
ਦਿੱਲੀ ਦੇ ਸਿੰਘੂ ਬਾਰਡਰ ’ਤੇ ਬੇਅਦਬੀ ਕਰਨ ਦੇ ਆਰੋਪ ਵਿਚ ਨਿਹੰਗਾਂ ਵੱਲੋਂ ਕਤਲ ਕੀਤੇ ਲਖਬੀਰ ਦਾ ਅੱਜ ਉਸ ਦੇ ਪਿੰਡ ਵਿਖੇ ਅੰਤਿਮ ਸਸਕਾਰ ਕੀਤਾ ਗਿਆ।
ਤਰਨਤਾਰਨ (ਨਿਸ਼ਾਨ ਸਹੋਤਾ) : ਦਿੱਲੀ ਦੇ ਸਿੰਘੂ ਬਾਰਡਰ ’ਤੇ ਬੇਅਦਬੀ ਕਰਨ ਦੇ ਆਰੋਪ ਵਿਚ ਨਿਹੰਗਾਂ ਵੱਲੋਂ ਕਤਲ ਕੀਤੇ ਲਖਬੀਰ ਦਾ ਅੱਜ ਉਸ ਦੇ ਪਿੰਡ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਉਸ ਦੇ ਪਰਿਵਾਰ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਮੌਜੂਦ ਸਨ।
Lakhbir killed at Singhu border cremated
ਹੋਰ ਪੜ੍ਹੋ: ਲੁਧਿਆਣਾ 'ਚ ਸੁਖਬੀਰ ਬਾਦਲ ਦਾ ਵਿਰੋਧ, ਪਿੰਡ ਵਾਸੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਘੇਰਿਆ ਕਾਫਿਲਾ
ਦੱਸ ਦਈਏ ਕਿ ਬੀਤੇ ਦਿਨ ਨਿਹੰਗ ਸਿੰਘ ਵਲੋਂ ਲਖਬੀਰ ਸਿੰਘ ਦਾ ਕਤਲ ਕੀਤਾ ਗਿਆ ਸੀ। ਉਹਨਾਂ ਨੇ ਇਲਜ਼ਾਮ ਲਗਾਏ ਸੀ ਕਿ ਲਖਬੀਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਲਖਬੀਰ ਤਰਨਤਾਰਨ ਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਹੈ।
Lakhbir killed at Singhu border cremated
ਹੋਰ ਪੜ੍ਹੋ: ਵਿਜੈ ਇੰਦਰ ਸਿੰਗਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਸੰਗਤ ਨੂੰ ਅਰਪਣ
ਇਸ ਮਾਮਲੇ ਵਿਚ 2 ਨਿਹੰਗਾਂ ਵਲੋਂ ਆਤਮ-ਸਮਰਪਣ ਕੀਤਾ ਗਿਆ ਹੈ। ਨਿਹੰਗ ਸਰਬਜੀਤ ਸਿੰਘ ਨੇ ਬੀਤੇ ਦਿਨ ਸਰੰਡਰ ਕੀਤਾ ਸੀ। ਇਸ ਤੋਂ ਬਾਅਦ ਅੱਜ ਨਿਹੰਗ ਨਰਾਇਣ ਸਿੰਘ ਨੇ ਸਰੰਡਰ ਕੀਤਾ ਹੈ।
Sarabjeet Singh
ਨਿਹੰਗ ਸਰਬਜੀਤ ਸਿੰਘ ਨੂੰ ਅੱਜ ਯਾਨੀ ਸ਼ਨੀਵਾਰ ਨੂੰ ਸੋਨੀਪਤ ਕੋਰਟ ’ਚ ਪੇਸ਼ ਕੀਤਾ ਗਿਆ ਸੀ। ਜਿੱਥੇ ਸਰਬਜੀਤ ਸਿੰਘ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਆਰੋਪੀ ਨੂੰ ਸੋਨੀਪਤ ਦੇ ਸਿਵਲ ਜੱਜ ਦੀ ਕੋਰਟ ਵਿਚ ਪੇਸ਼ ਕਰਦੇ ਹੋਏ 14 ਦਿਨ ਦੀ ਰਿਮਾਂਡ ਮੰਗੀ ਸੀ ਪਰ ਕੋਰਟ ਨੇ ਸਿਰਫ਼ 7 ਦਿਨ ਦੀ ਹੀ ਰਿਮਾਂਡ ਮਨਜ਼ੂਰ ਕੀਤੀ।