Punjab News: ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 
Published : Oct 16, 2024, 9:17 am IST
Updated : Oct 16, 2024, 9:17 am IST
SHARE ARTICLE
Death of parents' only son due to drug overdose
Death of parents' only son due to drug overdose

ਜਾਂਚ ਅਧਿਕਾਰੀ ਜਸਵੀਰ ਸਿੰਘ ਸਹਾਇਕ ਥਾਣੇਦਾਰ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਲਾਸ਼ ਦਾ ਪੋਸਟ ਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਹੈ। 

 

 Punjab News: ਪੰਜਾਬ ’ਚ ਨਸ਼ਾ ਇਨ੍ਹਾਂ ਵੱਧ ਰਿਹਾ ਹੈ ਕਿ ਪਰਵਾਰਾਂ ਦੇ ਪਰਵਾਰ ਉਜੜ ਰਹੇ ਹਨ ਅਜਿਹਾ ਹੀ ਇਕ ਮਾਮਲਾ ਪਿੰਡ ਦਰਾਜ ਵਿਖੇ ਸਾਹਮਣੇ ਆਇਆ ਹੈ ਜਿਥੇ ਮਾਂ-ਬਾਪ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾਂ ਦੀ ਉਮਰ ਵਿਚ ਮੌਤ ਹੋ  ਗਈ।

ਮ੍ਰਿਤਕ ਦੇ ਪਿਤਾ ਗੁਰਜੰਟ ਸਿੰਘ ਵਾਸੀ ਦਰਾਜ ਨੇ ਪੁਲਿਸ ਪਾਸ ਬਿਆਨ ਦਰਜ ਕਰਵਾਏ ਹਨ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ,ਉਸ ਦੇ ਇਕ ਲੜਕਾ ਅਤੇ ਦੋ ਲੜਕੀਆਂ ਸ਼ਾਦੀਸ਼ੁਦਾ ਹਨ। ਮੇਰਾ ਛੋਟਾ ਲੜਕਾ ਮਨਪ੍ਰੀਤ ਸਿੰਘ (23) ਜੋ ਨਸ਼ਾ ਕਰਨ ਦਾ ਆਦੀ ਸੀ, ਅੱਖਾਂ ਦੀ ਦਵਾਈ ਲੈਣ ਲਈ ਬਠਿੰਡਾ ਗਿਆ ਸੀ ਜੋ ਰਾਤ ਘਰ ਨਹੀਂ ਆਇਆ ਜਿਸ ਦੀ ਅਸੀਂ ਤਲਾਸ਼ ਕਰਦੇ ਰਹੇ, ਪਰ ਅੱਜ ਸਵੇਰੇ ਆਲੀਕੇ ਰੋਡ ਸਥਿਤ ਕਮਾਲੂ ਵਾਲਾ ਖੇਤ ’ਚ ਉਹ ਡਿਗਿਆ ਪਿਆ ਸੀ ਤੇ ਨੱਕ ਵਿਚੋਂ ਖ਼ੂਨ ਨਿਕਲਿਆ ਹੋਇਆ ਸੀ ਤੇ ਉਸ ਦੀ ਮੌਤ ਹੋ ਚੁਕੀ ਸੀ।  

ਜਾਂਚ ਅਧਿਕਾਰੀ ਜਸਵੀਰ ਸਿੰਘ ਸਹਾਇਕ ਥਾਣੇਦਾਰ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਲਾਸ਼ ਦਾ ਪੋਸਟ ਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਹੈ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement