ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਸਿੱਖਿਆ ਮੰਤਰੀ ਵੱਲੋਂ 9 ਸਕੂਲਾਂ ਦੇ ਐਨ.ਓ.ਸੀਜ਼. ਰੱਦ
Published : Oct 16, 2020, 5:16 pm IST
Updated : Oct 16, 2020, 5:16 pm IST
SHARE ARTICLE
Vijay Inder Singla
Vijay Inder Singla

ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਦਾ ਸੋ਼ਸ਼ਣ ਕਰਨ ਸਬੰਧੀ ਸਿ਼ਕਾਇਤਾਂ ਮਿਲਣ ਮਗਰੋਂ ਕੀਤੀ ਸਖ਼ਤ ਕਾਰਵਾਈ

ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ’ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿੱਚ ਮਿਲੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਵਾਚਿਆ ਜਾ ਰਿਹਾ ਹੈ ਅਤੇ 9 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨ੍ਹਾਂ ਦੇ ਐਨ.ਓ.ਸੀਜ਼. ਰੱਦ ਕਰਨ ਦਾ ਫੈਸਲਾ ਕੀਤਾ ਗਿਆ।

Vijay Inder SinglaVijay Inder Singla

ਜਿ਼ਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁੱਧ ਅਜਿਹੀਆਂ ਸਿ਼ਕਾਇਤਾਂ ਦੇਣ ਲਈ ਆਪਣੀ ਨਿੱਜੀ ਈ-ਮੇਲ ਆਈ.ਡੀ.  vijayindersingla@gmail.com ਜਾਰੀ ਕੀਤੀ ਹੋਈ ਹੈ।  ਸ੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜਿ਼ਆਦਾਤਰ ਸਿ਼ਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ। ਸਿ਼ਕਾਇਤਾਂ ਮਿਲਣ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ ਉਤੇ ਇਨ੍ਹਾਂ ਸਕੂਲਾਂ ਦੇ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਰੱਦ ਕਰ ਦਿੱਤੇ ਗਏ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਜਾਂ ਹੋਰ ਹਦਾਇਤਾਂ ਦੀ ਉਲੰਘਣਾ ਨਹੀਂ ਕਰਨ ਦੇਵੇਗੀ।

Vijay Inder SinglaVijay Inder Singla

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਐਨ.ਓ.ਸੀਜ਼. ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਦੋ ਸਕੂਲ ਅੰਮ੍ਰਿਤਸਰ ਅਤੇ ਤਿੰਨ ਲੁਧਿਆਣਾ ਜਿ਼ਲ੍ਹੇ ਨਾਲ ਸਬੰਧਤ ਹਨ, ਜਦੋਂ ਕਿ ਇਕ ਇਕ ਸਕੂਲ ਫ਼ਤਹਿਗੜ੍ਹ ਸਾਹਿਬ, ਹੁਸਿ਼ਆਰਪੁਰ, ਬਠਿੰਡਾ ਤੇ ਜਲੰਧਰ ਜਿ਼ਲ੍ਹਿਆਂ ਨਾਲ ਸਬੰਧਤ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ, ਜਦੋਂ ਕਿ ਲੁਧਿਆਣਾ ਜਿ਼ਲ੍ਹੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮ੍ਰਿਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ।

Vijay Inder Singla Vijay Inder Singla

ਫ਼ਤਹਿਗੜ੍ਹ ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸਿ਼ਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ੍ਹ ਭੂੰਦੜ ਰੋਡ ਦੇ ਵੀ ਐਨ.ਓ.ਸੀਜ਼. ਰੱਦ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement