
Punjab News: 2005 ਬੈਚ ਦੇ IAS ਅਧਿਕਾਰੀ ਹਨ ਬਸੰਤ ਗਰਗ
Punjab News: ਪੰਜਾਬ ਸਰਕਾਰ ਨੇ 2005 ਬੈਚ ਦੇ ਆਈਏਐਸ ਅਧਿਕਾਰੀ ਬਸੰਤ ਗਰਗ ਨੂੰ ਨਵਾਂ ਵਿੱਤ ਸਕੱਤਰ ਲਾਇਆ ਹੈ। ਉਨ੍ਹਾਂ ਨੇ ਸਿਵਲ ਸਰਵਿਸ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਦੀ ਗਿਣਤੀ ਬਹੁਤ ਜ਼ਿਆਦਾ ਪੜ੍ਹੇ ਲਿਖੇ ਅਫ਼ਸਰਾਂ ਵਿਚ ਹੁੰਦੀ ਹੈ।
ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ, ਚੰਡੀਗੜ੍ਹ ਤੋਂ 2004 ਵਿੱਚ ਐੱਮ.ਬੀ.ਬੀ.ਐੱਸ. ਕੀਤੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਰਥਸ਼ਾਸਤਰ ਵਿੱਚ ਮਾਸਟਰ ਡਿਗਰੀ ਕੀਤੀ ਹੋਈ ਹੈ। ਸ਼ਹਿਰੀ ਯੋਜਨਾ ਅਤੇ ਵਿਕਾਸ ਵਿੱਚ ਉਨ੍ਹਾਂ ਨੇ ਪੋਸਟ ਗ੍ਰੇਜੂਏਟ ਡਿਪਲੋਮਾ ਵੀ ਕੀਤਾ ਹੋਇਆ ਹੈ। ਉਹ ਫ਼ਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ।