ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਨਾਲ ਹੋਈ ਕਈ ਘੰਟੇ ਲੰਮੀ ਮੀਟਿੰਗ
Published : Oct 16, 2021, 7:56 am IST
Updated : Oct 16, 2021, 7:56 am IST
SHARE ARTICLE
image
image

ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਨਾਲ ਹੋਈ ਕਈ ਘੰਟੇ ਲੰਮੀ ਮੀਟਿੰਗ

ਚੰਡੀਗੜ੍ਹ, 15 ਅਕਤੂਬਰ (ਭੁੱਲਰ): ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਦੀ ਅੱਜ ਰਾਹੁਲ ਗਾਂਧੀ ਨਾਲ ਦੇਰ ਰਾਤ ਤਕ ਕਈ ਘੰਟੇ ਲੰਮੀ ਮੀਟਿੰਗ ਹੋਈ ਜਿਸ ਵਿਚ ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਪ੍ਰਸਾਦ ਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਵੀ ਸ਼ਾਮਲ ਹੋਏ | ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਸਿੱਧੂ ਦੀ ਵੇਣੂਗੋਪਾਲ ਤੇ ਰਾਵਤ ਨਾਲ ਮੀਟਿੰਗ ਹੋਈ ਸੀ ਤੇ ਇਸ ਮੀਟਿੰਗ ਤੋਂ ਬਾਅਦ ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਅਪਣੀਆਂ ਚਿੰਤਾਵਾਂ ਹਾਈ ਕਮਾਨ ਆਗੂਆਂ ਸਾਹਮਣੇ ਰੱਖ ਦਿਤੀਆਂ ਹਨ ਤੇ ਹਾਈਕਮਾਨ ਜੋ ਵੀ ਫ਼ੈਸਲਾ ਕਰੇਗਾ ਉਨ੍ਹਾਂ ਨੂੰ  ਮਨਜ਼ੂਰ ਹੋਵੇਗਾ | ਅਜ ਹੋਈ ਮੀਟਿੰਗ ਵਿਚ ਸਿੱਧੂ ਦੇ ਪ੍ਰਧਾਨ ਬਣੇ ਰਹਿਣ ਨੂੰ  ਵੀ ਹਾਈਕਮਾਨ ਦੀ ਹਰੀ ਝੰਡੀ ਮਿਲ ਗਈ ਹੈ | ਸਿੱਧੂ ਨੂੰ  ਸੋਨੀਆ ਗਾਂਧੀ, ਰਾਹੁਲ ਤੇ ਪਿ੍ਯੰਕਾ ਦੀ ਅਗਵਾਈ ਵਿਚ ਪੂਰਾ ਭਰੋਸਾ ਪ੍ਰਗਟ ਕੀਤਾ ਹੈ | ਸਿੱਧੂ 18 ਨੁਕਾਤੀ ਏਜੰਡੇ ਦੀ ਪੂਰਤੀ ਲਈ ਦਿ੍ੜ ਹਨ ਅਤੇ ਚੰਨੀ ਸਰਕਾਰ ਦੀਆਂ ਕੀਤੀਆਂ ਨਿਯੁਕਤੀਆਂ 'ਤੇ ਉਨ੍ਹਾਂ ਦਾ ਇਤਰਾਜ਼ ਬਰਕਰਾਰ ਹੈ ਜਿਸ ਦਾ ਹੱਲ ਹਾਈਕਮਾਨ ਕਰੇਗੀ | ਰਾਹੁਲ ਗਾਂਧੀ ਨਾਲ ਅੱਜ ਹੋਈ ਮੀਟਿੰਗ ਵਿਚ ਵੀ ਇਸੇ ਸੰਦਰਭ 'ਚ ਗੱਲਬਾਤ ਹੋਈ ਹੈ | ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਅਤੇ ਵਿਰੋਧੀ ਪਾਰਟੀਆਂ ਦੀ ਮੁਹਿੰਮ ਦੇ ਮੁਕਾਬਲੇ ਲਈ ਵਿਸ਼ੇਸ਼ ਤੌਰ 'ਤੇ ਚਰਚਾ ਹੋਈ |
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement