ਘਟਨਾ ਨਾਲ ਕਿਸਾਨ ਮੋਰਚੇ ਦਾ ਕੋਈ ਸਬੰਧ ਨਹੀਂ, ਤਫ਼ਤੀਸ਼ 'ਚ ਦੇਵਾਂਗੇ ਸਾਥ : ਕਿਸਾਨ ਮੋਰਚਾ
Published : Oct 16, 2021, 7:39 am IST
Updated : Oct 16, 2021, 7:39 am IST
SHARE ARTICLE
image
image

ਘਟਨਾ ਨਾਲ ਕਿਸਾਨ ਮੋਰਚੇ ਦਾ ਕੋਈ ਸਬੰਧ ਨਹੀਂ, ਤਫ਼ਤੀਸ਼ 'ਚ ਦੇਵਾਂਗੇ ਸਾਥ : ਕਿਸਾਨ ਮੋਰਚਾ

ਨਵੀਂ ਦਿੱਲੀ, 15 ਅਕਤੂਬਰ : ਸਿੰਘੂ ਸਰਹੱਦ 'ਤੇ ਨੌਜਵਾਨ ਨੂੰ  ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਨ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ | ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚੇ ਨੇ ਸ਼ੁਕਰਵਾਰ ਨੂੰ  ਪ੍ਰੈੱਸ ਕਾਨਫ਼ਰੰਸ ਕੀਤੀ | ਇਸ ਦੌਰਾਨ ਮੋਰਚੇ ਨੇ ਇਸ ਕਤਲ ਅਤੇ ਬੇਅਦਬੀ ਦੇ ਦੋਸ਼ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ  ਸਖ਼ਤ ਸਜ਼ਾ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਇਸ ਦਾ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ | ਮੋਰਚੇ ਨੇ ਕਿਹਾ ਕਿ ਅੰਦੋਲਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਵਿਰੋਧ ਕਰਦਾ ਹੈ | ਸਾਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ, ਅਸੀਂ ਸਹਿਯੋਗ ਕਰਾਂਗੇ | ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ 'ਕੱਕਾਜੀ', ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਸੰਯੁਕਤ ਕਿਸਾਨ ਮੋਰਚਾ ਇਸ ਬੇਰਹਿਮ ਕਤਲ ਦੀ ਨਿਖੇਧੀ ਕਰ ਕੇ ਇਹ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਇਸ ਘਟਨਾ ਦੇ ਦੋਵੇਂ ਪੱਖਾਂ, ਇਸ ਨਿਹੰਗ ਸਮੂਹ ਜਾਂ ਮਿ੍ਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ | ਅਸੀਂ ਕਿਸੇ ਵੀ ਧਾਰਮਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਵਿਰੁਧ ਹਾਂ ਪਰ ਇਸ ਆਧਾਰ 'ਤੇ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ  ਕਾਨੂੰਨ ਅਪਣੇ ਹੱਥਾਂ ਵਿਚ ਲੈਣ ਦੀ ਇਜਾਜ਼ਤ ਨਹੀਂ ਹੈ | ਅਸੀਂ ਇਹ ਮੰਗ ਕਰਦੇ ਹਾਂ ਕਿ ਇਸ ਕਤਲ ਅਤੇ ਬੇਅਦਬੀ ਦੀ ਸਾਜ਼ਸ਼ ਦੇ ਦੋਸ਼ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ  ਕਾਨੂੰਨ ਅਨੁਸਾਰ ਸਜ਼ਾ ਦਿਤੀ ਜਾਵੇ | ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ 'ਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰੇਗਾ |''
  ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ,''ਕਿਸਾਨ ਮੋਰਚਾ ਘਟਨਾ ਤੇ ਦੁੱਖ ਪ੍ਰਗਟਾਉਂਦਾ ਹੈ | ਧਾਰਮਕ ਗ੍ਰੰਥ ਦੀ ਬੇਅਦਬੀ ਸਬੰਧੀ ਘਟਨਾ ਵਾਪਰੀ ਹੈ, ਕਿਸਾਨ ਮੋਰਚੇ ਦਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਹੈ | ਕਿਤੇ ਨਾ ਕਿਤੇ ਇਸ ਘਟਨਾ ਪਿਛੇ ਏਜੰਸੀਆਂ ਦੀ ਚਾਲ ਹੋ ਸਕਦੀ ਹੈ |'' ਉਨ੍ਹਾਂ ਕਿਹਾ,''ਹੋਰ ਕਈ ਨਿਹੰਗ ਸਿੰਘ ਜਥੇਬੰਦੀਆਂ ਨਾਲ ਰਹਿ ਰਹੇ ਸਨ ਪਰ ਕੱੁਝ ਸਮੇਂ ਤੋਂ ਮੋਰਚੇ ਨੂੰ  ਧਾਰਮਕ ਰੰਗ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |'' ਦਸਣਯੋਗ ਹੈ ਕਿ ਕਿਸਾਨੀ ਮੰਚ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਉਸ ਦਾ ਇਕ ਹੱਥ ਵੱਢ ਕੇ ਲਾਸ਼ ਨੂੰ  ਬੈਰੀਕੇਡ ਨਾਲ ਲਟਕਾ ਦਿਤਾ ਗਿਆ ਹੈ | (ਏਜੰਸੀ)

rਬਾਕੀ ਸਫ਼ਾ 11 'ਤੇ 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement