ਖੇਤੀ ਕਾਨੂੰਨਾਂ ਨੂੰ ਲੈ ਕੇ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ 54ਵੇਂ ਦਿਨ 'ਚ ਸ਼ਾਮਿਲ
Published : Nov 16, 2020, 2:10 pm IST
Updated : Nov 16, 2020, 2:10 pm IST
SHARE ARTICLE
protest
protest

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ।

ਜੰਡਿਆਲਾ ਗੁਰੂ- ਪੰਜਾਬ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ ਜਾਰੀ ਹੈ। ਇਸ ਦੇ ਚਲਦੇ ਹੁਣ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ ਲਾਇਆ ਗਿਆ ਹੈ। ਇਹ ਧਰਨਾ 54ਵੇਂ ਦਿਨ ਦਿਨ 'ਚ ਸ਼ਾਮਿਲ ਹੋ ਗਿਆ ਹੈ। ਦੱਸ ਦੇਈਏ ਕਿ ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। 

Farmers Protest

ਇਸ ਦੌਰਾਨ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਤੰਬਰ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਕਾਰਨ ਪੰਜਾਬ ਵਿੱਚ ਸਾਰੀਆਂ ਰੇਲ ਗੱਡੀਆਂ ਬੰਦ ਹਨ। farmer protest

ਕੇਂਦਰੀ ਮੰਤਰੀਆਂ ਨਾਲ 13 ਨਵੰਬਰ ਨੂੰ ਗੱਲਬਾਤ ਤੋਂ ਬਾਅਦ, ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਦਿੱਲੀ ਦਾ ਰੁਖ ਕਰਨਗੀਆਂ। 30 ਕਿਸਾਨ ਸੰਗਠਨਾਂ ਦਾ ਵਫ਼ਦ 21 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰੇਗਾ। ਕਿਸਾਨ ਇਸ ਮੁੱਦੇ 'ਤੇ 18 ਨਵੰਬਰ ਨੂੰ ਚੰਡੀਗੜ੍ਹ 'ਚ ਹੋਣ ਵਾਲੀ ਮੀਟਿੰਗ 'ਚ ਫੈਸਲਾ ਲੈਣਗੇ।


protest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement