
Punjab News: ਗੁਰਦੀਪ ਸਿੰਘ ਪਹਿਲਾਂ ਤਿੰਨ ਵਾਰ ਪਿੰਡ ਦਾ ਮੈਂਬਰ ਪੰਚਾਇਤ ਰਿਹਾ ਅਤੇ ਇਕ ਵਾਰ ਸਰਪੰਚ ਵੀ ਰਹਿ ਚੁੱਕਾ ਹੈ
Punjab News: ਪੰਜਾਬ ਵਿੱਚ ਚੋਣਾਂ ਦੌਰਾਨ ਕੁੱਝ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਈਆ। ਜਿੱਥੇ ਬੀਤੇ ਦਿਨ ਬਰਨਾਲਾ ਦੇ ਪਿੰਡ ਢਿੱਲਵਾਂ ਵਿੱਚ ਡਿਊਟੀ ਉੱਤੇ ਤਾਇਨਾਤ ਪੁਲਿਸ ਕਰਮੀ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਸੀ ਉੱਥੇ ਹੀ ਹੁਣ ਹੁਸ਼ਿਆਰਪੁਰ ਦੇ ਪਿੰਡ ਕਾਹਲਵਾਂ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਚ ਉਮੀਦਵਾਰ ਦੀ ਚਲਦੀ ਪੋਲਿੰਗ ਦੌਰਾਨ ਅਚਾਨ ਸਿਹਤ ਵਿਗੜਨ ਨਾਲ਼ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਹਲਵਾਂ ਦੇ 5 ਵਾਰਡਾਂ ਵਿੱਚੋਂ ਵਾਰਡ ਨੰਬਰ 1 ਤੋਂ ਪੰਚ ਉਮੀਦਵਾਰ ਕਰੀਬ 60 ਸਾਲਾ ਗੁਰਦੀਪ ਸਿੰਘ ਦੀ ਚਲ ਰਹੀ ਪੋਲਿੰਗ ਦੌਰਾਨ ਅਚਾਨਕ ਸਿਹਤ ਵਿਗੜ ਗਈ ਜਿਸ ਤੇ ਉਸ ਨੂੰ ਕਾਲਾ ਸੰਘਿਆਂ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਗੁਰਦੀਪ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਮੁਢਲੀ ਮੈਡੀਕਲ ਸਹਾਇਤਾ ਦੇਣ ਉਪਰੰਤ ਸ਼ਹਿਰ ਭੇਜ ਦਿੱਤਾ। ਇਸੇ ਦੌਰਾਨ ਗੁਰਦੀਪ ਸਿੰਘ ਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਪਹਿਲਾਂ ਤਿੰਨ ਵਾਰ ਪਿੰਡ ਦਾ ਮੈਂਬਰ ਪੰਚਾਇਤ ਰਿਹਾ ਅਤੇ ਇਕ ਵਾਰ ਸਰਪੰਚ ਵੀ ਰਹਿ ਚੁੱਕਾ ਹੈ ਅਤੇ ਬੇਸ਼ੱਕ ਇਸ ਵਾਰ ਬਿਮਾਰ ਹੋਣ ਕਾਰਨ ਜ਼ਿੰਦਗੀ ਤੋਂ ਹਾਰ ਗਿਆ ਪਰ ਪੰਚੀ ਦੀ ਚੋਣ ਇਸ ਵਾਰ ਵੀ ਜਿੱਤ ਗਿਆ।