
ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ ਜਾਂ 72 ਘੰਟਿਆਂ ਦੇ ਅੰਦਰ ਦੀ ਨੇਗੇਟਿਵ RTPCR ਰਿਪੋਰਟ ਲਾਜ਼ਮੀ ਹੋਣੀ ਚਾਹੀਦੀ ਹੈ।
ਚੰਡੀਗੜ੍ਹ : ਸੂਬਾ ਸਰਕਾਰ ਨੇ ਕੋਰੋਨਾ ਸੰਕਰਮਣ ਦੇ ਮੱਦੇਨਜ਼ਰ ਕੋਵਿਡ-19 ਪਾਬੰਦੀਆਂ ਨੂੰ 31 ਅਕਤੂਬਰ ਤੱਕ ਵਧਾ ਦਿੱਤਾ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਸਰਕਾਰ ਵਲੋਂ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਨ ਦੇ ਹੁਕਮ ਦਿੱਤੇ ਗਏ ਹਨ।
Coronavirus
ਭਾਵੇਂ ਕਿ ਕੋਵਿਡ ਮਾਮਲੀਆਂ ਦੀ ਗਿਣਤੀ ਵਿੱਚ ਕਮੀ ਆਈ ਹੈ ਪਰ ਤਿਉਹਾਰਾਂ ਦੇ ਮੌਸਮ ਨੂੰ ਦੇਖਦੇ ਹੋਏ ਸਾਵਧਾਨੀਆਂ ਅਤੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।
Corona Vaccine
ਇਹ ਵੀ ਪੜ੍ਹੋ : ਮੈਕਸੀਕੋ : ਹਵਾਈ ਅੱਡੇ ਨੇੜੇ ਚੱਲੀ ਗੋਲੀ, ਇੱਕ ਦੀ ਮੌਤ
ਸੂਬਾ ਸਰਕਾਰ ਵਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਦਾਖ਼ਲ ਹੋਣ ਅਤੇ ਹਵਾਈ ਯਾਤਰੀਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ ਜਾਂ 72 ਘੰਟਿਆਂ ਦੇ ਅੰਦਰ ਦੀ ਨੇਗੇਟਿਵ RTPCR ਰਿਪੋਰਟ ਲਾਜ਼ਮੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇੰਡੋਰ ਪ੍ਰੋਗਰਾਮ ਲਈ 400 ਅਤੇ ਆਉਟਡੋਰ ਲਈ 600 ਲੋਕਾਂ ਨੂੰ ਆਗਿਆ ਦਿੱਤੀ ਗਈ ਹੈ।