ਜਿਹੜੀ ਸਰਕਾਰ ਨੇ ਪੌਣੇ 5 ਸਾਲਾਂ 'ਚ ਡੱਕਾ ਨਹੀਂ ਤੋੜਿਆ, ਉਹ 3 ਮਹੀਨਿਆਂ 'ਚ ਕੀ ਕਰੇਗੀ: ਬਲਜਿੰਦਰ ਕੌਰ
Published : Oct 16, 2021, 8:02 pm IST
Updated : Oct 16, 2021, 8:03 pm IST
SHARE ARTICLE
Prof Baljinder Kaur
Prof Baljinder Kaur

ਉਹਨਾਂ ਕਿਹਾ ਕਿ ਕਾਂਗਰਸ ਸਿਰਫ ਅਪਣੇ ਕਾਟੋ ਕਲੇਸ਼ ਵਿਚ ਉਲਝੀ ਹੋਈ ਹੈ ਅਤੇ ਅਪਣੀ ਸਿਆਸੀ ਜ਼ਮੀਨ ਨੂੰ ਸਥਾਪਤ ਕਰਨ ਵਿਚ ਰੁੱਝੀ ਹੋਈ ਹੈ।

ਚੰਡੀਗੜ੍ਹ (ਚਰਨਜੀਤ ਸਿੰਘ ਸੁਰਖ਼ਾਬ): 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਵੱਡੇ ਬਦਲਾਅ ਹੋ ਰਹੇ ਹਨ। ਪੰਜਾਬ ਵਿਚ ਨਵਾਂ ਮੁੱਖ ਮੰਤਰੀ ਲਾਇਆ ਗਿਆ ਅਤੇ ਪੰਜਾਬ ਕੈਬਨਿਟ ਵਿਚ ਵੀ ਨਵੇਂ ਚਿਹਰੇ ਸ਼ਾਮਲ ਕੀਤੇ ਗਏ। ਇਸ ਸਬੰਧੀ ਤਲਵੰਡੀ ਸਾਬੋ ਤੋਂ ਆਪ ਦੇ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਜਿਸ ਸਰਕਾਰ ਨੇ ਪੌਣੇ ਪੰਜ ਸਾਲ ਪੰਜਾਬ ਦੇ ਲੋਕਾਂ ਦੀ ਗੱਲ ਨਹੀਂ ਕੀਤੀ ਅਤੇ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਉਹ ਸਰਕਾਰ ਤਿੰਨ ਮਹੀਨਿਆਂ ਵਿਚ ਕੀ ਕਰ ਲਵੇਗੀ।

Prof Baljinder Kaur Prof Baljinder Kaur

ਉਹਨਾਂ ਕਿਹਾ ਕਿ ਸਰਕਾਰ ਜਿਸ ਨੂੰ ਮਰਜ਼ੀ ਲੁਕੋ ਲਵੇ ਅਤੇ ਜਿਸ ਮਰਜ਼ੀ ਨੂੰ ਕੱਢ ਲਵੇ ਜਾਂ ਜਿੰਨੀ ਮਰਜ਼ੀ ਵਾਰ ਕੈਬਨਿਟ ਬਦਲ ਲਵੇ, ਜਿਸ ਨੂੰ ਮਰਜ਼ੀ ਪ੍ਰਧਾਨ ਬਣਾ ਲਵੇ ਜਾਂ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਬਣਾ ਲਵੇ, ਇਸ ਨਾਲ ਕੁਝ ਨਹੀਂ ਹੋਣਾ। ਇਸ ਦਾ ਸਿੱਧਾ ਪ੍ਰਭਾਵ ਪੰਜਾਬ ਦੇ ਲੋਕਾਂ ਉੱਤੇ ਪੈ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ ਬੇਹਾਲ ਛੱਡਿਆ ਹੋਇਆ ਹੈ। ਉਹਨਾਂ ਕਿਹਾ ਕਿ ਕਾਂਗਰਸ ਸਿਰਫ ਅਪਣੇ ਕਾਟੋ ਕਲੇਸ਼ ਵਿਚ ਉਲਝੀ ਹੋਈ ਹੈ ਅਤੇ ਅਪਣੀ ਸਿਆਸੀ ਜ਼ਮੀਨ ਨੂੰ ਸਥਾਪਤ ਕਰਨ ਵਿਚ ਰੁੱਝੀ ਹੋਈ ਹੈ।

Prof. Baljinder KaurProf. Baljinder Kaur

ਆਪ ਵਿਧਾਇਕ ਨੇ ਕਿਹਾ ਕਿ ਸਰਕਾਰ ਨੇ ਸਿਹਤ ਸੇਵਾਵਾਂ ਵੱਲ ਧਿਆਨ ਨਹੀਂ ਦਿੱਤਾ ਪਹਿਲਾਂ ਲੋਕ ਕੋਰੋਨਾ ਮਹਾਂਮਾਰੀ ਕਾਰਨ ਪਰੇਸ਼ਾਨ ਸਨ ਅਤੇ ਹੁਣ ਡੇਂਗੂ ਵੱਡੇ ਪੱਧਰ ’ਤੇ ਪੈਰ ਪਸਾਰ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਹਮਲਾ ਬੋਲਦਿਆਂ ਉਹਨਾਂ ਕਿਹਾ ਕਿ ਗੱਲਾਂ ਕਰਨੀਆਂ ਅਤੇ ਕੰਮ ਕਰਨ ਵਿਚ ਬਹੁਤ ਅੰਤਰ ਹੈ। ਉਹਨਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਗੱਲ ’ਤੇ ਜ਼ੋਰ ਦਿੰਦੇ ਨੇ ਕਿ ਜੇ ਕੰਮ ਕੀਤਾ ਹੈ ਤਾਂ ਹੀ ਵੋਟ ਦਿਓ। ਇਸ ਗੱਲ ਦਾ ਸਾਨੂੰ ਮਾਣ ਹੈ। ਆਮ ਆਦਮੀ ਪਾਰਟੀ ਨੇ ਜੋ ਕਿਹਾ, ਉਹ ਕਰ ਕੇ ਦਿਖਾਇਆ ਹੈ। ਇਹ ਇਕ ਰਿਕਾਰਡ ਹੈ।

Prof Baljinder Kaur Prof Baljinder Kaur

ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ, ਇੱਥੋਂ ਤੱਕ ਕਿ ਘਰਾਂ ਵਿਚ ਜਾ ਕੇ ਲੋਕਾਂ ਦੇ ਨੌਕਰੀਆਂ ਲਈ ਕਾਰਡ ਵੀ ਭਰਵਾਏ। ਸਰਕਾਰ ਨੇ ਝੂਠੀਆਂ ਸਹੁੰਆਂ ਵੀ ਖਾਧੀਆਂ ਪਰ ਕੁਝ ਨਹੀਂ ਕੀਤਾ। ਇਹ ਸਰਕਾਰ ਸੁਹਿਰਦ ਨਹੀਂ ਹੈ। ਜਿਹੜੀ ਸਰਕਾਰ ਨੇ ਪੌਣੇ ਪੰਜ ਸਾਲ ਡੱਕਾ ਨਹੀਂ ਤੋੜਿਆ, ਉਹ ਤਿੰਨ ਮਹੀਨਿਆਂ ਵਿਚ ਕੀ ਕਰੇਗੀ।

Baljinder Kaur Baljinder Kaur

ਆਪ ਵਿਧਾਇਕ ਨੇ ਕਿਹਾ ਕਿ ਇਹ ਬਿਲਕੁਲ ਸਹੀ ਹੈ ਕਿ ਦਿੱਲੀ ਅਤੇ ਪੰਜਾਬ ਦੇ ਹਾਲਾਤ ਵੱਖਰੇ ਹਨ ਪਰ ਜਿਹੜੀਆਂ ਚੀਜ਼ਾਂ ਦੀ ਦਿੱਲੀ ਦੇ ਲੋਕਾਂ ਨੂੰ ਲੋੜ, ਉਹਨਾਂ ਚੀਜ਼ਾਂ ਦੀ ਪੰਜਾਬ ਦੇ ਲੋਕਾਂ ਨੂੰ ਵੀ ਲੋੜ ਹੈ। ਲੋਕਾਂ ਦੀਆਂ ਮੰਗਾਂ ਅਤੇ ਲੋੜਾਂ ਇਕੋ ਜਿਹੀਆਂ ਹਨ। ਵਿਰੋਧੀ ਪਾਰਟੀਆਂ ਨੂੰ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਮਸਲਿਆਂ ’ਤੇ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement