ਖ਼ਬਰਾਂ |

ਤਾਜ਼ਾ |

ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ
Published : Oct 16, 2026, 5:38 pm IST
Updated : Oct 16, 2026, 7:36 pm IST
SHARE ARTICLE
Five Singh Sahibs gathered at Sri Akal Takht Sahib, MLA Manvinder Singh Giaspura was declared a traitor
Five Singh Sahibs gathered at Sri Akal Takht Sahib, MLA Manvinder Singh Giaspura was declared a traitor

ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ‘ਸ਼ਹਾਦਤ' ਕਰਾਰ ਦਿੱਤਾ

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅਹਿਮ ਅਤੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਸਿੱਖ ਪੰਥ ਅਤੇ ਸੰਸਥਾਵਾਂ ਨਾਲ ਜੁੜੇ ਕਈ ਅਹਿਮ ਮਸਲਿਆਂ 'ਤੇ ਫ਼ੈਸਲੇ ਲਏ ਗਏ ਹਨ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਘੋਸ਼ਿਤ

ਆਮ ਆਦਮੀ ਪਾਰਟੀ (ਆਪ) ਦੇ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪਿਛਲੇ ਦਿਨੀਂ ਜਥੇਦਾਰ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਬਾਰੇ ਕੀਤੀਆਂ ਗਈਆਂ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਾਰਨ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ‘ਸ਼ਹਾਦਤ’ ਕਰਾਰ

ਨਸ਼ਿਆਂ ਵਿਰੁੱਧ ਲੰਬੇ ਸਮੇਂ ਤੋਂ ਸਖ਼ਤ ਮੁਹਿੰਮ ਚਲਾਉਣ ਵਾਲੇ ਨੌਜਵਾਨ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਪੰਥਕ ਹਲਕਿਆਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਡਾ ਨੁਕਸਾਨ ਦੱਸਦਿਆਂ ਇਸ ਨੂੰ ‘ਸ਼ਹਾਦਤ’ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਦੇ ਨਸ਼ਾ ਵਿਰੋਧੀ ਸੰਘਰਸ਼ ਨੂੰ ਸਤਿਕਾਰ ਭੇਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਨਸ਼ਾ ਤਸਕਰਾਂ ਦਾ ਵਿਰੋਧ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਮਦਦ ਕਰਨ ਦਾ ਆਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੋੜ ਹੈ।

ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ’ਤੇ ਰੋਕ

ਇਸ ਦੇ ਨਾਲ ਹੀ, ਵਿਵਾਦਾਂ ਵਿੱਚ ਘਿਰੇ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਿੰਘ ਸਾਹਿਬਾਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਅਗਲੇ ਹੁਕਮਾਂ ਤੱਕ ਕਿਸੇ ਵੀ ਜਨਤਕ ਥਾਂ 'ਤੇ ਕੀਰਤਨ ਜਾਂ ਧਾਰਮਿਕ ਪ੍ਰਚਾਰ ਨਹੀਂ ਕਰ ਸਕਦੇ।

ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਪਰਮਜੀਤ ਸਿੰਘ ਹਾਜ਼ਰ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement