ਜੈਤੋ 'ਚ ਹਰਸਿਮਰਤ ਬਾਦਲ ਦਾ ਵਿਰੋਧ, ਕਿਸਾਨਾਂ ਨੇ ਕਾਲੀਆਂ ਝੰਡੀਆਂ ਨਾਲ ਕੀਤਾ ਸਵਾਗਤ 
Published : Oct 16, 2021, 1:49 pm IST
Updated : Oct 16, 2021, 3:24 pm IST
SHARE ARTICLE
 Opposition to Harsimrat Badal in Jaito, farmers greeted with black flags
Opposition to Harsimrat Badal in Jaito, farmers greeted with black flags

ਪਹਿਲਾਂ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦਾ ਗੁਣਗਾਣ ਕੀਤਾ ਤੇ ਫਿਰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਯੂ-ਟਰਨ ਲੈ ਲਿਆ - ਕਿਸਾਨ

 

ਜੈਤੋ (ਸੁਖਜਿੰਦਰ ਸਿੰਘ ਸਹੋਤਾ) ਕਿਸਾਨ ਆਏ ਦਿਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸੇ ਨਾ ਕਿਸੇ ਸਿਆਸੀ ਲੀਡਰ ਦਾ ਵਿਰੋਧ ਕਰਦੇ ਹਨ ਤੇ ਅੱਜ ਕਿਸਾਨਾਂ ਵੱਲੋਂ ਹਰਸਿਮਰਤ ਬਾਦਲ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਦਰਅਸਲ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਜੈਤੋ ਵਿਖੇ ਪਹੁੰਚੇ ਹਨ ਜਿੱਥੇ ਕਿਸਾਨਾਂ ਨੂੰ ਉਹਨਾਂ ਦੇ ਆਉਣ ਦੀ ਖ਼ਬਰ ਪਹਿਲਾਂ ਤੋਂ ਹੀ ਸੀ। ਇਸ ਕਰ ਕੇ ਕਿਸਾਨਾਂ ਵੱਲੋਂ ਵਿਰੋਧ ਦੀ ਤਿਆਰੀ ਵੱਡੀ ਗਿਣਤੀ ਵਿਚ ਪਹਿਲਾਂ ਹੀ ਕਰ ਲਈ ਗਈ ਸੀ।

Farmers Protest Against Harsimrat Badal Farmers Protest Against Harsimrat Badal

ਕਿਸਾਨ ਅਕਾਲੀ ਦਲ ਦੇ ਸਮਾਗਮ ਸਥਾਨ ਦੇ ਨੇੜੇ ਇਕੱਠੇ ਹੋਏ ਤੇ ਰੱਜ ਕੇ ਅਕਾਲੀ ਦਲ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਕਿਸਾਨਾਂ ਦੀ ਵਿਰੋਧੀ ਪਾਰਟੀ ਹੈ ਤੇ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ ਉਸ ਸਮੇਂ ਹਰਸਿਮਰਤ ਬਾਦਲ ਤੇ ਸੁਖਬੀਰ ਬਾਦਲ ਨੇ ਇਹਨਾਂ ਕਾਨੂੰਨਾਂ ਦਾ ਗੁਣਗਾਣ ਕੀਤਾ ਸੀ

Farmers Protest Against Harsimrat Badal Farmers Protest Against Harsimrat Badal

ਪਰ ਫਿਰ ਉਹਨਾਂ ਨੇ ਕਿਸਾਨਾਂ ਵੱਲੋਂ ਹੁੰਦਾ ਵਿਰੋਧ ਦੇਖ ਕੇ ਯੂ-ਟਰਨ ਲੈ ਲਿਆ ਤੇ ਕਿਸਾਨਾਂ ਦੇ ਹੱਕ ਵਿਚ ਆ ਗਏ। ਅਸੀਂ ਇਹਨਾਂ ਸਾਰੀਆਂ ਪਾਰਟੀਆਂ ਨੂੰ ਵਾਰ-ਵਾਰ ਕਹਿ ਰਹੇ ਹਾਂ ਕਿ ਤੁਸੀਂ ਸਾਰੀਆਂ ਪਾਰਟੀਆਂ ਇਕ-ਜੁੱਟ ਹੋ ਕੇ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਓ ਤੇ ਸਾਡੇ ਪੰਜਾਬ ਨੂੰ ਬਰਬਾਦ ਹੋਣ ਤੋਂ ਬਚਾਅ ਲਓ ਪਰ ਇਹ ਸਾਰੀਆਂ ਪਾਰਟੀਆਂ ਆਪਸ ਵਿਚ ਮਿਲੀਆਂ ਹੋਈਆਂ ਹਨ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement