ਵਿਜੈ ਇੰਦਰ ਸਿੰਗਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਸੰਗਤ ਨੂੰ ਅਰਪਣ
Published : Oct 16, 2021, 6:16 pm IST
Updated : Oct 16, 2021, 6:16 pm IST
SHARE ARTICLE
Singla unveils Statue of First Sikh Ruler Baba Banda Singh Bahadar
Singla unveils Statue of First Sikh Ruler Baba Banda Singh Bahadar

ਜੋਤੀ ਸਰੂਪ ਮੋੜ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਚੌਕ ਰੱਖਿਆ

ਫ਼ਤਹਿਗੜ੍ਹ ਸਾਹਿਬ: ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ਸੰਗਤ ਨੂੰ ਅਰਪਣ ਕੀਤਾ। ਇਸ ਮੌਕੇ ਉਹਨਾਂ ਨੇ ਐਲਾਨ ਕੀਤਾ ਕਿ ਇਸ ਜਗ੍ਹਾ ਨੂੰ ਵੀ ਅੱਜ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਾਂ ਨਾਲ ਜਾਣਿਆ ਜਾਵੇਗਾ।

Vijay Inder SinglaVijay Inder Singla

ਇਸ ਮੌਕੇ ਉਹਨਾਂ ਨੇ ਜਿੱਥੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀ ਵਧਾਈ ਦਿੱਤੀ, ਉੱਥੇ ਸਰਹਿੰਦ ਪੀ.ਡਬਲਿਊ.ਡੀ.ਰੈਸਟ ਹਾਊਸ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਮੇਹਰ ਸਦਕਾ ਉਹ ਲੋਕਾਂ ਦੀ ਸੇਵਾ ਕਰ ਸਕ ਰਹੇ ਹਨ। ਗੁਰੂ ਸਾਹਿਬ ਦੇ ਰਾਹ ਉੱਤੇ ਤੁਰਨਾ ਸੌਖਾ ਨਹੀਂ ਹੈ, ਗੁਰੂ ਸਾਹਿਬ ਦੀ ਮਿਹਰ ਸਦਕਾ ਪੂਰੀ ਮਜ਼ਬੂਤੀ ਨਾਲ ਹੀ ਗੁਰੂ ਸਾਹਿਬ ਦੇ ਰਾਹ ਉੱਤੇ ਤੁਰਿਆ ਜਾ ਸਕਦਾ ਹੈ।

Singla unveils Statue of First Sikh Ruler Baba Banda Singh BahadarSingla unveils Statue of First Sikh Ruler Baba Banda Singh Bahadar

ਉਹਨਾਂ ਕਿਹਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਸੰਨ 1670 ਵਿਚ ਜੰਮੂ ਦੇ ਰਾਜੌਰੀ ਖੇਤਰ ਵਿਚ ਹੋਇਆ। ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਨੂੰ ਫਤਹਿ ਕਰਕੇ ਮੁਲਕ ਵਿਚੋਂ ਜ਼ੁਲਮੀ ਰਾਜ ਦੇ ਅੰਤ ਦਾ ਮੁੱਢ ਬੰਨ੍ਹ ਦਿੱਤਾ ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਕਦੇ ਵੀ ਸੱਚ ਦਾ ਮਾਰਗ ਨਹੀਂ ਛੱਡਿਆ। ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਉਹਨਾਂ ਨੂੰ ਸਿੰਘ ਸਜਾ ਕੇ ਉਹਨਾਂ ਦਾ ਨਾਂ ਬੰਦਾ ਸਿੰਘ ਰੱਖਿਆ ਅਤੇ ਜ਼ੁਲਮੀ ਰਾਜ ਦਾ ਅੰਤ ਕਰਨ ਲਈ ਪੰਜਾਬ ਭੇਜਿਆ। ਬਾਬਾ ਬੰਦਾ ਸਿੰਘ ਤੇ ਉਹਨਾਂ ਦੇ ਸਾਥੀਆਂ ਵਲੋਂ ਆਪਣੇ ਧਰਮ ਤੋਂ ਨਾ ਡੋਲਣ ਕਰਕੇ ਉਹਨਾਂ ਨੂੰ ਅਨੇਕਾਂ ਤਸੀਹੇ ਦਿੱਤੇ ਗਏ ਅਤੇ ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ। 

Baba Banda Singh BahadurBaba Banda Singh Bahadur

ਉਹਨਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਰਗੇ ਆਗੂ ਮਿਲੇ ਹਨ। ਵਿਧਾਇਕ ਨਾਗਰਾ ਨੇ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਹੈ ਤੇ  ਹੁਣ ਜ਼ਿੰਮੇਵਾਰੀ ਲੋਕਾਂ ਦੀ ਹੈ, ਜਿਨ੍ਹਾਂ ਨੇ ਸ. ਨਾਗਰਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਹਨਾਂ ਵਾਅਦਾ ਕੀਤਾ ਕੇ ਫ਼ਤਹਿਗੜ੍ਹ ਸਾਹਿਬ ਤੇ ਸੰਗਰੂਰ ਅਵਲ ਹਲਕੇ ਬਣਨਗੇ। ਸਿੰਗਲਾ ਨੇ ਦਸਿਆ ਕਿ ਉਹ ਬੀਤੇ ਦਿਨ ਲਖੀਮਪੁਰ ਖੀਰੀ ਗਏ ਸਨ ਤੇ ਉੱਥੇ ਵਾਪਰੀ ਘਟਨਾ ਦੇ ਇਨਸਾਫ਼ ਲਈ ਸੰਘਰਸ਼ ਕੀਤਾ। ਉਹਨਾਂ ਕਿਹਾ ਕਿ ਖਾਲਸਾ ਰਾਜ ਸਥਾਪਤ ਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਕਾਰਜ ਜਗੀਰਦਾਰੀ ਪ੍ਰਬੰਧ ਖ਼ਤਮ ਕਰ ਕੇ ਕਾਸ਼ਤਕਾਰਾਂ ਨੂੰ ਜ਼ਮੀਨ ਦੀ ਮਾਲਕੀ ਦੇ ਹੱਕ ਦਿੱਤੇ ਤੇ ਅੱਜ ਕੇਂਦਰ ਦੀ ਮੋਦੀ ਸਰਕਾਰ ਜ਼ਮੀਨਾਂ ਖੋਹਣ ਨੂੰ ਫਿਰਦੀ ਹੈ। ਅੱਜ ਬਾਬਾ ਬੰਦਾ ਸਿੰਘ ਬਹਾਦਰ ਦੀ ਸੋਚ ਉੱਤੇ ਪਹਿਰਾ ਦੇਣ ਦੀ ਲੋੜ ਹੈ। ਜਿਹੜਾ ਕਾਰਜ ਬਾਬਾ ਬੰਦਾ ਸਿੰਘ ਬਹਾਦਰ ਨੇ ਸ਼ੁਰੂ ਕੀਤਾ, ਇਹ ਨੂੰ ਕੇਂਦਰ ਸਰਕਾਰ ਕਿਵੇਂ ਰੋਕ ਦੇਵੇਗੀ। ਉਹਨਾਂ ਕਿਹਾ ਕਿ ਕਿਸਾਨ ਸੰਘਰਸ਼ ਵਿਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਖੜ੍ਹੀ ਰਹੇਗੀ। 

Punjab GovtPunjab Govt

ਉਹਨਾਂ ਦੱਸਿਆ ਕਿ ਜਦੋਂ ਉਹ ਤੇ ਉਹਨਾਂ ਦੇ ਸਾਥੀ ਯੂ ਪੀ ਵਿਖੇ ਪੀੜਤਾਂ ਲਈ ਇਨਸਾਫ਼ ਲੈਣ ਗਏ ਤਾਂ ਉਹਨਾਂ ਨੂੰ ਸਹਾਰਨਪੁਰ ਥਾਣੇ ਡੱਕ ਦਿੱਤਾ ਗਿਆ ਪਰ ਸਕੂਨ ਸੀ ਕਿ ਉਹ ਚੰਗੇ ਕੰਮ ਲਈ ਥਾਣੇ ਪੁੱਜੇ ਸਨ। ਪੀੜਤ ਪਰਿਵਾਰਾਂ ਦੀ ਮੰਗ ਸੀ ਕਿ ਉਹਨਾਂ ਨੂੰ ਮੁਆਵਜ਼ਾ ਨਹੀਂ ਚਾਹੀਦਾ, ਇਨਸਾਫ਼ ਚਾਹੀਦਾ ਹੈ। ਇਸ ਮੰਗ ਲਈ ਭੁੱਖ ਹੜਤਾਲ ਵੀ ਕੀਤੀ ਤੇ ਮੰਗ ਕੀਤੀ ਕਿ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ। 

ਪੱਤਰਕਾਰਾਂ ਵੱਲੋਂ ਬੀ ਐੱਸ ਐੱਫ ਦਾ ਅਧਿਕਾਰ ਖੇਤਰ ਪੰਜਾਬ ਵਿਚ ਵਧਾਏ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸਿੰਗਲਾ ਨੇ ਕਿਹਾ ਕਿ ਭਾਰਤ ਸਰਕਾਰ ਸੂਬੇ ਦੇ ਅਧਿਕਾਰ ਖੇਤਰ ਵਿੱਚ ਦਾਖਲ ਦੇ ਰਹੀ ਹੈ। ਕੇਂਦਰ ਸਰਕਾਰ ਨੂੰ ਅਜਿਹਾ ਨਹੀਂ ਕਰਨ ਚਾਹੀਦਾ ਹੈ। ਪੰਜਾਬ ਪੁਲੀਸ ਚੰਗੀ ਤਰ੍ਹਾਂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇ ਸਾਰੀਆਂ ਪਾਰਟੀਆਂ ਇਸ ਮਸਲੇ ਉੱਤੇ ਇਕੱਠੀਆਂ ਹੁੰਦੀਆਂ ਹਨ ਤਾਂ ਪੰਜਾਬ ਸਰਕਾਰ ਵਫ਼ਦ ਦੀ ਅਗਵਾਈ ਕਰੇਗੀ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਟਿਆਲਾ ਤੋਂ ਸਰਹੰਦ ਤੱਕ ਨਵਾਂ ਹਾਈਵੇਅ ਬਣਾਉਣ ਦਾ ਵਿਚਾਰ ਵੀ ਚਲ ਰਿਹਾ ਹੈ। 

Singla unveils Statue of First Sikh Ruler Baba Banda Singh BahadarSingla unveils Statue of First Sikh Ruler Baba Banda Singh Bahadar

ਇਸ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਪੁੱਜਣ ਉੱਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਗਲਾ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਤੋਂ ਅਸ਼ੀਰਵਾਦ ਲਿਆ ਤੇ ਕੂਚ ਕੀਤਾ ਨਾਂਦੇੜ ਦੀ ਧਰਤੀ ਤੋਂ  ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰਨ ਵਾਲਿਆਂ ਨੂੰ ਸੋਧਣ ਲਈ ਪੰਜਾਬ ਪੁੱਜੇ। ਉਸ ਜ਼ਾਲਮ ਦਾ ਖਾਤਮਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਨੇ ਇੱਟ ਨਾਲ ਇੱਟ ਖੜਕਾ ਦਿੱਤੀ। 

