ਬਾਦਲਾਂ ਵਾਂਗ ਕੈਪਟਨ ਦੇ ਰਾਜ 'ਚ ਵੀ ਨਹੀਂ ਰੁਕ ਰਹੀਆਂ ਕਿਸਾਨ-ਮਜਦੂਰ ਖੁਦਕੁਸ਼ੀਆਂ- 'ਆਪ'
Published : Nov 16, 2020, 4:23 pm IST
Updated : Nov 16, 2020, 4:23 pm IST
SHARE ARTICLE
Aam Aadmi Party
Aam Aadmi Party

ਲੋਹਾਖੇੜਾ ਦੇ ਕਿਸਾਨ ਦੀ ਆਤਮ ਹੱਤਿਆ ਲਈ ਕੈਪਟਨ ਸਿੱਧਾ ਜਿੰਮੇਵਾਰ-ਕੁਲਤਾਰ ਸਿੰਘ ਸੰਧਵਾਂ

ਕੈਪਟਨ ਦੇ ਕਰਜ਼ਾ ਮੁਆਫ਼ੀ ਦੇ ਦਆਵੇ ਦੀ ਨਿਕਲੀ ਫ਼ੂਕ : ਗੁਰਦਿੱਤ ਸਿੰਘ ਸੇਖੋਂ
ਕੈਪਟਨ ਸਾਹਿਬ ਸ਼ਾਹੀ ਮਹਿਲ ਦਾ ਆਨੰਦ ਛੱਡ ਕਿਸਾਨਾਂ ਦੀ ਬਾਂਹ ਫੜਨ : ਕੁਲਦੀਪ ਸਿੰਘ ਧਾਲੀਵਾਲ
ਕੈਪਟਨ ਸਰਕਾਰ ਕਿਸਾਨਾਂ ਨੂੰ ਦੇਵੇ ਐਮਐਸਪੀ : ਜਸਵੰਤ ਸਿੰਘ ਗੱਜਣਮਾਜਰਾ

ਚੰਡੀਗੜ੍ਹ - ਬੀਤੇ ਦਿਨੀਂ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਲੋਹਖੇੜਾਂ ਦੇ ਕਿਸਾਨ ਪਤੀ-ਪਤਨੀ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਰਕੇ ਕੀਤੀ ਖ਼ੁਦਕੁਸ਼ੀ ਉੱਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸਿਧਵਾਂ, ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਕੁਲਦੀਪ ਸਿੰਘ ਧਾਲੀਵਾਲ ਅਤੇ ਜਸਵੰਤ ਸਿੰਘ ਗੱਜਣਮਾਜਰਾ ਨੇ ਦੁੱਖ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮਾਲੀ ਮਦਦ ਦੇਣ ਦੀ ਮੰਗ ਕੀਤੀ ਹੈ।

Captain Amarinder Singh Captain Amarinder Singh

ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਚੰਡੀਗੜ੍ਹ ਤੋਂ ਜਾਰੀ ਬਿਆਨ ਵਿਚ ਆਪ ਆਗੂਆਂ ਨੇ ਕਿਹਾ ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਪਰਿਵਾਰ ਸਮੇਤ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ, ਜਿਸ ਕਰਕੇ ਇਸ ਤਰਾਂ ਦੀਆਂ ਦਿਲ ਕੰਬਾਊ ਦੁਖਦਾਇਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

Akali BJPAkali BJP

'ਆਪ' ਆਗੂਆਂ ਨੇ ਕਿਹਾ ਕਿ ਰਾਜੇ ਦੇ ਰਾਜ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਨਾਲੋਂ ਵੀ ਵੱਧ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ਼ਾਹੀ ਮਹਿਲ ਤੋਂ ਬਾਹਰ ਨਿਕਲ ਕੇ ਪੰਜਾਬ ਦੇ ਲੋਕਾਂ ਦੀ ਸਾਰ ਲੈਣ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਰਕੇ ਅੱਜ ਪੰਜਾਬ ਦੇ ਲੋਕ ਸੜਕਾਂ ਉੱਤੇ ਦਿਨ-ਰਾਤ ਗੁਜ਼ਾਰਨ ਲਈ ਮਜਬੂਰ ਹਨ, ਪਰ ਸੂਬੇ ਦੇ ਮੁਖੀਆ ਮਹਿਲਾ ਵਿਚ ਬੈਠਾ ਆਨੰਦ ਲੈ ਰਿਹਾ ਹੈ।

Farmers ProtestFarmers Protest

ਉਨ੍ਹਾਂ ਕਿਹਾ ਕਿ ਕੈਪਟਨ ਮਹਿਲ ਵਿਚੋਂ ਬਾਹਰ ਨਿਕਲ ਕੇ ਆਪਣੇ ਸੂਬੇ ਦੇ ਲੋਕਾਂ ਦੀ ਬਾਂਹ ਫੜਨ। ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਕੀਤਾ ਵਾਅਦਾ ਯਾਦ ਕਰਵਾਉਂਦਿਆਂ ਆਪ ਆਗੂਆਂ ਨੇ ਕਿਹਾ ਕਿ ਝੂਠ ਬੋਲ ਕੇ ਕਿਸਾਨਾਂ ਦੀਆਂ ਵੋਟਾਂ ਨਾਲ ਸਰਕਾਰ ਬਣਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣਾ ਵਾਅਦਾ ਪੂਰਾ ਕਰਨ।

PM ModiPM Modi

'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਾਂ ਕਿਸਾਨਾਂ ਨੂੰ ਐਮਐਸਪੀ ਦੇਣ ਤੋਂ ਭੱਜ ਰਹੀ ਹੈ, ਅਜਿਹੇ ਹਲਾਤਾਂ ਵਿਚ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਸੂਬੇ ਦੇ ਕਿਸਾਨਾਂ ਨੂੰ ਐਮਐਸਪੀ ਦੇਵੇ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੀ ਆਰਥਿਕਤਾ ਖ਼ਰਾਬ ਹੋਣ ਦੀ ਬਹਾਨੇਬਾਜ਼ੀ ਕਰ ਰਹੀ ਹੈ, ਜਦੋਂ ਕਿ ਕਾਂਗਰਸੀ ਆਗੂ, ਮੰਤਰੀ ਤੇ ਚਹੇਤੇ ਆਪਣੀਆਂ ਜੇਬਾਂ ਭਰਨ ਲੱਗੇ ਹੋਏ ਹਨ।

Captain Amarinder SinghCaptain Amarinder Singh

ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਰੇਤਾ, ਸ਼ਰਾਬ ਦੀ ਕਾਲਾਬਾਜ਼ਾਰੀ ਬੰਦ ਕਰਕੇ ਉਸ ਤੋਂ ਹੋਣ ਵਾਲੀ ਆਮਦਨ ਕਿਸਾਨਾਂ ਨੂੰ ਦਿੱਤੀ ਜਾ ਸਕਦਾ ਹੈ, ਜੋ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਵਿਚ ਕਾਫ਼ੀ ਸਹਾਈ ਹੋ ਸਕਦੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਰਾਜਾ ਸ਼ਾਹੀ ਛੱਡ ਕੇ ਮਹਿਲਾਂ ਵਿਚੋਂ ਬਾਹਰ ਨਿਕਲਣ ਅਤੇ ਕਿਸਾਨਾਂ ਦੀ ਬਾਂਹ ਫੜਨ।       

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement