
ਰੰਧਾਵਾ ਵਲੋਂ ਕਿਸਾਨਾਂ ਦਾ ਧਨਵਾਦ
ਕਿਸਾਨ ਜਥੇਬੰਦੀਆਂ ਦੀ ਪੰਜ ਮੈਂਬਰੀ ਕਮੇਟੀ ਨਾਲ ਤਿੰਨ ਮੰਤਰੀਆਂ ਵੱਲੋਂ ਮੁਲਾਕਾਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨ ਜਥੇਬੰਦੀਆਂ ਦਾ ਧਨਵਾਦ ਕੀਤਾ ਕਿ ਉਨ੍ਹਾਂ ਕਾਂਗਰਸੀ ਆਗੂਆਂ ਦੇ ਘਿਰਾਉ ਦਾ ਫ਼ੈਸਲਾ ਮੁਲਤਵੀ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਸੋਧ ਐਕਟ ਕਾਰਨ ਕਿਸਾਨ 'ਤੇ ਵੱਡਾ ਸੰਕਟ ਆਇਆ ਹੈ ਤੇ ਪੰਜਾਬ ਸਰਕਾਰ ਕੇਂਦਰੀ ਐਕਟ ਨੂੰ ਨਿਸਫਲ ਕਰਨ ਲਈ ਸੈਸ਼ਨ ਬੁਲਾ ਕੇ ਮਤਾ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਅੰਦੋਲਨ ਨਾਲ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨੀ ਜ਼ਰੂਰ ਹੋ ਰਹੀ ਹੈ ਪਰ ਅੰਦੋਲਨ ਬਾਰੇ ਫੈਸਲਾ ਲੈਣ ਦੇ ਸਾਰੇ ਹੱਕ ਕਿਸਾਨਾਂ ਕੋਲ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹੇਗੀ।
image
ਕਿਸਾਨ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ। (ਫ਼ੋਟੋ: ਸੰਤੋਖ ਸਿੰਘ)