ਕੈਪਟਨ ਵਲੋਂ ਕੇਂਦਰ ਸਰਕਾਰ 'ਤੇ ਕਿਸਾਨਾਂ ਪ੍ਰਤੀ ਹੰਕਾਰੀ ਰਵਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ
Published : Oct 16, 2020, 6:36 am IST
Updated : Oct 16, 2020, 6:36 am IST
SHARE ARTICLE
image
image

ਕੈਪਟਨ ਵਲੋਂ ਕੇਂਦਰ ਸਰਕਾਰ 'ਤੇ ਕਿਸਾਨਾਂ ਪ੍ਰਤੀ ਹੰਕਾਰੀ ਰਵਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ

ਸੂਬਾ ਯੂਰੀਆ ਅਤੇ ਕੋਲੇ ਦੀ ਵੱਡੀ ਕਮੀ ਦਾ ਸਾਹਮਣਾ ਕਰ ਰਿਹਾ ਹੈ : ਕੈਪਟਨ
 

ਚੰਡੀਗੜ੍ਹ, 15 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਕਿਸਾਨਾਂ ਨੂੰ ਜ਼ਰੂਰੀ ਵਸਤਾਂ ਦੀ ਆਵਾਜਾਈ ਲਈ ਅਪਣੇ ਰੇਲ ਰੋਕੋ ਅੰਦੋਲਨ ਵਿਚ ਢਿੱਲ ਦੇਣ ਦੀ ਅਪੀਲ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ 'ਤੇ ਬੀਤੇ ਦਿਨ ਦੀ ਮੀਟਿੰਗ ਦੌਰਾਨ ਕਿਸਾਨ ਯੂਨੀਅਨਾਂ ਪ੍ਰਤੀ ਹੰਕਾਰੀ ਅਤੇ ਘੁਮੰਡੀ ਰਵਈਆ ਅਪਣਾਉਣ ਕਰ ਕੇ ਕਿਸਾਨ ਸੰਘਰਸ਼ ਕਾਰਨ ਪੈਦਾ ਹੋਏ ਬਿਜਲੀ ਸੰਕਟ ਨੂੰ ਹੱਲ ਕਰਨ ਵਿਚ ਨਾਕਾਮ ਰਹਿਣ ਦਾ ਦੋਸ਼ ਲਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੇ ਤਿੰਨ ਕੈਬਨਿਟ ਸਾਥੀ ਰੇਲ ਆਵਾਜਾਈ ਲਈ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰ ਰਹੇ ਹਨ ਕਿਉਂ ਜੋ ਇਸ ਨਾਲ ਸੂਬੇ ਵਿਚ ਕੋਲੇ ਦੇ ਵੱਡੀ ਕਮੀ ਪੈਦਾ ਹੋ ਗਈ ਹੈ ਜਿਸ ਕਰ ਕੇ ਇਹ ਕੇਂਦਰ ਸਰਕਾਰ ਦਾ ਵੀ ਫ਼ਰਜ਼ ਬਣਦਾ ਸੀ ਕਿ ਉਹ ਇਨ੍ਹਾਂ ਨਾਲ ਰਾਬਤਾ ਕਾਇਮ ਕਰਦੀ। ਉਨ੍ਹਾਂ ਕਿਹਾ ਕਿ ਲਹਿਰਾ ਮੁਹੱਬਤ ਪਲਾਂਟ ਦੇ ਦੋ ਯੂਨਿਟ ਅਤੇ ਤਰਨ ਤਾਰਨ ਵਿਚ ਜੀ.ਵੀ.ਕੇ. ਦਾ ਇਕ ਯੂਨਿਟ ਬੰਦ ਹੋ ਚੁੱਕੇ ਹਨ ਅਤੇ ਸੂਬਾ ਬਿਜਲੀ ਦੀ ਵੱਡੀ ਕਮੀ ਵੱਲ ਵਧ ਰਿਹਾ ਹੈ।
'ਕੈਪਟਨ ਨੂੰ ਸਵਾਲ' ਪ੍ਰੋਗਰਾਮ ਦੇ ਫੇਸਬੁਕ ਲਾਈਵ ਸੈਸ਼ਨ ਦੌਰਾਨ ਬਠਿੰਡਾ ਵਾਸੀ ਦੇ ਇਕ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਯੂਰੀਆ ਅਤੇ ਕੋਲੇ ਦੀ ਵੱਡੀ ਕਮੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਗੁਦਾਮਾਂ ਤੋਂ ਅਨਾਜ ਨੂੰ ਫੌਰੀ ਚੁੱਕਣ ਦੀ ਲੋੜ ਹੈ ਜਿਸ ਵਿਚ ਰੇਲ ਰੋਕੋ ਅੰਦੋਲਨ ਕਰ ਕੇ ਵਿਘਨ ਪਿਆ ਹੋਇਆ ਹੈ।
Îਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਸੁਝਾਅ ਮਿਲਿਆ ਕਿ ਸੂਬੇ ਨੂੰ ਕੇਂਦਰੀ ਗਰਿੱਡ ਤੋਂ ਬਿਜਲੀ ਖ਼ਰੀਦ ਲੈਣੀ ਚਾਹੀਦੀ ਹੈ ਤਾਂ ਉਨ੍ਹਾਂ ਕਿਹਾ,''ਪਰ ਇਸ ਲਈ ਪੈਸਾ ਕਿੱਥੇ ਹੈ?''
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹਈਆ ਕਰਵਾ ਰਹੀ ਹੈ ਅਤੇ ਡੀਜ਼ਲ ਦੀ ਵੱਡੀ ਕਮੀ ਦਾ ਵੀ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ,''ਸਾਨੂੰ ਇਨ੍ਹਾਂ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ।'' ਉਨ੍ਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਵਸਤਾਂ ਦੀ ਆਵਾਜਾਈ ਦੀ ਆਗਿਆ ਦੇਣ ਲਈ ਅੰਦੋਲਨ ਵਿਚ ਢਿੱਲ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਅਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗੀ ਕਿਉਂ ਜੋ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਵੱਡੀ ਮਾਰ ਪਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਗਲਾ ਰਸਤਾ ਅਖਤਿਆਰ ਕਰਨ ਲਈ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। ਫਿਰੋਜ਼ਪੁਰ ਦੇ ਇਕ ਵਾਸੀ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,''ਮੈਂ ਆਪਣੀ ਸਰਕਾਰ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਚਾਉਣ ਲਈ ਸਭ ਕੁਝ ਕਰਾਂਗਾ।'' ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਇਜਲਾਸ ਸੱਦਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਟੱਕਰ ਦੇਣ ਲਈ ਰਸਤਾ ਲੱਭਣ ਵਾਸਤੇ ਉਚ ਕੋਟੀ ਦੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ।
ਗੁਰਦਾਸਪੁਰ ਦੇ ਇਕ ਵਾਸੀ ਦੇ ਸਵਾਲ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਪ੍ਰਸਤਾਵਿਤ ਬਿੱਲ ਦੇ ਖਾਕੇ 'ਤੇ ਕੋਈ ਟਿੱਪਣੀ ਨਹੀਂ ਕਰ ਸਕਦੇ ਕਿਉਂਕਿ ਅਜੇ ਇਸ 'ਤੇ ਸੋਚ-ਵਿਚਾਰ ਚੱਲ ਰਹੀ ਹੈ।
imageimage
 

SHARE ARTICLE

ਏਜੰਸੀ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement