ਪਰਾਲੀ ਨੂੰ ਲੱਗੀ ਅੱਗ ’ਚੋਂ ਨਿਕਲੇ ਧੂੰਏਂ ਕਾਰਨ ਗਈਆਂ ਦੋ ਕੀਮਤੀ ਜਾਨਾਂ
Published : Oct 16, 2022, 9:38 am IST
Updated : Oct 16, 2022, 9:53 am IST
SHARE ARTICLE
 Two precious lives were lost due to the smoke coming out of the stubble fire
Two precious lives were lost due to the smoke coming out of the stubble fire

ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ

 

ਸ਼ਾਹਕੋਟ- ਪਰਾਲੀ ਨੂੰ ਲੱਗੀ ਅੱਗ ’ਚੋਂ ਨਿਕਲੇ ਧੂੰਏਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਪਿੰਡ ਮੀਰਪੁਰ ਸੈਦਾਂ ਵਿਖੇ ਮੋਟਰਸਾਈਕਲ ਤੇ ਐਕਟਿਵਾ ਦੀ ਆਹਮੋ-ਸਾਹਮਣੀ ਟੱਕਰ ਹੋ ਗਈ ਜਿਸ ਦੌਰਾਨ ਮੋਟਰਸਾਈਕਲ ਤੇ ਐਕਟਿਵਾ ਚਾਲਕ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਹਰਦੇਵ ਸਿੰਘ (58) ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਨਿਮਾਜ਼ੀਪੁਰ ਆਪਣੀ ਐਕਟਿਵਾ ’ਤੇ ਸ਼ਾਹਕੋਟ ਤੋਂ ਆਪਣੇ ਪਿੰਡ ਨਿਮਾਜ਼ੀਪੁਰ ਜਾ ਰਿਹਾ ਸੀ ਤੇ ਗੁਰਜੋਤ ਸਿੰਘ (15) ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਹੇਰਾਂ ਆਪਣੇ ਪਲੈਟਿਨਾ ਮੋਟਰਸਾਈਕਲ  ’ਤੇ ਮਲਸੀਆਂ ਤੋਂ ਟਿਊਸ਼ਨ ਪੜ੍ਹ ਕੇ ਆਪਣੇ ਪਿੰਡ ਹੇਰਾਂ ਵੱਲ ਜਾ ਰਿਹਾ ਸੀ।

ਪਿੰਡ ਮੀਰਪੁਰ ਸੈਦਾਂ ਨੇੜੇ ਇਨ੍ਹਾਂ ਦੇ ਵਾਹਨਾਂ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ, ਬਜ਼ੁਰਗ ਹਰਦੇਵ ਸਿੰਘ ਤੇ ਗੁਰਜੋਤ ਸਿੰਘ ਆਪਣੇ ਵਾਹਨਾਂ ਤੋਂ ਸੜਕ ’ਤੇ ਡਿੱਗ ਗਏ ਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਐੱਸ. ਐੱਚ. ਓ. ਸ਼ਾਹਕੋਟ ਤੇ ਮਲਸੀਆਂ ਚੌਕੀ ਦੇ ਮੁਖੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਵਾਪਰੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ। 

ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਹਰਦੇਵ ਸਿੰਘ ਤੇ ਗੁਰਜੋਤ ਸਿੰਘ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਨਕੋਦਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮੌਕੇ ’ਤੇ ਮੌਜੂਦ ਲੋਕਾਂ ਦੇ ਅਨੁਸਾਰ ਪਿੰਡ ਇਕ ਕਿਸਾਨ ਵੱਲੋਂ ਆਪਣੀ ਜ਼ਮੀਨ ’ਚ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਤੋਂ ਉੱਠੇ ਧੂੰਏਂ ਕਾਰਨ ਹਾਦਸਾ ਵਾਪਰਿਆ ਹੈ। 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement