਾਜਪਾ ਆਗੂ ਦੇ ਘਰ ਅੱਗੇ ਧਰਨਾ 
ਸੰਗਰੂਰ ਦੇ ਦਿੜ੍ਹਬਾ ਮੰਡੀ 'ਚ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਨੇ ਰਿਲਾਇੰਸ ਪੰਪ ਤੂਰ ਬਨਜਾਰਾ ਦਾ ਘਿਰਾਓ ਕਰਕੇ ਪੱਕਾ ਮੋਰਚਾ ਲਾਇਆ ਹੈ। ਇਸ ਮੋਰਚੇ 'ਚ ਵੱਡੀ ਗਿਣਤੀ ਵਿਚ ਕਿਰਤੀ, ਨੌਜਵਾਨ, ਔਰਤਾਂ, ਬੱਚੇ, ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਏ। ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਦਰਸਨ ਸਿੰਘ ਸਾਦੀਹਰੀ ਦੀ ਅਗਵਾਈ ਵਿਚ ਕਿਸਾਨਾਂ ਨੇ ਭਾਜਪਾ ਆਗੂ ਜਗਪਾਲ ਮਿੱਤਲ ਦੇ ਘਰ ਦਾ ਘਿਰਾਓ ਕੀਤਾ।

Farmers ProtestFarmers Protest

ਮੋਗਾ 'ਚ ਰਿਲਾਇੰਸ ਪੰਪ ਅੱਗੇ ਡਟੇ ਕਿਸਾਨ 
ਮੋਗਾ 'ਚ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਿਹਾਲ ਸਿੰਘ ਵਾਲਾ ਵਿਖੇ ਬਾਘਾਪੁਰਾਣਾ ਰੋਡ 'ਤੇ ਸਥਿਤ ਰਿਲਾਇੰਸ ਪੰਪ ਅੱਗੇ ਦਸਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿਨ੍ਹਾਂ ਚਿਰ ਖੇਤੀ ਵਿਰੋਧੀ ਪਾਸ ਕੀਤੇ ਬਿੱਲ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਤੱਕ ਸੰਘਰਸ਼ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਅਚਾਨਕ ਬਦਲਿਆ ਮੌਸਮ, ਪੈਣ ਲੱਗਾ ਮੀਂਹ, ਲੋਕਾਂ ਦੇ ਖਿੜੇ ਚਿਹਰੇ, ਵੇਖੋ ਦਿਲਾਂ ਨੂੰ ਠੰਢਕ .

20 Jun 2024 2:02 PM

Akali Dal 'ਤੇ Charanjit Brar ਦਾ ਮੁੜ ਵਾਰ, ਕੱਲੇ ਕੱਲੇ ਦਾ ਨਾਂਅ ਲੈ ਕੇ ਸਾਧਿਆ ਨਿਸ਼ਾਨਾ, ਵੇਖੋ LIVE

20 Jun 2024 1:36 PM

Amritsar Weather Update : Temperature 46 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ.. ਗਰਮੀ ਦਾ ਟੂਰਿਜ਼ਮ ’ਤੇ ਵੀ..

20 Jun 2024 1:02 PM

ਅੱਤ ਦੀ ਗਰਮੀ 'ਚ ਲੋਕਾਂ ਨੂੰ ਰੋਕ-ਰੋਕ ਪਾਣੀ ਪਿਆਉਂਦੇ Sub-Inspector ਦੀ ਸੇਵਾ ਦੇਖ ਤੁਸੀਂ ਵੀ ਕਰੋਗੇ ਦਿਲੋਂ ਸਲਾਮ

20 Jun 2024 11:46 AM

Bathinda News: ਇਹ ਪਿੰਡ ਬਣਿਆ ਮਿਸਾਲ 25 ਜੂਨ ਤੋਂ ਬਾਅਦ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਦੇ ਰਿਹਾ ਹੈ 500 ਰੁਪਏ

20 Jun 2024 10:16 AM
Advertisement