
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਥਾਨਕ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਲੁਧਿਆਣਾ (ਰਾਜਵਿੰਦਰ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਥਾਨਕ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸੁਖਬੀਰ ਬਾਦਲ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਗਟਾਇਆ।
People raise black flags, slogans against Sukhbir Badal
ਹੋਰ ਪੜ੍ਹੋ: ਵਿਜੈ ਇੰਦਰ ਸਿੰਗਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਸੰਗਤ ਨੂੰ ਅਰਪਣ
ਦਰਅਸਲ ਸੁਖਬੀਰ ਸਿੰਘ ਬਾਦਲ ਹੀਰਾ ਸਿੰਘ ਗਾਬੜੀਆ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਸੀ। ਸਥਾਨਕ ਲੋਕਾਂ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹਾਲਾਂਕਿ ਅਕਾਲੀ ਦਲ ਲੁਧਿਆਣਾ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਆਰੋਪ ਲਗਾਇਆ ਕਿ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਵਲੋਂ ਅਪਣੇ ਵਰਕਰਾਂ ਨੂੰ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਲਈ ਭੇਜਿਆ ਗਿਆ ਹੈ।
People raise black flags, slogans against Sukhbir Badal
ਹੋਰ ਪੜ੍ਹੋ: ਪੰਜਾਬ ’ਚ ਬੇਕਾਬੂ ਹੋਏ ਡੇਂਗੂ ਦੇ ਮਾਮਲੇ, ਚੰਨੀ ਸਰਕਾਰ ਬੇਖ਼ਬਰ: ਪ੍ਰੋ. ਬਲਜਿੰਦਰ ਕੌਰ
2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵਲੋਂ ਲਗਾਤਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਕਈ ਸ਼ਹਿਰਾਂ ਅਤੇ ਪਿੰਡਾਂ ਵਿਚ ਉਹਨਾਂ ਦਾ ਵੱਡੇ ਪੱਧਰ ’ਤੇ ਵਿਰੋਧ ਦੇਖਣ ਨੂੰ ਮਿਲਿਆ।
People raise black flags, slogans against Sukhbir Badal
ਹੋਰ ਪੜ੍ਹੋ: ਲਹਿੰਦੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਲਾਗੂ ਕਰਵਾਉਣ ਲਈ ਪੰਜਾਬ ਅਸੈਂਬਲੀ ਤੱਕ ਕੱਢੀ ਗਈ ਵਿਸ਼ਾਲ ਰੈਲੀ
ਦੱਸ ਦਈਏ ਕਿ ਇਸ ਤੋਂ ਕੁਝ ਦੇਰ ਪਹਿਲਾਂ ਕਿਸਾਨਾਂ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਜੈਤੋ ਪਹੁੰਚੇ ਸਨ ਜਿੱਥੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਅਤੇ ਉਹਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ।