ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ: ਸੁਖਜਿੰਦਰ ਰੰਧਾਵਾ
Published : Oct 16, 2021, 7:24 pm IST
Updated : Oct 16, 2021, 7:24 pm IST
SHARE ARTICLE
sukhjinder Randhawa
sukhjinder Randhawa

ਹਰਿਆਣਾ ਪੁਲਿਸ ਪੂਰੀ ਤਰ੍ਹਾਂ ਚੌਕਸ ਰਹੇ ਤੇ ਸਖ਼ਤ ਨਿਗਰਾਨੀ ਯਕੀਨੀ ਬਣਾਵੇ

 

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। 

 

Sukhjinder RandhawaSukhjinder Randhawa

 

ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਜਿੱਥੇ ਇਹ ਲੋਕਾਂ ਦੀ ਧਾਰਮਿਕ ਆਸਥਾ ਨਾਲ ਸੰਬੰਧ ਰੱਖਦਾ ਹੈ ਉੱਥੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਰੀਬ ਇਕ ਸਾਲ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅਕਸ ਨਾਲ ਵੀ ਸੰਬੰਧ ਰੱਖਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਵਾਲੇ ਗ਼ੈਰ ਸਮਾਜੀ ਤੱਤਾਂ ਦੀ ਸ਼ਨਾਖ਼ਤ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਸੰਘਰਸ਼ ਨੂੰ ਸਾਬੋਤਾਜ ਕਰਨ ਦੀਆਂ ਕੋਸ਼ਿਸ਼ਾਂ ਪਹਿਲਾਂ ਤੋਂ ਹੀ ਕੀਤੀ ਜਾ ਰਹੀਆਂ ਹਨ।

Sukhjinder Randhawa Sukhjinder Randhawa

 

ਪੰਜਾਬ ਦੇ ਉਪ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਹਰਿਆਣਾ ਸਰਕਾਰ ਖ਼ਾਸ ਕਰਕੇ ਹਰਿਆਣਾ ਪੁਲਿਸ ਵੀ ਇਸ ਘਟਨਾ ਤੋਂ ਆਪਣੇ ਆਪ ਨੂੰ ਵੱਖ ਨਹੀਂ ਕਰ ਸਕਦੀ ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਦੀ ਜ਼ਿੰਮੇਵਾਰੀ ਸਬੰਧਤ ਸੂਬਾ ਸਰਕਾਰ ਦੀ ਹੀ ਬਣਦੀ ਹੈ।ਹਰਿਆਣਾ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਉਤੇ ਲੋੜ ਦਿੰਦਿਆਂ ਰੰਧਾਵਾ ਨੇ ਸਵਾਲ ਵੀ ਕੀਤਾ ਕਿ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਜੁੜੇ ਬੈਠੇ ਹੋਣ ਅਤੇ ਧਾਰਮਿਕ ਗ੍ਰੰਥ ਵੀ ਸੁਸ਼ੋਭਿਤ ਹੋਣ ਉਥੇ ਸੁਰੱਖਿਆ ਦੇ ਕਰੜੇ ਪ੍ਰਬੰਧ ਕਿਉਂ ਨਹੀਂ ਕੀਤੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement