
ਮੁਹਾਲੀ ਵਿਚ ਅੱਜ ਸਵੇਰ ਤੋਂ ਹੀ ਬੱਦਲ ਛਾਏ ਹੋਏ ਸੀ
ਚੰਡੀਗੜ੍ਹ - ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਠੰਢ ਵਧਣੀ ਸ਼ੁਰੂ ਹੋ ਗਈ ਹੈ। ਚੰਡੀਗੜ੍ਹ, ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿਚ ਮੀਂਹ ਪੈ ਰਿਹਾ ਹੈ। ਪੰਜਾਬ 'ਚ ਕਈ ਥਾਵਾਂ 'ਤੇ ਬਾਰਿਸ਼ ਦੇ ਨਾਲ ਗੜੇਮਾਰੀ ਵੀ ਹੋਈ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਸੂਬੇ ਵਿਚ 13 ਅਕਤੂਬਰ ਤੋਂ 18 ਅਕਤੂਬਰ ਤੱਕ ਭਵਿੱਖਬਾਣੀ ਜਾਰੀ ਕੀਤੀ ਹੈ। ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਸੂਬੇ ਵਿਚ 15 ਅਤੇ 16 ਅਕਤੂਬਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਮੁਹਾਲੀ ਵਿਚ ਅੱਜ ਸਵੇਰ ਤੋਂ ਹੀ ਬੱਦਲ ਛਾਏ ਹੋਏ ਸੀ ਤੇ 8 ਵਜੇ ਦੇ ਕਰੀਬ ਤੇਜ਼ ਹਵਾਵਾਂ ਚੱਲਣ ਲੱਗੀਆਂ ਅਤੇ ਕੁੱਝ ਦੇਰ ਬਾਅਦ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ।