ਪਟਿਆਲਾ ‘ਚ ਵੱਖ-ਵੱਖ ਸੜਕ ਹਾਦਸਿਆਂ ਵਿਚ 5 ਵਿਅਕਤੀਆਂ ਦੀ ਮੌਤ
Published : Nov 16, 2020, 10:38 pm IST
Updated : Nov 16, 2020, 10:38 pm IST
SHARE ARTICLE
road accident
road accident

ਹਾਦਸਿਆਂ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਦੀ ਬਜਾਏ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ

ਪਟਿਆਲਾ: ਤੇਜ਼ ਰਫਤਾਰ ਅਤੇ ਲਾਪਰਵਾਹੀ ਦੇ ਕਾਰਨ ਪੰਜ ਘਰਾਂ ਵਿੱਚ ਸੋਗ ਪੈ ਗਿਆ ਹੈ। ਜ਼ਿਲ੍ਹੇ ਵਿਚ ਪੰਜ ਵੱਖ-ਵੱਖ ਸੜਕ ਹਾਦਸੇ ਵਾਪਰੇ ਹਨ।ਜਿਨਾਂ ਵਿਚ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਚਾਰ ਵਿਅਕਤੀਆਂ ਦੇ ਜ਼ਖਮੀ ਹੋਣ ਕਾਰਨ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਉਕਤ ਸਾਰੇ ਹਾਦਸਿਆਂ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਦੀ ਬਜਾਏ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਏ। ਜਿਸ ਕਾਰਨ ਪੰਜ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।  

CrimeCrimeਜਾਣਕਾਰੀ ਅਨੁਸਾਰ ਥਾਣਾ ਲਾਹੌਰੀ ਗੇਟ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਲਵ ਨਿਵਾਸੀ ਨਾਭਾ ਗੇਟ ਨੇ ਦੱਸਿਆ ਕਿ ਸ਼ਨੀਵਾਰ ਰਾਤ ਕਰੀਬ 10.30 ਵਜੇ ਉਸ ਦਾ ਭਰਾ ਕੁਸ਼ ਆਪਣੇ ਦੋਸਤ ਗੁਰਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਹੋਟਲ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਭਰਾ ਕੁਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੁਰਵਿੰਦਰ ਸਿੰਘ ਜ਼ਖਮੀ ਹੋ ਗਿਆ।ਥਾਣਾ ਮੰਡੀ,ਪਟਿਆਲਾ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਟੀਐਸਆਰ ਕੋਹਲੀ ਨਿਵਾਸੀ ਐਸਐਸਟੀ ਨਗਰ ਨੇ ਦੱਸਿਆ ਕਿ 13 ਨਵੰਬਰ ਨੂੰ ਰਾਤ ਕਰੀਬ 9.30 ਵਜੇ

Crime picCrime picਉਹ ਆਪਣੇ ਦੋਸਤ ਕਸਿਸ਼ ਨਾਲ ਸਕੂਟੀ ’ਤੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਜਾ ਰਿਹਾ ਸੀ,ਜਿਸ ਦੌਰਾਨ ਇੱਕ ਤੇਜ਼ ਰਫਤਾਰ ਕਾਰ ਉਸ ਦੀ ਸਕੂਟੀ ਨੂੰ ਟੱਕਰ ਮਾਰ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਈ,ਜਿਸ ਨਾਲ ਉਸਦੇ ਦੋਵੇਂ ਦੋਸਤ ਜ਼ਖਮੀ ਹੋ ਗਏ।ਥਾਣਾ ਜੁਲਕਾ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਪਿੰਡ ਦੇ ਅਵਤਾਰ ਸਿੰਘ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਚਾਰ ਵਜੇ ਦੇ ਕਰੀਬ ਉਸਦੇ ਤਾਇਆ ਦਾ ਲੜਕਾ ਅਵਤਾਰ ਸਿੰਘ ਆਪਣੇ ਰਿਸ਼ਤੇਦਾਰ ਅਮਨਪ੍ਰੀਤ ਸਿੰਘ ਨਾਲ ਪਿੰਡ ਬੁੱਧਮੋਰ ਸਾਈਕਲ ‘ਤੇ ਸਵਾਰ ਹੋ ਕੋ ਜਾ ਰਿਹਾ ਸੀ। ਅਣਪਛਾਤੇ ਕਾਰ ਚਾਲਕ ਨੇ ਉਸ ਦੀ ਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਕਥਿਤ ਸਥਾਨ ਤੋਂ  ਫਰਾਰ ਹੋ ਗਿਆ।

CrimeCrime

ਥਾਣਾ ਸਿਟੀ ਸਮਾਣਾ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਬਿੰਦੂ ਰਾਣੀ ਨਿਵਾਸੀ ਆਨੰਦ ਨਗਰ ਨੇ ਦੱਸਿਆ ਕਿ ਬੀਤੇ ਐਤਵਾਰ ਉਹ ਆਪਣੇ ਪਤੀ ਨਾਲ ਇਕ ਸਾਈਕਲ ‘ਤੇ ਅਗਰਸੈਨ ਚੌਕ ਸਮਾਣਾ ਜਾ ਰਹੀ ਸੀ,ਇਸ ਦੌਰਾਨ ਇਕ ਤੇਜ਼ ਰਫਤਾਰ ਅਣਪਛਾਤੇ ਕਾਰ ਚਾਲਕ ਨੇ ਉਸ ਦੀ ਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ,ਜਦਕਿ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਈ।

ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਗੁਰਸੇਵਕ ਸਿੰਘ ਨਿਵਾਸੀ ਪਿੰਡ ਸ਼ਾਦੀਪੁਰ ਨੇ ਦੱਸਿਆ ਕਿ 13 ਨਵੰਬਰ ਨੂੰ ਰਾਤ ਕਰੀਬ 10.30 ਵਜੇ ਉਹ ਆਪਣੇ ਦੋਸਤ ਰਣਜੀਤ ਸਿੰਘ ਨਿਵਾਸੀ ਸ਼ਾਦੀਪੁਰ ਮੋਮੀਆ ਨਾਲ ਸੰਗਰੂਰ ਕੈਚੀਆ ਪਤਰਾ ਵੱਲ ਸਾਈਕਲ ‘ਤੇ ਜਾ ਰਿਹਾ ਸੀ,ਜਦੋਂ ਕਿ ਕੋਈ ਅਣਪਛਾਤਾ ਸੀ। ਡਰਾਇਵਰ ਨੇ ਆਪਣੀ ਤੇਜ਼ ਰਫਤਾਰ ਵਾਹਨ ਨਾਲ ਉਸਦੀ ਸਾਈਕਲ ਨੂੰ ਟੱਕਰ ਮਾਰ ਦਿੱਤੀ,ਜਿਸ ਕਾਰਨ ਉਸਦੇ ਦੋਸਤ ਰਣਜੀਤ ਸਿੰਘ ਦੀ ਪੀ ਜੀ ਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement