ਖ਼ਬਰਾਂ |

ਤਾਜ਼ਾ |

ਨੰਗਲ ਦੇ ਮੋਜੋਵਾਲ ’ਚ ਦਿਨ-ਦਿਹਾੜੇ ਖੂਨੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
Published : Oct 16, 2026, 6:50 pm IST
Updated : Oct 16, 2026, 6:50 pm IST
SHARE ARTICLE
Bloody incident in broad daylight in Mojowal, Nangal, youth murdered with sharp weapons
Bloody incident in broad daylight in Mojowal, Nangal, youth murdered with sharp weapons

ਮੋਟਰਸਾਈਕਲ ਅਤੇ ਸਵਿਫਟ ਕਾਰ ਦੀ ਟੱਕਰ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ

ਨੰਗਲ: ਨੰਗਲ ਦੇ ਪਿੰਡ ਮੋਜੋਵਾਲ ਵਿੱਚ ਦਿਨ-ਦਿਹਾੜੇ ਹੋਏ ਇੱਕ ਖੂਨੀ ਹਮਲੇ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮੋਟਰਸਾਈਕਲ ਅਤੇ ਸਵਿਫਟ ਕਾਰ ਦੀ ਟੱਕਰ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਇੰਨਾ ਵਧ ਗਿਆ ਕਿ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਦਕਿ ਉਸ ਦਾ ਸਾਥੀ ਭੁਪਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਅਨਮੋਲ ਸਿੰਘ ਪੁੱਤਰ ਕੇਸਰ ਸਿੰਘ, ਵਾਸੀ ਪਿੰਡ ਮਹੈਣ, ਸ੍ਰੀ ਅਨੰਦਪੁਰ ਸਾਹਿਬ ਵਜੋਂ ਹੋਈ ਹੈ। ਉੱਧਰ, ਪੁਲਿਸ ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ। 

ਨੰਗਲ ਦੇ ਪਿੰਡ ਮੋਜੋਵਾਲ ਵਿੱਚ ਵਾਪਰੀ ਇਸ ਖੂਨੀ ਵਾਰਦਾਤ ਨੇ ਇੱਕ ਵਾਰ ਫਿਰ ਇਲਾਕੇ ਦੀ ਸੁਰੱਖਿਆ ਵਿਵਸਥਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ, ਅਨਮੋਲ ਸਿੰਘ ਆਪਣੇ ਦੋ ਹੋਰ ਸਾਥੀਆਂ ਨਾਲ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਨੰਗਲ ਵੱਲ ਆ ਰਿਹਾ ਸੀ। ਇਸੇ ਦੌਰਾਨ ਨੰਗਲ ਤੋਂ ਮੋਜੋਵਾਲ ਵੱਲ ਜਾ ਰਹੇ ਮੋਟਰਸਾਈਕਲ ਸਵਾਰ ਨਾਲ ਕਾਰ ਦੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ, ਜੋ ਦੇਖਦੇ ਹੀ ਦੇਖਦੇ ਹਿੰਸਕ ਝੜਪ ਵਿੱਚ ਬਦਲ ਗਿਆ।

ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ, ਮੋਟਰਸਾਈਕਲ ਸਵਾਰ ਆਪਣੀ ਜਾਨ ਬਚਾਉਣ ਲਈ ਮੋਜੋਵਾਲ ਸਥਿਤ ਇੱਕ ਗੈਸ ਏਜੰਸੀ ਦੇ ਅੰਦਰ ਚਲਾ ਗਿਆ। ਪਰ ਹਮਲਾਵਰਾਂ ਨੇ ਉੱਥੇ ਵੀ ਉਸ ਦਾ ਪਿੱਛਾ ਨਹੀਂ ਛੱਡਿਆ। ਦੋਸ਼ ਹੈ ਕਿ ਉਸ ਨੂੰ ਗੈਸ ਏਜੰਸੀ ਵਿੱਚੋਂ ਬਾਹਰ ਲਿਆ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਹੋਈ ਖੂਨੀ ਝੜਪ ਵਿੱਚ ਅਨਮੋਲ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਭੁਪਿੰਦਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਭੁਪਿੰਦਰ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ। ਉਸ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜ਼ਖ਼ਮੀ ਭੁਪਿੰਦਰ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਿੱਚ ਉਸ ਦਾ ਸਾਥੀ ਆਪਣੀ ਜਾਨ ਗੁਆ ਬੈਠਾ, ਜਦਕਿ ਉਹ ਖੁਦ ਵੀ ਗੰਭੀਰ ਜ਼ਖ਼ਮੀ ਹੋ ਗਿਆ।

ਉੱਧਰ, ਹਸਪਤਾਲ ਦੇ ਡਾਕਟਰ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਨੌਜਵਾਨ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਡਾਕਟਰ ਮੁਤਾਬਕ, ਮ੍ਰਿਤਕ ਦੇ ਸਿਰ ਅਤੇ ਚਿਹਰੇ ’ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਇਸ ਘਟਨਾ ਨੂੰ ਲੈ ਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਤਲ, ਲੁੱਟ-ਖੋਹ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
ਡਾ. ਸੁਭਾਸ਼ ਸ਼ਰਮਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਮੀਦ ਜਤਾਈ ਕਿ ਪੁਲਿਸ ਜਲਦ ਕਾਰਵਾਈ ਕਰਕੇ ਇਸ ਵਾਰਦਾਤ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇਗੀ।

ਨੰਗਲ ਦੇ ਮੋਜੋਵਾਲ ਵਿੱਚ ਵਾਪਰੀ ਇਹ ਵਾਰਦਾਤ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਇੱਕ ਸੜਕ ਹਾਦਸੇ ਤੋਂ ਸ਼ੁਰੂ ਹੋਇਆ ਵਿਵਾਦ ਕਥਿਤ ਤੌਰ ’ਤੇ ਇੰਨਾ ਭਿਆਨਕ ਰੂਪ ਧਾਰ ਗਿਆ ਕਿ ਇੱਕ ਨੌਜਵਾਨ ਦੀ ਜਾਨ ਚਲੀ ਗਈ ਅਤੇ ਦੂਜਾ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਖੂਨੀ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਪੁਲਿਸ ਕਦੋਂ ਤੱਕ ਗ੍ਰਿਫ਼ਤਾਰ ਕਰਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਪੂਰੀ ਜਾਣਕਾਰੀ ਜੁਟਾ ਰਹੀ ਹੈ ਅਤੇ ਉਸ ਤੋਂ ਬਾਅਦ ਆਪਣਾ ਪੱਖ ਪੱਤਰਕਾਰਾਂ ਸਾਹਮਣੇ ਪੇਸ਼ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement