ਮੁੱਖ ਮੰਤਰੀ ਨੇ ਬਠਿੰਡਾ ’ਚ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ
Published : Oct 16, 2021, 5:42 am IST
Updated : Oct 16, 2021, 5:42 am IST
SHARE ARTICLE
image
image

ਮੁੱਖ ਮੰਤਰੀ ਨੇ ਬਠਿੰਡਾ ’ਚ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ

ਕਿਹਾ, ਬਠਿੰਡਾ ਤੋਂ ਸੇਧ ਲੈ ਕੇ ਪੂਰੇ ਪੰਜਾਬ ’ਚ ਬਣਾਏ ਜਾਣਗੇ ਪਾਰਕ, ਲੋਕਾਂ ਨੂੰ ਦੁਸਹਿਰੇ ਦੀ ਦਿਤੀ 

ਬਠਿੰਡਾ, 15 ਅਕਤੂਬਰ (ਸੁਖਜਿੰਦਰ ਮਾਨ) : ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਕਿਸੇ ਹਲਕੇ ਦੇ ਜਨਤਕ ਸਮਾਗਮਾਂ ’ਚ ਪੁਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਠਿੰਡਾ ’ਚ 60 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। 
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਮਨਪ੍ਰੀਤ ਬਾਦਲ ਹਲਕੇ ਵਾਸਤੇ ਜੋ ਵੀ ਕਹਿਣਗੇ, ਉਹ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ।’’ ਸਥਾਨਕ ਸਹੀਦ ਸੰਦੀਪ ਸਿੰਘ ਦੇ ਪਰਸਰਾਮ ਨਗਰ ’ਚ ਲਗਾਏ ਬੁੱਤ ਦੇ ਸੁੰਦਰੀਕਰਨ ਦੇ ਕਰਵਾਏ ਕੰਮ ਨੂੰ ਲੋਕ ਅਰਪਣ ਕਰਦਿਆਂ ਉਨ੍ਹਾਂ ਬਠਿੰਡਾ ਸ਼ਹਿਰੀ ਹਲਕੇ ’ਚ ਵਿੱਤ ਮੰਤਰੀ ਵਲੋਂ ਮੰਗੀ ਪਾਰਕ ਦੀ ਮੰਗ ਨੂੰ ਤੁਰਤ ਮਨਜ਼ੂਰ ਕਰਦਿਆਂ ਐਲਾਨ ਕੀਤਾ ਕਿ ਬਠਿੰਡਾ ਤੋਂ ਸੇਧ ਲੈ ਕੇ ਪੂਰੇ ਸੂਬੇ ਵਿਚ ਪਾਰਕ ਬਣਾਏ ਜਾਣਗੇ। 
ਇਸ ਤੋਂ ਪਹਿਲਾਂ ਮੁੱਖ ਮੰਤਰੀ ਸ. ਚੰਨੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰਥਾ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫ਼ੇਟੇਰੀਆ ਵੀ ਬਣੇਗਾ। 
ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਅਤੇ ਇਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇਥੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ’ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਦੀ ਇਥੇ ਬਣਨ ਵਾਲੀ ਰਿਹਾਇਸ਼ ਦਾ ਨੀਂਹ ਪੱਥਰ ਰੱਖਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਗ੍ਰਹਿ ਵਿਖੇ ਵੀ ਗਏ। ਮੁੱਖ ਮੰਤਰੀ ਨੇ ਬੁਰਾਈ ’ਤੇ ਅੱਛਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਰਾਜ ਦੇ ਲੋਕਾਂ ਨੂੰ ਅਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖਾਕਾ ਹੈ, ਜਿਸ ਵਿਚ ਸੀਵਰੇਜ ਸਿਸਟਮ, ਵਧੀਆ ਮਾਰਕੀਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ। 
