
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਵਿਗੜ ਜਾਵੇਗੀ,
ਮਾਨਸਾ : ਮਾਨਸਾ ਵਿੱਚ ਮੀਂਹ ਵਿਚ ਚਲ ਰਿਹਾ ਸੰਘਰਸ਼ ਵੀ ਮੱਠਾ ਨਹੀਂ ਹੋਇਆ । ਭਾਰਤੀ ਕਿਸਾਨ ਯੂਨੀਅਨ ਦੀ ਅਗਵਾਹੀ ਵਿੱਚ, ਕਿਸਾਨਾਂ ਦਾ ਪੱਕਾ ਮੋਰਚਾ ਨਿਰੰਤਰ ਜਾਰੀ ਹੈ। ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਲਗਾਤਾਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਖਿਲਾਫ ਲੋਕਾਂ ਦਾ ਗੁੱਸਾ ਲਗਾਤਰ ਵੱਧਦਾ ਜਾ ਰਿਹਾ ਹੈ। ਧਰਨੇ ਵਿਚ ਸੰਘਰਸ਼ਸ਼ੀਲ ਲੋਕਾਂ ਦੀ ਵੱਧ ਰਹੀ ਗਿਣਤੀ ਲੋਕਾਂ ਦੇ ਜੋਸ਼ ਨੂੰ ਦਰਸਾ ਰਹੀ ਹੈ। ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾ ਰਿਹਾ ਹੈ । ਕਿਸਾਨ ਆਗੂ ਨੇ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜ਼ੇ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ
protestਖੇਤੀਬਾੜੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਵਿਗੜ ਜਾਵੇਗੀ,ਜਿਸ ਕਾਰਨ ਕਿਸਾਨਾਂ ‘ਤੇ ਕਰਜ਼ਾ ਵੱਧ ਜਾਵੇਗਾ। ਆਗੂਆਂ ਕਿਹਾ ਕਿ ਕਿਸਾਨ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਅਤੇ ਆਉਣ ਵਾਲੇ ਦਿਨਾਂ ਵਿਚ ਕਿਸਾਨ ਆਪਣੇ ਪਰਿਵਾਰਾਂ ਨਾਲ ਵੱਡੀ ਗਿਣਤੀ ਵਿਚ ਦਿੱਲੀ ਜਾ ਕੇ ਕੇਂਦਰ ਸਰਕਾਰ ਨੂੰ ਇਸ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਮਜਬੂਰ ਕਰਨਗੇ।