‘ਆਪ’ ਵਿੱਚ ਸ਼ਾਮਲ ਹੋਏ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਆਗੂ
Published : Oct 16, 2021, 5:42 pm IST
Updated : Oct 16, 2021, 5:42 pm IST
SHARE ARTICLE
Aam Admi Party
Aam Admi Party

ਲੁਧਿਆਣਾ ਅਤੇ ਜਲੰਧਰ ਨਾਲ ਸਬੰਧਿਤ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਕਈ ਆਗੂਆਂ ਨੇ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਦਾ ਪੱਲਾ ਫੜ ਲਿਆ।

ਕਾਂਗਰਸ ਅਤੇ ਬਾਦਲ ਦੇ ਲੋਟੂ ਚੱਕਰ ਤੋਂ ਛੁਟਕਾਰਾ ਚਾਹੁੰਦਾ ਹੈ ਪੰਜਾਬ: ਪ੍ਰੋ. ਬਲਜਿੰਦਰ ਕੌਰ

ਸਿੱਖਿਆ ਖੇਤਰ ਅਤੇ ਸੰਘ ਨਾਲ ਜੁੜੀਆਂ ਸਖ਼ਸ਼ੀਅਤਾਂ ਨੇ ਵੀ ਚੁੱਕਿਆ ਝਾੜੂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਦੋਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਲੁਧਿਆਣਾ ਅਤੇ ਜਲੰਧਰ ਨਾਲ ਸਬੰਧਿਤ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਕਈ ਆਗੂਆਂ ਨੇ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਦਾ ਪੱਲਾ ਫੜ ਲਿਆ। ਇਹਨਾਂ ਤੋਂ ਬਿਨ੍ਹਾਂ ਨਾਮੀ ਅਕਾਦਮਿਕ ਅਤੇ ਆਰ.ਐਸ.ਐਸ. ਨਾਲ ਜੁੜੀਆਂ ਸਖ਼ਸ਼ੀਅਤਾਂ ਵੀ ‘ਆਪ’ ਵਿੱਚ ਸ਼ਾਮਲ ਹੋਈਆਂ। ‘ਆਪ’ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਏ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕੀਤਾ। 

aapaap

ਇਹ ਵੀ ਪੜ੍ਹੋ : ਗ਼ੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫ਼ਾਸ਼; ਦੋ ਵਿਅਕਤੀ ਗ੍ਰਿਫ਼ਤਾਰ

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕਰਵਾਏ ਸਮਾਗਮ ਦੌਰਾਨ ‘ਆਪ’ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪਾਰਟੀ ’ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ, ‘‘ਪੰਜਾਬ ਦੇ ਲੋਕ ਬਾਰੋ-ਬਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਨਾਂ ਪਾਰਟੀਆਂ ਦੇ ਆਗੂਆਂ ਵੱਲੋਂ ਚਲਾਏ ਜਾ ਰਹੇ ਮਾਫ਼ੀਆ ਰਾਜ ਤੋਂ ਛੁੱਟਕਾਰਾ ਪਾਉਣਾ ਚਾਹੁੰਦੇ ਹਨ।’’ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱਕ ਨਵੀਂ ਉਮੀਦ ਹੈ। ਇਸ ਲਈ ਪੰਜਾਬ ਦੇ ਆਮ ਲੋਕ, ਰਾਜਨੀਤਿਕ ਆਗੂ ਅਤੇ ਸਮਾਜ ਸੇਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਪਾਰਟੀ ਦਾ ਕਾਫ਼ਿਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। 

aapaap

ਪ੍ਰੋ. ਬਲਜਿੰਦਰ ਕੌਰ ਨੇ ਕਿਹਾ, ‘‘ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੇਸ਼ ਦੇ ਲੋਕਾਂ ਅੱਗੇ ਰਾਜਨੀਤੀ ਦੀ ਨਵੀਂ ਇਬਾਰਤ ਲਿਖੀ ਹੈ। ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਤਜ਼ਰਬੇ ਦੇ ਆਧਾਰ ’ਤੇ ਹੀ ਪੰਜਾਬ ਦੇ ਲੋਕਾਂ ਨੂੰ ਬਿਜਲੀ ਅਤੇ ਸਿਹਤ ਸੇਵਾਵਾਂ ਬਾਰੇ ਗਰੰਟੀਆਂ ਦਿੱਤੀਆਂ ਹਨ।’’ ਸ਼ਾਮਲ ਹੋਣ ਵਾਲਿਆਂ ਵਿੱਚ  ਜਲੰਧਰ ਦੇ ਅਕਾਲੀ ਦਲ ਬਾਦਲ ਦੇ ਆਗੂ ਅਤੇ ਬਾਸਕਟਬਾਲ ਦੇ ਕੌਮਾਂਤਰੀ ਖ਼ਿਡਾਰੀ ਇਕਬਾਲ ਸਿੰਘ ਢੀਂਡਸਾ, ਲੁਧਿਆਣਾ ਦੇ ਅਕਾਲੀ ਆਗੂ ਗੁਰਮੇਲ ਸਿੰਘ ਚੌਹਾਨ, ਜਲੰਧਰ ਦੇ ਭਾਰਤੀ ਮਜ਼ਦੂਰ ਸੰਘ (ਆਰ.ਐਸ.ਐਸ) ਦੇ ਆਗੂ ਅਤੇ ਫ਼ਿਲਮ ਨਿਰਦੇਸ਼ਕ ਮਨੋਜ ਪੁੰਜ, ਲੁਧਿਆਣਾ ਦੇ ਕਾਂਗਰਸੀ ਆਗੂ ਹਰਦੀਪ ਸਿੰਘ ਮੁੰਡੀਆਂ ਅਤੇ ਸਾਬਕਾ ਪ੍ਰਿੰਸੀਪਲ ਸੁਖਵਿੰਦਰ ਕੌਰ ਪ੍ਰਮੁੱਖ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement