
ਇਸ ਦੇ ਮੱਦੇਨਜ਼ਰ ਬਠਿੰਡਾ ਦਾ ਸਰਕਾਰੀ ਰਾਜਿੰਦਰਾ ਕਾਲਜ ਖੁੱਲ੍ਹ ਗਿਆ ਹੈ।
ਚੰਡੀਗੜ੍ਹ: ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੇ ਚਲਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕਾਫ਼ੀ ਸਮੇਂ ਤੋਂ ਬੰਦ ਹਨ। ਪਰ ਸਰਕਾਰ ਵਲੋਂ ਜਾਰੀ ਹਿਦਾਇਤਾਂ ਮੁਤਾਬਿਕ ਬੰਦ ਪਏ ਕਾਲਜ ਤੇ ਯੂਨੀਵਰਸਿਟੀਆਂ ਆਖਰ 16 ਨਵੰਬਰ ਯਾਨੀ ਅੱਜ ਨੂੰ ਮੁੜ ਖੁੱਲ੍ਹ ਗਈਆਂ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੂਬੇ 'ਚ ਅੱਜ ਤੋਂ ਕਾਲਜ/ਯੂਨੀਵਰਸਿਟੀ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸੀ।
ਇਸ ਦੇ ਮੱਦੇਨਜ਼ਰ ਬਠਿੰਡਾ ਦਾ ਸਰਕਾਰੀ ਰਾਜਿੰਦਰਾ ਕਾਲਜ ਖੁੱਲ੍ਹ ਗਿਆ ਹੈ। ਮੀਡੀਆ ਦੇ ਮੁਤਾਬਿਕ ਸਕੂਲ ਪਹਿਲਾ ਸੋਸ਼ਲ ਡਿਸਟੈਂਸਸਿੰਗ ਦਾ ਪਾਲਣ ਨਹੀਂ ਕਰ ਰਹੇ ਸੀ ਪਰ ਜਦ ਮੀਡੀਆ ਕੈਮਰੇ ਦੇਖੇ ਤੇ ਸੋਸ਼ਲ ਡਿਸਟੈਂਸਸਿੰਗ ਦੇ ਨਿਸ਼ਾਨ ਬਣਾਉਣੇ ਸ਼ੁਰੂ ਕਰ ਦਿੱਤੇ।
ਕਾਲਜ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਲੰਬੇ ਸਮੇਂ ਬਾਅਦ ਕਾਲਜ ਖੁੱਲ੍ਹੇ ਹਨ ਜਿਸ ਕਰਕੇ ਹਾਲਾਤ ਆਮ ਹੋਣ ‘ਚ ਕੁਝ ਦੇਰੀ ਲੱਗੇਗੀ। ਇਸ ਦੇ ਨਾਲ ਹੀ ਪਹਿਲੇ ਦਿਨ ਕਾਲਜ ‘ਚ ਬੱਚਿਆਂ ਦੀ ਗਿਣਤੀ ਵੀ ਘੱਟ ਹੀ ਨਜ਼ਰ ਆਈ।
ਪੰਜਾਬ ਸਰਕਾਰ ਨੇ 16 ਨਵੰਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਮੁੜ ਖੋਲ੍ਹਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਦੋਂਕਿ ਸਕੂਲ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਵਿਦਿਆਰਥੀ ਯੂਨੀਅਨਾਂ ਨੇ ਐਲਾਨ ਕੀਤੇ ਸਨ ਕਿ ਜੇਕਰ ਸਰਕਾਰ ਨੇ ਕਾਲਜ ਨਾ ਖੋਲ੍ਹੇ ਤਾਂ ਉਹ ਕਾਲਜਾਂ ਦੇ ਮੁੱਖ ਗੇਟਾਂ ਅੱਗੇ ਅਣਮਿਥੇ ਸਮੇਂ ਲਈ ਧਰਨੇ ਦੇਣਗੇ।