Punjab News : ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਮਨਜ਼ੂਰ

By : BALJINDERK

Published : Oct 16, 2024, 1:52 pm IST
Updated : Oct 16, 2024, 1:52 pm IST
SHARE ARTICLE
ਵਿਰਸਾ ਸਿੰਘ ਵਲਟੋਹਾ
ਵਿਰਸਾ ਸਿੰਘ ਵਲਟੋਹਾ

Punjab News : ਕਾਰਜ ਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ  

Amritsar News: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਦਫਤਰਾਂ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।

ਇਹ ਵੀ ਪੜੋ : Hockey India League Auction: ਹਾਕੀ ਇੰਡੀਆ ਮਹਿਲਾ ਹਾਕੀ ਲੀਗ ਦੀ ਬੋਲੀ 'ਚ ਉਦਿਤਾ ਦੁਹਾਨ 32 ਲੱਖ ਨਾਲ ਸਭ ਤੋਂ ਮਹਿੰਗੀ ਖਿਡਾਰਨ ਬਣੀ 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਕੱਢ ਦੇਣ ਅਤੇ 10 ਸਾਲ ਤਕ ਉਸ ਨੂੰ ਪਾਰਟੀ ਵਿਚ ਮੁੜ ਸ਼ਾਮਲ ਨਾ ਕੀਤਾ ਜਾਵੇ। ਇਸ ਮਗਰੋਂ ਵਲਟੋਹਾ ਵੱਲੋਂ ਆਪ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।

(For more news apart from Shiromani Akali Dal accepted resignation of Virsa Singh Valtoha News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement