ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਨੇ ਅੱਧੀ ਰਾਤ ਨੂੰ ਕੀਤੀ ਸਰਹੱਦੀ ਨਾਕਿਆਂ ਦੀ ਅਚਾਨਕ ਚੈਕਿੰਗ
Published : Oct 16, 2021, 10:50 am IST
Updated : Oct 16, 2021, 10:50 am IST
SHARE ARTICLE
 Deputy CM Sukhjinder Randhawa conducts surprise check of border posts at midnight
Deputy CM Sukhjinder Randhawa conducts surprise check of border posts at midnight

ਬੀਐਸਐਫ ਦੇ ਦਾਇਰੇ ਨੂੰ ਵਧਾ ਕੇ 50 ਕਿਲੋਮੀਟਰ ਕਰਨਾ ਸਾਬਤ ਕਰਦਾ ਕਿ ਕੇਂਦਰ ਦੀ ਮਨਸ਼ਾ ਪੰਜਾਬ ਪ੍ਰਤੀ ਸਾਫ ਨਹੀਂ-ਰੰਧਾਵਾ

 

ਅਜਨਾਲਾ/ਡੇਰਾ ਬਾਬਾ ਨਾਨਕ : ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ। ਸ. ਰੰਧਾਵਾ ਜਿਨ੍ਹਾਂ ਅੱਜ ਦੇਰ ਰਾਤ ਖ਼ੁਦ ਕੌਮਾਂਤਰੀ ਸਰਹੱਦ ਨਾਲ ਲੱਗਦੇ ਅਜਨਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਆਦਿ ਖੇਤਰਾਂ ਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਸਥਿਤੀ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲਿਆ

 Deputy CM Sukhjinder Randhawa conducts surprise check of border posts at midnight

ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੁਰੱਖਿਆ, ਅਮਨ- ਕਾਨੂੰਨ ਦੇ ਮਾਮਲੇ ਵਿੱਚ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਚੈਕਿੰਗ ਦੌਰਾਨ ਪੂਰੀ ਮੁਸਤੈਦੀ ਨਾਲ ਡਿਊਟੀ ਕਰ ਰਹੇ ਪੁਲਿਸ ਕਰਮੀਆਂ ਦੀ ਗ੍ਰਹਿ ਮੰਤਰੀ ਨੇ ਪਿੱਠ ਥਾਪੜਦਿਆਂ ਕਿਹਾ ਕਿ ਉਹ ਅਚਨਚੇਤ ਉਲੀਕੇ ਇਸ ਪ੍ਰੋਗਰਾਮ ਦੌਰਾਨ ਜਗਦੇਵ ਖ਼ੁਰਦ, ਗਾਗੋ ਮਹਿਲ, ਦਰਿਆ ਮੂਸਾ, ਸਿੰਘਪੁਰਾ, ਘੋਨੇਵਾਲਾ ਪੁੱਲ ਵਿਖੇ ਤਾਇਨਾਤ ਨਾਕਿਆਂ ਉਤੇ ਪੁਲਿਸ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਏ ਜਾਣ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।

 Deputy CM Sukhjinder Randhawa conducts surprise check of border posts at midnight

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਆਖਿਆ ਕਿ ਸੂਬੇ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ 50 ਕਿਲੋ ਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਸੂਬਿਆਂ ਦੀਆਂ ਪੁਲਿਸ ਬਲਾਂ ਨੂੰ ਕਮਜ਼ੋਰ ਸਿੱਧ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ। 

 Deputy CM Sukhjinder Randhawa conducts surprise check of border posts at midnight

ਉਪ ਮੁੱਖ ਮੰਤਰੀ ਨੇ ਨਾਲ ਹੀ ਸਰਹੱਦੀ ਖੇਤਰ ਦੇ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੀ ਅਤੇ ਇਸ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗਾ।

 Deputy CM Sukhjinder Randhawa conducts surprise check of border posts at midnight

ਉਪ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਖ਼ਾਸ ਕਰਕੇ ਕੌਮਾਂਤਰੀ ਸਰਹੱਦ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਖਿਲਾਫ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਅਤੇ ਇੱਥੋਂ ਦੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

 Deputy CM Sukhjinder Randhawa conducts surprise check of border posts at midnight

ਸੂਬੇ ਵਿੱਚ ਪਾਕਿਸਤਾਨ ਤੋਂ ਦਰਪੇਸ਼ ਖਤਰੇ ਸਬੰਧੀ ਗੁੰਮਰਾਹਕੁਨ ਪ੍ਰਚਾਰ ਕਰਨ ਵਾਲਿਆਂ ਨੂੰ ਵਰਜਦਿਆਂ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਨੇ ਔਖੇ ਵੇਲਿਆਂ ਵਿੱਚ ਵਿਰੋਧੀਆਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਅਤੇ ਹੁਣ ਤਾਂ ਪੰਜਾਬ ਵਿੱਚ ਅਮਨ- ਸ਼ਾਂਤੀ ਦਾ ਮਾਹੌਲ ਹੈ ਜਿੱਥੇ ਸਭ ਧਰਮਾਂ, ਜਾਤਾਂ, ਫ਼ਿਰਕਿਆਂ ਦੇ ਲੋਕ ਮਿਲ ਜੁਲ ਕੇ ਰਹਿੰਦੇ ਹਨ ਅਤੇ ਪੰਜਾਬੀਆਂ ਨੇ ਵੰਡ ਪਾਓ ਤਾਕਤਾਂ ਨੂੰ ਸਦਾ ਭਾਜੀ ਮੋੜੀ ਹੈ।

 Sukhjinder Randhawa Sukhjinder Randhawa

ਉਪ ਮੁੱਖ ਮੰਤਰੀ ਨੇ ਇਕ ਗੱਲ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਜਦੋਂ ਵੀ ਲੋੜ ਪਈ ਤਾਂ ਹਰ ਕੁਰਬਾਨੀ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਕਿਹਾ ਜਿਸ ਨੇ ਹਰ ਫਰੰਟ 'ਤੇ ਦੇਸ਼ ਦੀ ਰੱਖਿਆ ਕੀਤੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬੀਐਸਐਫ ਸੰਬੰਧੀ ਤਾਜ਼ਾ ਫ਼ੈਸਲੇ ਨਾਲ ਕੇਂਦਰ ਵੱਲੋਂ ਬੇਲੋੜੇ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਸ. ਰੰਧਾਵਾ ਨੇ ਕਿਹਾ, “ਪੰਜਾਬ ਸਰਕਾਰ ਸਾਡੀਆਂ ਸੁਰੱਖਿਆ ਬਲਾਂ ਨਾਲ ਖੜ੍ਹੀ ਹੈ ਜਿਨ੍ਹਾਂ ਵੱਲੋਂ ਦਿਨ-ਰਾਤ ਦਿੱਤੇ ਜਾਂਦੇ ਪਹਿਰੇ ਸਦਕਾ ਦੇਸ਼ ਵਾਸੀ ਚੈਨ ਦੀ ਨੀਂਦ ਸੌਂਦੇ ਹਨ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement