
Amritsar News : ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਲਟੋਹਾ ਚੁੱਕ ਰਹੇ ਸਨ ਸਵਾਲ, ਤਖਤ ਸ੍ਰੀ ਦਮਦਮਾ ਸਾਹਿਬ ਤੋਂ ਜਥੇਦਰ ਵਜੋਂ ਦਿੱਤਾ ਅਸਤੀਫ਼ਾ
Amritsar News : ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਲਟੋਹਾ ਸਵਾਲ ਚੁੱਕ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨ ਪੰਜਾਂ ਜਥੇਦਾਰਾਂ ਦੀ ਮੀਟਿੰਗ ਬਾਅਦ ਅਕਾਲੀ ਦਲ ਵਿਚੋਂ 10 ਸਾਲ ਲਈ ਬਰਖ਼ਾਸਤ ਕੀਤੇ ਜਾਣ ਦਾ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਵੀ ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀਆਂ ਜਾ ਰਹੀਆਂ ਟਿਪਣੀਆਂ ਨੂੰ ਬਰਦਾਸ਼ਤ ਨਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ।
ਵਲਟੋਹਾ ਵਲੋਂ ਜਿਥੇ ਤਖ਼ਤਾਂ ਦੇ ਜਥੇਦਾਰਾਂ ਦੇ ਫ਼ੈਸਲੇ ਨੂੰ ਮੁੜ ਚੁਨੌਤੀ ਉਥੇ ਉਹ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਨਿਸ਼ਾਨਾ ਬਣਾ ਰਹੈ ਹਨ।ਹਰਪ੍ਰੀਤ ਸਿੰਘ ਅਪਣੇ ਅਸਤੀਫ਼ੇ ਦਾ ਐਲਾਨ ਕਰਨ ਸਮੇਂ ਕਾਫ਼ੀ ਭਾਵੁਕ ਵੀ ਹੋਏ।
ਉਨ੍ਹਾਂ ਕਿਹਾ ਕਿ ਵਲਟੋਹਾ ਕਲ ਦੇ ਫ਼ੈਸਲੇ ਤੋਂ ਪਹਿਲਾਂ ਅਤੇ ਬਾਅਦ ਵਿਚ ਲਗਾਤਾਰ ਕਿਰਦਾਰਕੁਸ਼ੀ ਕਰ ਰਿਹਾ ਹੈ,ਅਤੇ ਖਾਸ ਤੌਰ ’ਤੇ ਮੈਨੂੰ ਨਿਸਾਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਵਲਟੋਹਾ ਵਲੋਂ ਨੀਚਤਾ ਦੀਆਂ ਹੱਦਾਂ ਪਾਰ ਕਰਦਿਆਂ ਉਨ੍ਹਾਂ ਨੂੰ ਇਹ ਸੁਨੇਹੇ ਭਿਜਵਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਪ੍ਰਵਾਰ ਨੂੰ ਨੰਗਿਆਂ ਕੀਤਾ ਜਾਵੇਗਾ ਅਤੇ ਮੇਰੀਆਂ ਧੀਆਂ ਤਕ ਬਾਰੇ ਗ਼ਲਤ ਟਿਪਣੀਆਂ ਕੀਤਅਆਂ ਜਾ ਰਹੀਆਂ ਹਨ।
(For more news apart from Giani Harpreet Singh resigned News in Punjabi, stay tuned to Rozana Spokesman)