ਉਹਨਾਂ ਕਿਹਾ ਕਿ ਜਿਹੜੀ ਸੇਵਾ ਫ਼ਤਹਿਗੜ੍ਹ ਸਾਹਿਬ ਦੀ ਉਹਨਾਂ ਨੂੰ ਮਿਲੀ ਹੈ, ਉਹ ਖੁਦ ਨੂੰ ਖੁਸ਼ਕਿਸਮਤ ਸਮਝਦੇ ਹਨ। ਉਹ ਗੁਰੂ ਸਾਹਿਬ ਤੇ ਸੰਗਤ ਦਾ ਕਦੇ ਕਰਜ਼ਾ ਨਹੀਂ ਮੋੜ ਸਕਦੇ। ਜਿੰਨੇ ਫੰਡ ਫ਼ਤਹਿਗੜ੍ਹ ਸਾਹਿਬ ਨੂੰ ਮਿਲੇ ਸ਼ਾਇਦ ਹੀ ਕਿਸੇ ਹੋਰ ਹਲਕੇ ਨੂੰ ਮਿਲੇ ਹੋਣ। ਗੁਰੂ ਸਾਹਿਬ ਨੇ ਕਿਰਪਾ ਕਰ ਕੇ ਬਲ ਬਖਸ਼ਿਆ ਹੈ, ਜਿਸ ਸਦਕਾ ਉਹਨਾਂ ਇਮਾਨਦਾਰੀ ਦਾ ਰਾਹ ਨਹੀਂ ਛੱਡਿਆ। 

Baba Banda Singh Bahadur Baba Banda Singh Bahadur

ਉਹਨਾਂ ਕਿਹਾ ਕਿ ਸਾਰੇ ਅਹੁਦੇਦਾਰ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ, ਜਿਨ੍ਹਾਂ ਸਦਕਾ ਉਹ ਇਮਾਨਦਾਰੀ ਦਾ ਦਾਅਵਾ ਕਰ ਸਕ ਰਹੇ ਹਨ। ਉਹਨਾਂ ਦੱਸਿਆ ਕਿ ਵੱਡੀ ਗਿਣਤੀ ਪਿੰਡਾਂ ਦੇ ਕੰਮ ਪੂਰੇ ਹੋ ਚੁੱਕੇ ਹਨ। ਵੱਡੀ ਗਿਣਤੀ ਪਿੰਡਾਂ ਨੇ ਇਹ ਲਿਖ ਦਿੱਤਾ ਹੈ ਕਿ ਉਹਨਾਂ ਦੇ ਪਿੰਡਾਂ ਵਿਚ ਇਕ ਵੀ ਗਲੀ ਨਾਲੀ ਬਕਾਇਆ ਨਹੀਂ ਹੈ। ਇਹਨਾਂ ਸਰਪੰਚਾਂ ਨੇ ਢਾਈ ਸਾਲਾ ਵਿਚ 70 ਸਾਲ ਜਿੰਨਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਛੇਤੀ ਹੀ ਭਾਰਤ ਦਾ ਪਹਿਲਾ ਹਲਕਾ ਬਣੇਗਾ ਜਿੱਥੇ ਲੋਕ ਸਵੈ ਨਿਰਭਰ ਹੋਣਗੇ ਤੇ ਸਰਕਾਰਾਂ ਵੱਲ ਨਹੀਂ ਦੇਖਣਗੇ। ਛੱਪੜਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਸਾਫ਼ ਪਾਣੀ ਖੇਤਾਂ ਨੂੰ ਲੱਗ ਰਿਹਾ ਹੈ ਤੇ ਸੋਲਰ ਮੋਟਰਾਂ ਲੱਗੀਆਂ ਹਨ ਤੇ ਬਿੱਲ ਵੀ ਤਾਰਨੇ ਨਹੀਂ ਪੈ ਰਹੇ। ਰਿਸ਼ਵਤ ਖੋਰੀ ਨੂੰ ਬਹੁਤ ਜ਼ਿਆਦਾ ਹੱਦ ਤੱਕ ਨੱਥ ਪੈ ਗਈ ਹੈ। 

Vijay Inder SinglaVijay Inder Singla

 ਸਿੰਗਲਾ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਸੜਕਾਂ ਨੂੰ ਚਾਰ ਮਾਰਗੀ ਕਰਨ ਦਾ ਪ੍ਰੋਜੈਕਟ 21 ਕਰੋੜ ਰੁਪਏ ਦਾ ਦਿੱਤਾ। ਹਲਕੇ ਦੀਆਂ ਸਾਰੀਆਂ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਵੱਡੀ ਗਿਣਤੀ ਸੜਕਾਂ ਨਵੀਆਂ ਬਣੀਆਂ ਹਨ। 25-25 ਸਾਲ ਬਾਅਦ ਸੜਕਾਂ ਬਣਾਈਆਂ ਹਨ। ਕਰੀਬ 400 ਕਰੋੜ ਸੜਕਾਂ ਉੱਤੇ ਰੁਪਏ ਖਰਚੇ ਗਏ ਹਨ। ਉਹਨਾਂ ਦੱਸਿਆ ਕਿ ਇਸ ਸਮਾਰਕ ਵਾਲੀ ਥਾਂ ਉੱਤੇ ਇਤਿਹਾਸ ਲਿਖਿਆ ਜਾਵੇਗਾ, ਜਿਸ ਨੂੰ ਬੱਚੇ ਦੇਖਣਗੇ ਕੇ ਕਿੰਜ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਤ ਕੀਤਾ ਤੇ ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ। 

Gurpreet Singh Gurpreet Singh GP

ਵਿਧਾਇਕ ਨਾਗਰਾ ਨੇ ਕਿਹਾ ਕਿ ਉਹ ਸਦਾ ਹੀ ਸਕਾਰਾਤਮਕ ਆਲੋਚਨਾ ਦਾ ਸਵਾਗਤ ਕਰਦੇ ਹਨ। ਗਲਤੀ ਦੱਸਣ ਵਾਲੇ ਇਨਸਾਨ ਸਦਾ ਮਨੁੱਖ ਨੂੰ ਸਹੀ ਰਾਹ ਪਾਉਂਦੇ ਹਨ। ਉਹਨਾਂ ਕਿਹਾ ਕਿ  ਉਹ ਕਦੇ ਵੀ ਇਮਾਨਦਾਰੀ ਦਾ ਰਾਹ ਨਹੀਂ ਛੱਡਣਗੇ ਇਸ ਸਬੰਧੀ ਉਹਨਾਂ ਨੂੰ ਕਿਸੇ ਵੀ ਅਹੁਦੇ ਦੀ ਕੋਈ ਪਰਵਾਹ ਨਹੀਂ ਹੈ। ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਵਿਚ ਐਨਾ ਵਿਕਾਸ ਨਹੀਂ ਹੋਇਆ ਜਿੰਨਾ ਵਿਧਾਇਕ ਨਾਗਰਾ  ਨੇ 04.5 ਸਾਲ ਵਿੱਚ ਕੀਤਾ ਹੈ। ਉਹਨਾਂ ਕਿਹਾ ਕਿ ਸਿੰਗਲਾ ਨੇ ਕਦੇ ਵੀ ਬੱਸੀ ਪਠਾਣਾਂ ਲਈ ਫੰਡ ਦੇਣ ਤੋਂ ਕੰਨੀ ਨਹੀਂ ਕਤਰਾਈ। ਹਲਕਾ ਬੱਸੀ ਪਠਾਣਾ ਵਿਚ ਮਿਸਾਲੀ ਵਿਕਾਸ ਹੋਇਆ ਹੈ। ਹਰ ਪਿੰਡ ਵਿਚ ਘੱਟੋ ਘੱਟ 50-50 ਲੱਖ ਰੁਪਏ ਲੱਗੇ ਹਨ। ਲਾਂਡਰਾਂ ਚੌਂਕ ਦੀ ਮੁਸ਼ਕਲ ਸਿੰਗਲਾ ਨੇ ਹੱਲ ਕਰਵਾਈ, ਜਿਸ ਲਈ 27 ਕਰੋੜ ਖਰਚੇ ਗਏ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM
Advertisement