ਸ਼ਹੀਦ ਸੰਦੀਪ ਸਿੰਘ ਨਮਿੱਤ ਅਪਣੀ ਸ਼ਰਧਾਂਜਲੀ ਭੇਂਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗੱਸਤ 1999 ਨੂੰ ਸੂਰਨਕੋਟ ਜੰਮੂ ਕਸ਼ਮੀਰ ਵਿਖੇ ਅਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਅਸ਼ੀਰਵਾਦ ਲੈਣਾ, ਉਨ੍ਹਾਂ ਲਈ ਇਕ ਭਾਵੁਕ ਪਲ ਹੈ। ਇਸ ਮੌਕੇ ਸ. ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਕ ਪਾਸੇ ਜਿਥੇ ਅਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰਖਦੇ ਹਨ, ਉਥੇ ਹੀ ਰਾਸ਼ਟਰ ਨਿਰਮਾਣ ਵਿਚ ਅਪਣੀ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਜਿਥੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਸ਼ੁੱਭ ਕਾਮਨਾਵਾਂ ਦਿਤੀਆਂ ਉਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ। ਉਨ੍ਹਾਂ 2 ਕਿਲੋਵਾਟ ਤਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧਨਵਾਦ ਕੀਤਾ। 
ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਸ੍ਰੀਮਤੀ ਵੀਨੂੰ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਚਿਰੰਜੀ ਲਾਲ ਗਰਗ, ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਜਗਦੇਵ ਸਿੰਘ ਕਮਾਲੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐਸਐਸਪੀ ਅਜੈ ਮਲੂਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਟਰੱਸਟ ਦੇ ਚੇਅਰਮੈਨ ਕੇ.ਕੇ.ਅਗਰਵਾਲ, ਓ.ਐਸ.ਡੀ ਜਗਤਾਰ ਸਿੰਘ ਢਿੱਲੋਂ, ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੂੰਬਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਨ ਤੋਂ ਇਲਾਵਾ ਅਵਤਾਰ ਸਿੰਘ ਗੋਨਿਆਣਾ, ਕੋਂਸਲਰ ਬਲਰਾਜ਼ ਪੱਕਾ, ਬਲਜਿੰਦਰ ਠੇਕੇਦਾਰ, ਮਾਸਟਰ ਹਰਮਿੰਦਰ ਸਿੰਘ, ਹਰਵਿੰਦਰ ਸਿੰਘ ਲੱਡੂ, ਸੁਨੀਲ ਬਾਂਸਲ, ਕੰਵਲਜੀਤ ਸਿੰਘ, ਪਰਵਿੰਦਰ ਸਿੰਘ ਸਿੱਧੂ, ਰਾਜੂ ਸਰਾਂ, ਉਮੇਸ਼ ਗੋਗੀ, ਸ਼ਾਮ ਲਾਲ ਜੈਨ,ਰਜਿੰਦਰ ਸਿੰਘ ਸਿੱਧੂ, ਪਵਨ ਮਾਨੀ, ਰਾਮ ਵਿਰਕ, ਮਲਕੀਤ ਸਿੰਘ, ਬੇਅੰਤ ਸਿੰਘ ਰੰਧਾਵਾ, ਕੁਲਦੀਪ ਨੰਬਰਦਾਰ, ਗੁਰਪ੍ਰੀਤ ਬੰਟੀ,ਚਰਨਜੀਤ ਭੋਲਾ, ਗੋਰਾ ਸਿੱਧੂ, ਸੁਖਰਾਜ ਔਲਖ, ਪ੍ਰਦੀਪ ਗੋਲਾ, ਮਿੰਟੂ ਕਪੂਰ, ਜਸਵੰਤ ਜੱਸੀ, ਰੁਪਿੰਦਰ ਬਿੰਦਰਾ ਆਦਿ ਹਾਜ਼ਰ ਸਨ। 
ਇਸ ਖ਼ਬਰ ਨਾਲ ਸਬੰਧਤ ਫੋਟੋ 15 ਬੀਟੀਆਈ 01 ਵਿਚ ਭੇਜੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement