19 ਅਕਤੂਬਰ ਤੋਂ ਪੰਜਾਬ 'ਚ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ-ਸਿੱਖਿਆ ਮੰਤਰੀ
Published : Oct 16, 2020, 10:47 am IST
Updated : Oct 16, 2020, 10:47 am IST
SHARE ARTICLE
Vijay Inder Singla
Vijay Inder Singla

ਸਕੂਲ ਖੋਲ੍ਹਣ ਮੌਕੇ ਕੋਵਿਡ-19 ਮਹਾਂਮਾਰੀ ਸਬੰਧੀ ਸਾਵਧਾਨੀਆਂ ਸਹੀ ਤਰੀਕੇ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਚੰਡੀਗੜ੍ਹ- ਕੇਂਦਰ ਸਰਕਾਰ ਨੇ ਸਕੂਲ ਖੋਲ੍ਹਣ ਨੂੰ ਲੈ ਕੇ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਦੇ ਤਹਿਤ ਸ਼ਹਿਰ ਵਿੱਚ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ ਸਖ਼ਤ ਕੋਵਿਡ-19 ਨਿਯਮਾਂ ਨਾਲ ਮੁੜ ਖੋਲ੍ਹੇ ਜਾ ਰਹੇ ਹੈ।  ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 9ਵੀਂ ਤੋਂ 12ਵੀਂ ਕਲਾਸ ਨੂੰ ਹੀ ਆਗਿਆ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਤੀ ਕਲਾਸ 20 ਤੋਂ ਵੱਧ ਵਿਦਿਆਰਥੀਆਂ ਦੀ ਆਗਿਆ ਨਹੀਂ ਹੈ।

schoolschoolਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਪੰਜਾਬ ਸਰਕਾਰ ਨੇ 19 ਅਕਤੂਬਰ ਤੋਂ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਗ੍ਰਹਿ ਵਿਭਾਗ ਵਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ 'ਚ ਸਕੂਲ ਮੁੜ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੋਂ ਬਾਅਦ, ਸਕੂਲ ਸਿਖਿਆ ਵਿਭਾਗ ਨੇ ਵੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜਰਜ਼ (ਐਸ.ਓ.ਪੀਜ਼.) ਜਾਰੀ ਕੀਤਾ ਹੈ। 

ਉਨ੍ਹਾਂ ਕਿਹਾ ਕਿ ਸਕੂਲ ਖੋਲ੍ਹਣ ਮੌਕੇ ਕੋਵਿਡ-19 ਮਹਾਂਮਾਰੀ ਸਬੰਧੀ ਸਾਵਧਾਨੀਆਂ ਸਹੀ ਤਰੀਕੇ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਅਤੇ ਸਕੂਲ ਅਥਾਰਟੀਆਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ। ਸਕੂਲ ਸਿੱਖਿਆਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਮੁੜ ਖੋਲ੍ਹਣ ਤੋਂ ਬਾਅਦ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੋਵੇਗੀ ਅਤੇ ਸਕੂਲਾਂ ਵਿਚ ਐਸ.ਓ.ਪੀਜ਼. ਲਾਗੂ ਕਰਵਉਣ ਲਈ ਸਿਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਕਾਇਮ ਕੀਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement