ਗ਼ੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫ਼ਾਸ਼; ਦੋ ਵਿਅਕਤੀ ਗ੍ਰਿਫ਼ਤਾਰ
Published : Oct 16, 2021, 5:10 pm IST
Updated : Oct 16, 2021, 5:10 pm IST
SHARE ARTICLE
police
police

ਉਨ੍ਹਾਂ ਕੋਲੋਂ ਦੋ ਦੇਸੀ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

ਮੁੱਖ ਮੁਲਜ਼ਮ ਯੂ.ਪੀ. ਦਾ ਰਹਿਣ ਵਾਲਾ ਫ਼ੌਜੀ

ਚੰਡੀਗੜ੍ਹ/ਸੰਗਰੂਰ : ਸੰਗਰੂਰ ਜ਼ਿਲ੍ਹਾ ਪੁਲਿਸ ਨੇ ਅੱਜ ਗ਼ੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਦੋ ਦੇਸੀ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਵਨ ਕੁਮਾਰ ਵਾਸੀ ਜ਼ਿਲ੍ਹਾ ਅਲੀਗੜ੍ਹ (ਯੂਪੀ) ਅਤੇ ਕੁਲਵਿੰਦਰ ਸਿੰਘ ਵਾਸੀ ਕਰੀਈਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

Arrested Arrested

ਐਸ.ਐਸ.ਪੀ. ਸੰਗਰੂਰ ਸਵਪਨ ਸ਼ਰਮਾ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਗ਼ੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੀਆਂ ਘਟਨਾਵਾਂ ਵਧਣ ਤੋਂ ਬਾਅਦ ਡੀਐਸਪੀ ਯੋਗੇਸ਼ ਕੁਮਾਰ, ਇੰਸਪੈਕਟਰ ਦੀਪਿੰਦਰ ਸਿੰਘ ਇੰਚਾਰਜ ਅਪਰਾਧ ਸ਼ਾਖਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ।

ਇਹ ਵੀ ਪੜ੍ਹੋ :  ਕੇ. ਸੋਨੀ ਬਿਲਡਰਸ ਨੂੰ ਨਿਵੇਸ਼ਕ ਦੇ ਇੱਕ ਕਰੋੜ ਤੋਂ ਵੱਧ ਰੁਪਏ ਵਾਪਸ ਕਰਨ ਦੇ ਹੁਕਮ

ਉਨ੍ਹਾਂ ਦੱਸਿਆ ਕਿ ਇੱਕ ਮਹੀਨੇ ਦੀ ਜਾਂਚ ਦੌਰਾਨ ਐਸਆਈਟੀ ਇਸ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਕਾਮਯਾਬ ਰਹੀ। ਉਨ੍ਹਾਂ ਕਿਹਾ ਕਿ ਪਵਨ ਵੱਲੋਂ ਕੀਤਾ ਗਿਆ ਇਹ ਦੌਰਾ ਪੰਜਾਬ ਵਿੱਚ ਕੀਤੇ ਗਏ ਕਈ ਦੌਰਿਆਂ ਵਿੱਚੋਂ ਇੱਕ ਸੀ ਜਿਸ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਵਨ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਖੇਤਰ ਵਿੱਚ ਕਈ ਹਥਿਆਰ ਸਪਲਾਈ ਕੀਤੇ ਹਨ।
ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਪਵਨ ਜ਼ਿਲ੍ਹਾ ਅਲੀਗੜ੍ਹ (ਯੂਪੀ) ਦੇ ਰਹਿਣ ਵਾਲੇ ਚੰਚਲ ਕੁਮਾਰ, ਜੋ ਕਿ ਫ਼ੌਜ ਵਿੱਚ ਸੇਵਾ ਨਿਭਾ ਰਿਹਾ ਹੈ ਅਤੇ ਮਾਓ ਵਿਖੇ ਤਾਇਨਾਤ ਹੈ, ਦੇ ਇਸ਼ਾਰੇ `ਤੇ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ : ਮੈਕਸੀਕੋ : ਹਵਾਈ ਅੱਡੇ ਨੇੜੇ ਚੱਲੀ ਗੋਲੀ, ਇੱਕ ਦੀ ਮੌਤ

ਸਪੱਸ਼ਟ ਤੌਰ `ਤੇ ਚੰਚਲ ਕੁਮਾਰ ਮੱਧ ਪ੍ਰਦੇਸ਼ ਦੇ ਗ਼ੈਰਕਾਨੂੰਨੀ ਹਥਿਆਰ ਨਿਰਮਾਤਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਕਈ ਸਾਥੀ ਹਨ, ਜੋ ਰਾਜ ਵਿੱਚ ਸਮਾਜ ਵਿਰੋਧੀ ਅਨਸਰਾਂ ਨੂੰ ਦੇਸੀ ਹਥਿਆਰ ਪਹੁੰਚਾਉਂਦੇ ਹਨ।

Punjab PolicePunjab Police

ਵਿਸ਼ੇਸ਼ ਜਾਂਚ ਟੀਮ ਨੇ ਖੁਲਾਸਾ ਕੀਤਾ ਕਿ ਮੱਧ ਪ੍ਰਦੇਸ਼  ਗ਼ੈਰਕਾਨੂੰਨੀ ਹਥਿਆਰਾਂ ਦੇ ਨਿਰਮਾਣ ਦਾ ਧੁਰਾ ਬਣ ਗਿਆ ਹੈ। ਪਿਛਲੇ ਮਾਮਲਿਆਂ ਦੀ ਜਾਂਚ ਵੀ ਦੇਸੀ ਹਥਿਆਰਾਂ ਦਾ ਧੁਰਾ ਹੋਣ ਸਬੰਧੀ ਮੱਧ ਪ੍ਰਦੇਸ਼ ਵੱਲ ਇਸ਼ਾਰਾ ਕਰਦੀ ਹੈ।

ਐਸਐਸਪੀ ਸਵਪਨ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਛੇ ਮਹੀਨਿਆਂ ਵਿੱਚ ਸੰਗਰੂਰ ਪੁਲਿਸ ਨੇ ਅਸਲਾ ਐਕਟ ਅਧੀਨ 17 ਕੇਸ ਦਰਜ ਕੀਤੇ ਹਨ ਅਤੇ 32 ਦੇਸੀ ਹਥਿਆਰ ਬਰਾਮਦ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement