ਬੀਐਸਐਫ਼ ਨੂੰ ਦਿਤੀਆਂ ਵਾਧੂ ਤਾਕਤਾਂ ਰਾਜਾਂ ਦੇ ਅਧਿਕਾਰਾਂ ਉਤੇ ਡਾਕਾ : ਰਾਘਵ ਚੱਢਾ
Published : Oct 16, 2021, 5:43 am IST
Updated : Oct 16, 2021, 5:43 am IST
SHARE ARTICLE
image
image

ਬੀਐਸਐਫ਼ ਨੂੰ ਦਿਤੀਆਂ ਵਾਧੂ ਤਾਕਤਾਂ ਰਾਜਾਂ ਦੇ ਅਧਿਕਾਰਾਂ ਉਤੇ ਡਾਕਾ : ਰਾਘਵ ਚੱਢਾ

ਚੰਡੀਗੜ੍ਹ 15 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ) :  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ- ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਬਾਰਡਰ ਸਕਿਊਰਿਟੀ ਫ਼ੋਰਸ (ਬੀ.ਐਸ.ਐਫ) ਨੂੰ ਦਿਤੀਆਂ ਵਾਧੂ ਤਾਕਤਾਂ ਦਾ ਤਿੱਖਾ ਵਿਰੋਧ ਕਰਦੇ ਹੋਏ ਕੇਂਦਰ ਦੇ ਇਸ ਕਦਮ ਨੂੰ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਅਤੇ ਕੌਮੀ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿਤਾ ਹੈ। ਰਾਘਵ ਚੱਢਾ ਨੇ ਕੇਂਦਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਿੰਨਾ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਹੈ ਕਿਉਂਕਿ ਮੁੱਖ ਮੰਤਰੀ ਚੰਨੀ ਨੇ ਕੁੱਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਕੇ ਪਾਕਿਸਤਾਨ ਨਾਲ ਲਗਦੀ ਅੰਤਰ ਰਾਸ਼ਟਰੀ ਸੀਮਾ ’ਤੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੀਆਂ ਵਧੀਆਂ ਵਾਰਦਾਤਾਂ ਨੂੰ ਰੋਕਣ ਲਈ ਕੇਂਦਰ ਸਖ਼ਤੀ ਕਰੇ। ਅਜਿਹੇ ਕਰ ਕੇ ਮੁੱਖ ਮੰਤਰੀ ਚੰਨੀ ਨੇ 50 ਫ਼ੀ ਸਦੀ ਪੰਜਾਬ ’ਤੇ ਕਬਜ਼ੇ ਲਈ ਖ਼ੁਦ ਹੀ ਕੇਂਦਰ ਹੱਥ ਚਾਬੀ ਦਿਤੀ।
 ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ, ‘‘ਕਿਉਂਕਿ ਮੁੱਖ ਮੰਤਰੀ ਚੰਨੀ ਸਾਹਿਬ ਨੇ ਆਤਮ ਸਮਰਪਣ ਕਰਦੇ ਹੋਏ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਕਰੀਬ 27,600 ਵਰਕ ਕਿੱੋਮੀਟਰ ਇਲਾਕੇ (ਜੋ ਪੂਰੇ ਪੰਜਾਬ ਦਾ 50 ਫ਼ੀ ਸਦੀ ਤੋਂ ਵੱਧ ਹੈ) ਦਾ ਕਬਜ਼ਾ ਅਪਣੇ ਹੱਥੀਂ ਪ੍ਰਧਾਨ ਮੰਤਰੀ ਮੋਦੀ ਨੂੰ ਸੌਂਪ ਦਿਤਾ ਹੈ। ਚੰਨੀ ਨੇ ਅਜਿਹਾ ਕਰ ਕੇ 100 ਫ਼ੀ ਸਦੀ ਸੰਘੀ ਢਾਂਚਾ ਵੀ ਮੋਦੀ ਜੀ ਦੇ ਚਰਨਾਂ ’ਚ ਅਰਪਿਤ ਕਰ ਦਿਤਾ।’’
