ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
Published : Nov 16, 2020, 4:09 pm IST
Updated : Nov 16, 2020, 4:09 pm IST
SHARE ARTICLE
OP Shoni
OP Shoni

ਡਾ. ਅੰਕਿਤ ਦੀ ਬੀਤੇ ਦਿਨੀ ਕੋਵਿਡ ਮਰੀਜਾਂ ਦੀ ਦੇਖਭਾਲ ਦੌਰਾਨ ਕੋਰੋਨਾ ਇਨਫੇਕਟਿਡ ਹੋਣ ਕਾਰਨ ਮੌਤ ਹੋ ਗਈ ਸੀ।

ਚੰਡੀਗੜ੍ਹ-  ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਡਾ. ਅੰਕਿਤ ਦੀ ਬੀਤੇ ਦਿਨੀ ਕੋਵਿਡ ਮਰੀਜਾਂ ਦੀ ਦੇਖਭਾਲ ਦੌਰਾਨ ਕੋਰੋਨਾ ਇਨਫੇਕਟਿਡ ਹੋਣ ਕਾਰਨ ਮੌਤ ਹੋ ਗਈ ਸੀ। ਡਾਕਟਰ ਅੰਕਿਤ ਨੇ ਐਮ.ਬੀ.ਬੀ.ਐਸ, ਪਟਿਆਲਾ ਮੈਡੀਕਲ ਕਾਲਜ ਤੋਂ ਕੀਤੀ ਸੀ ਅਤੇ ਮੌਜੂਦਾ ਸਮੇਂ ਵਿਚ ਉਹ ਬਾਬਾ ਫਰੀਦ ਮੈਡੀਕਲ ਕਾਲਜ, ਫਰੀਦਕੋਟ ਤੋਂ ਸਰਜਰੀ ਵਿਚ ਐਮ.ਡੀ. ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਸੰਸਕਾਰ ਮੌਕੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪੰਜਾਬ, ਡਾ. ਆਕਾਸਦੀਪ ਅਗਰਵਾਲ ਅਤੇ ਸਿਵਲ ਸਰਜਨ ਪਟਿਆਲਾ ਵੱਲੋਂ ਸ਼ਿਰਕਤ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement