
ਖਰੀਦ ਕੀਤੇ ਝੋਨੇ ਦੀ 3661 ਕਰੋੜ 40 ਲੱਖ ਦੀ ਹੋਈ ਅਦਾਇਗੀ
ਸੰਗਰੂਰ : ਜ਼ਿਲੇ ਦੀਆਂ 210 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 15 ਨਵੰਬਰ ਤੱਕ ਵੱਖ ਵੱਖ ਮੰਡੀਆਂ ਵਿੱਚ 21 ਲੱਖ 24 ਹਜ਼ਾਰ 449 ਮੀਟਰਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 21 ਲੱਖ 18 ਹਜ਼ਾਰ 366 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੰਦੇ ਹੋਏ ਦੱਸਿਆ ਕਿ ਪਨਗਰੇਨ ਵੱਲੋਂ 9 ਲੱਖ 38 ਹਜਾਰ 936 ਮੀਟਰਕ ਟਨ, ਮਾਰਕਫੈੱਡ ਵੱਲੋਂ 5 ਲੱਖ 81 ਹਜ਼ਾਰ 224 ਮੀਟਰਕ ਟਨ, ਪਨਸਪ ਵੱਲੋਂ 4 ਲੱਖ 51 ਹਜਾਰ 798 ਮੀਟਰਕ ਟਨ,
imageਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1 ਲੱਖ 44 ਹਜਾਰ 542 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 1866 ਐਮ.ਟੀ ਝੋਨੇ ਦੀ ਖਰੀਦ ਕਰ ਲਈ ਗਈ ਹੈ ਅਤੇ ਕੁੱਲ ਖਰੀਦ ਵਿੱਚੋਂ 20 ਲੱਖ 32 ਹਜਾਰ 344 ਐਮ.ਟੀ ਦੀ ਲਿਫਟਿੰਗ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਕਿਸ਼ਾਨਾਂ ਨੂੰ ਖਰੀਦ ਕੀਤੇ ਝੋਨੇ ਦੀ 3661 ਕਰੋੜ 40 ਲੱਖ ਦੀ ਅਦਾਇਗੀ ਹੋ ਚੁੱਕੀ ਹੈ। ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਦੀਆਂ ਸਮੁੱਚੀਆਂ ਮੰਡੀਆਂ ਅੰਦਰ 95 ਫੀਸਦੀ ਤੋਂ ਵਧੇਰੇ ਖਰੀਦ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਖਰੀਦ ਪ੍ਰਕਿਰਿਆ ਦੇ ਕੰਮ ਨੰੂ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਹੁਣ ਤੱਕ 3 ਲੱਖ ਮੀਟਰਕ ਟਨ ਜ਼ਿਆਦਾ ਖਰੀਦ ਹੋਈ ਹੈ।