ਰਾਘਵ ਚੱਢਾ ਨੇ ਕਈ ਸ਼ੰਕੇ ਸਵਾਲ ਖੜੇ ਕਰਦੇ ਹੋਏ ਮੁੱਖ ਮੰਤਰੀ ਚੰਨੀ ਕੋਲੋ ਸਪੱਸ਼ਟੀਕਰਨ ਮੰਗਿਆ ਕਿ ਉੁਹ (ਸੀ.ਐਮ) ਪੰਜਾਬ ਦੀ ਜਨਤਾ ਨੂੰ ਸਾਫ਼ ਕਰਨ ਕਿ ਅਜਿਹਾ ਕਿਉਂ ਕੀਤਾ ਗਿਆ? ਰਾਘਵ ਚੱਢਾ ਮੁਤਾਬਕ, ‘‘ਲੋਕ ਜਾਣਨਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਚੰਨੀ ਦੀ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨਾਲ ਕੀ ਗੱਲ ਹੋਈ ਹੈ? ਚੰਨੀ ਸਾਹਿਬ ਨੂੰ ਅਜਿਹਾ ਕੀ ਮਿਲਿਆ ਕਿ ਉਹ (ਮੁੱਖ ਮੰਤਰੀ) ਪੰਜਾਬ ਦੇ ਅੱਧੇ ਇਲਾਕੇ ਉੱਤੇ ‘ਮੈਚ ਫ਼ਿਕਸਿੰਗ’ ਤਹਿਤ ਅਸਿੱਧਾ ਰਾਸ਼ਟਰਪਤੀ ਸ਼ਾਸਨ ਲਾਗੂ ਕਰਵਾ ਆਏ। ਅਸਿੱਧੇ ਢੰਗ ਨਾਲ 23 ’ਚੋਂ 12 ਜ਼ਿਲਿਆਂ (6 ਪ੍ਰਮੁੱਖ ਅਤੇ 6 ਅੰਸ਼ਿਕ) ਦਾ ਕੰਟਰੋਲ ਭਾਜਪਾ ਨੂੰ ਸੌਂਪ ਆਏ ਕਿਉਂਕਿ ਭਾਜਪਾ ਜਾਣਦੀ ਹੈ ਕਿ ਉਹ (ਭਾਜਪਾ) ਕਦੇ ਵੀ ਪੰਜਾਬ ’ਚ ਸਰਕਾਰ ਨਹੀਂ ਬਣ ਸਕਦੀ। ਫਿਰ ਕਿਉਂ ਨਾ ਬੀਐਸਐਫ ਰਾਹੀਂ ਅੱਧੇ ਪੰਜਾਬ ’ਤੇ ਅਸਿੱਧੇ ਢੰਗ ਨਾਲ ਰਾਜ ਕਰ ਲਿਆ ਜਾਵੇ।’’ 
 ਚੱਢਾ ਨੇ ਪੰਜਾਬ ਅੰਦਰ ਬੀ.ਐਸ.ਐਫ਼. ਦਾ ਦਾਇਰਾ 35 ਕਿਲੋਮੀਟਰ ਵਧਾਏ ਜਾਣ ਅਤੇ ਗੁਜਰਾਤ ਅੰਦਰ 30 ਕਿਲੋਮੀਟਰ ਘਟਾਏ ਜਾਣ ਦੇ ਕੇਂਦਰੀ ਫ਼ੈਸਲੇ ’ਤੇ ਵੀ ਸਵਾਲ ਉਠਾਏ। ਕੀ ਗੁਜਰਾਤ ਦੀਆਂ ਸੀਮਾਵਾਂ ਅੰਦਰ ਕੌਮੀ ਸੁਰੱਖਿਆ ਦਾ ਮਸਲਾ ਨਹੀਂ ਹੈ ਪਰ ਕਿਉਂਕਿ ਉਥੇ ਭਾਜਪਾ ਦੀ ਅਪਣੀ ਸਰਕਾਰ ਹੈ, ਇਸ ਲਈ ਉਥੇ ਕਰੀਬ 37 ਫ਼ੀ ਸਦੀ ਇਲਾਕਾ ਬੀ.ਐਸ.ਐਫ਼ ਦੇ ਅਧਿਕਾਰ ਖੇਤਰ ਤੋਂ ਬਾਹਰ ਕਰ ਦਿਤਾ। ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਅਜਿਹਾ ਇਕਪਾਸੜ ਫ਼ੈਸਲਾ ਥੋਪ ਕੇ ਪੰਜਾਬ ਦੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਇਸ ਦੀ ਦੁਰਵਰਤੋਂ ਹੋ ਸਕਦੀ ਹੈ। ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਸਿਆਸੀ ਬਦਲਾਖੋਰੀ ਨੂੰ ਵੀ ਰੱਦ ਨਹੀਂ ਕੀਤਾ ਜਾ ਸਕਦਾ।     ਐਸਏਐਸ-ਨਰਿੰਦਰ-15-4

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement