ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 3 ਦਿਨ ਦੇ ਵਿਜੀਲੈਂਸ ਰਿਮਾਂਡ 'ਤੇ, 19 ਅਕਤੂਬਰ ਨੂੰ ਅਗਲੀ ਪੇਸ਼ੀ
Published : Oct 16, 2022, 2:29 pm IST
Updated : Oct 16, 2022, 2:29 pm IST
SHARE ARTICLE
Former minister Sunder Sham Arora on 3-day vigilance remand, next appearance on October 19
Former minister Sunder Sham Arora on 3-day vigilance remand, next appearance on October 19

ਅਰੋੜਾ ਪਿਛਲੀ ਕਾਂਗਰਸ ਸਰਕਾਰ 'ਚ ਉਦਯੋਗ ਮੰਤਰੀ ਸਨ

 

ਚੰਡੀਗੜ੍ਹ: ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਉਹਨਾਂ ਨੂੰ ਤਿੰਨ ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ ਹੈ। ਹੁਣ ਉਹਨਾਂ ਨੂੰ 19 ਅਕਤੂਬਰ ਨੂੰ ਮੁੜ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਪ੍ਰੋਡਕਸ਼ਨ ਤੋਂ ਪਹਿਲਾਂ ਉਨ੍ਹਾਂ ਦਾ ਮੈਡੀਕਲ ਮੁਹਾਲੀ ਦੇ ਸਿਵਲ ਹਸਪਤਾਲ ਵਿਚ ਕਰਵਾਇਆ ਗਿਆ। 

ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਖਿਲਾਫ਼ ਦਰਜ ਕੇਸ ਦਾ ਨਿਪਟਾਰਾ ਕਰਵਾਉਣ ਲਈ ਅਧਿਕਾਰੀ ਨੂੰ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ। ਅਰੋੜਾ ਪਿਛਲੀ ਕਾਂਗਰਸ ਸਰਕਾਰ 'ਚ ਉਦਯੋਗ ਮੰਤਰੀ ਸਨ। ਉਹ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਅਤੇ ਆਪਣੇ ਕਾਰਜਕਾਲ ਦੌਰਾਨ ਕਥਿਤ ਬੇਨਿਯਮੀਆਂ ਲਈ ਜਾਂਚ ਦੇ ਅਧੀਨ ਹਨ। 

ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਵਰਿੰਦਰ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਰੋੜਾ ਨੂੰ ਇਨ੍ਹਾਂ ਮਾਮਲਿਆਂ ਵਿਚ ਮਦਦ ਕਰਨ ਲਈ ਇੱਕ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਮਾਰ ਨੇ ਕਿਹਾ ਕਿ ਅਰੋੜਾ ਨੇ ਕਥਿਤ ਤੌਰ 'ਤੇ 14 ਅਕਤੂਬਰ ਨੂੰ ਜਾਂਚ ਦੀ ਨਿਗਰਾਨੀ ਕਰ ਰਹੇ ਸਹਾਇਕ ਇੰਸਪੈਕਟਰ ਜਨਰਲ ਮਨਮੋਹਨ ਸ਼ਰਮਾ ਨਾਲ ਸੰਪਰਕ ਕੀਤਾ ਅਤੇ ਕੇਸਾਂ ਤੋਂ ਆਪਣਾ ਨਾਂ ਹਟਾਉਣ ਲਈ ਮਦਦ ਮੰਗੀ।

ਸਾਬਕਾ ਮੰਤਰੀ ਨੇ 1 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਮੁੱਖ ਡਾਇਰੈਕਟਰ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ 50 ਲੱਖ ਰੁਪਏ ਅਤੇ ਬਾਕੀ ਰਕਮ ਬਾਅਦ ਵਿਚ ਦੇਣ ਦੀ ਤਜਵੀਜ਼ ਰੱਖੀ ਸੀ। ਉਸ ਨੇ ਕਿਹਾ ਕਿ ਸ਼ਰਮਾ ਵੱਲੋਂ ਆਪਣੇ ਉੱਚ ਅਧਿਕਾਰੀਆਂ ਨੂੰ ਘਟਨਾ ਬਾਰੇ ਸੂਚਿਤ ਕਰਨ ਤੋਂ ਬਾਅਦ ਅਰੋੜਾ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਅਰੋੜਾ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ 50 ਲੱਖ ਰੁਪਏ ਵਾਲਾ ਬੈਗ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। 
 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement