ਫਿਰੋਜ਼ਪੁਰ ਦੀ ਨਵਕਿਰਨ ਕੌਰ ਨੂੰ ਮਿਲੇਗਾ ਰਾਸ਼ਟਰਪਤੀ ਪੁਰਸਕਾਰ
Published : Oct 16, 2023, 2:59 pm IST
Updated : Oct 16, 2023, 2:59 pm IST
SHARE ARTICLE
Navkiran Kaur of Ferozepur will get the President's Award
Navkiran Kaur of Ferozepur will get the President's Award

ਬਾਬਾ ਸ਼ਾਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫੱਤੇਵਾਲਾ ਦੀ ਵਿਦਿਆਰਥਣ ਹੈ ਨਵਕਿਰਨ ਕੌਰ

 

ਫਿਰੋਜ਼ਪੁਰ: ਭਾਰਤ ਸਕਾਊਟਸ ਅਤੇ ਗਾਈਡਜ਼ ਵਲੋਂ ਪੂਰੇ ਭਾਰਤ ਵਿਚੋਂ ਹਰ ਸਾਲ 120 ਬੱਚਿਆਂ ਦੀ ਰਾਸ਼ਟਰਪਤੀ ਪੁਰਸਕਾਰ ਲਈ ਚੋਣ ਕੀਤੀ ਜਾਂਦੀ ਹੈ। ਇਸ ਦੇ ਤਿੰਨ ਪੱਧਰੀ ਵਿੰਗਾਂ ਵਿਚੋਂ ਰੇਂਜ ਅਤੇ ਰੋਵਰਸ ਵਿੰਗ ਵਿਚ ਸਕਾਊਟਿੰਗ ਦੇ ਸਰਵ ਉੱਚ ਪੁਰਸਕਾਰ, ਰਾਸ਼ਟਰਪਤੀ ਪੁਰਸਕਾਰ ਵਾਸਤੇ ਬਾਬਾ ਸ਼ਾਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫੱਤੇਵਾਲਾ ਦੀ ਵਿਦਿਆਰਥਣ ਨਵਕਿਰਨ ਕੌਰ ਪੁੱਤਰੀ ਸੁਖਵਿੰਦਰ ਸਿੰਘ ਦੀ ਚੋਣ ਹੋਈ ਹੈ।

ਇਹ ਵੀ ਪੜ੍ਹੋ: ਥੋਕ ਮਹਿੰਗਾਈ ਦਰ ’ਚ ਲਗਾਤਾਰ ਛੇਵੇਂ ਮਹੀਨੇ ਕਮੀ, ਸਤੰਬਰ ’ਚ ਸਿਫ਼ਰ ਤੋਂ 0.26 ਫ਼ੀ ਸਦੀ ਹੇਠਾਂ 

ਨਵਕਿਰਨ ਕੌਰ ਦੇ ਪ੍ਰਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਨੂੰ ਇਹ ਪ੍ਰਾਪਤੀ ਭਾਰਤ ਸਕਾਊਟਸ ਦੇ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਚਰਨਜੀਤ ਸਿੰਘ ਦੇ ਸੁਚੱਜੇ ਮਾਰਗ-ਦਰਸ਼ਨ ਅਤੇ ਦਿਸ਼ਾ-ਨਿਰਦੇਸ਼ਾਂ ਸਦਕਾ ਪ੍ਰਾਪਤ ਹੋਈ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਵੀਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ  

ਇਸ ਸਬੰਧੀ ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ਼੍ਰੀਮਾਨ ਸੰਤ ਬਾਬਾ ਸ਼ਿੰਦਰ ਸਿੰਘ ਜੀ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਨੇ ਸਕੂਲ ਪ੍ਰਿੰਸਿਪਲ, ਸਟਾਫ਼ ਅਤੇ ਸਮੂਹ ਇਲਾਕੇ ਨੂੰ ਵਧਾਈ ਦਿਤੀ । ਪ੍ਰਿੰਸੀਪਲ ਨੇ ਇਸ ਵੱਡੀ ਪ੍ਰਾਪਤੀ ਦਾ ਸਿਹਰਾ ਅਧਿਆਪਕਾਂ, ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਦੇ ਸਿਰ ਬੰਨਿਆ ਹੈ ।

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement