
ਮਿਤੀ 21 ਅਤੇ 22 ਨਵੰਬਰ ਨੂੰ ਅਤੇ ਮਿਤੀ 5 ਅਤੇ 6 ਦਸੰਬਰ, 2020 ਨੂੰ ਸਮੂਹ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸਨ ਤੇ ਬੈਠਣਗੇ-ਧਾਲੀਵਾਲ
ਸੰਗਰੂਰ : ਭਾਰਤ ਚੋਣ ਕਮਿਸਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2021 ਦੇ ਆਧਾਰ ਤੇ ਵੋਟਰ ਸੂਚੀ ਦੇ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਸਥਾਨਕ ਜ਼ਿਲ੍ਰਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲਾ ਚੋਣ ਅਫ਼ਸਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਦਿਆਂ ਦਿੱਤੀ।
imageਉਨਾਂ ਦੱਸਿਆ ਕਿ ਜਿਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਨੂੰ ਆਪਣੀ ਵੋਟ ਬਣਾਉਣ ਲਈ ਭਾਰਤ ਚੋਣ ਕਮਿਸਨ ਵੱਲੋਂ ਮਿਤੀ 16 ਨਵੰਬਰ, 2020 ਤੋਂ ਮਿਤੀ 15 ਦਸੰਬਰ, 2020 ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਦੌਰਾਨ ਫਾਰਮ ਨੰਬਰ 6,7,8 ਅਤੇ 8ਏ ਭਰ ਕੇ ਦਾਅਵੇ ਅਤੇ ਇਤਰਾਜ ਪੇਸ਼ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮਿਤੀ 21 ਅਤੇ 22 ਨਵੰਬਰ ਨੂੰ ਅਤੇ ਮਿਤੀ 5 ਅਤੇ 6 ਦਸੰਬਰ, 2020 ਨੂੰ ਜ਼ਿਲਾ ਸੰਗਰੂਰ ਦੇ ਸਮੂਹ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸਨ ਤੇ ਬੈਠਣਗੇ। ਇਨਾਂ ਤਾਰੀਖਾਂ ਨੂੰ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸਨ ਤੇ ਜਾ ਕੇ ਆਪਣੇ ਬੂਥ ਲੈਵਲ ਅਫਸਰ ਪਾਸ ਵੀ ਫਾਰਮ ਭਰਿਆ ਜਾ ਸਕਦਾ ਹੈ। ਮਿਤੀ 5 ਜਨਵਰੀ 2021 ਤੱਕ ਇਨਾਂ ਦਾ ਫੈਸਲਾ ਸਬੰਧਤ ਈ.ਆਰ.ਓ ਵੱਲੋ ਕੀਤਾ ਜਾਵੇਗਾ।
imageਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸਨ ਦੀ ਵੈਬਸਾਈਟ www.nvsp.in ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਉਨਾਂ ਦੱਸਿਆ ਵੋਟ ਦਾ ਫਾਰਮ ਆਨਲਾਈਨ ਭਰਨ ਵੇਲੇ ਹਰੇਕ ਵਿਅਕਤੀ ਨੂੰ ਆਪਣੀ ਰਿਹਾਇਸ਼ ਅਤੇ ਉਮਰ ਦੇ ਸਬੂਤ ਦੇ ਨਾਲ ਨਾਲ ਇੱਕ ਪਾਸਪੋਰਟ ਸਾਈਜ ਦੀ ਫੋਟੋ ਵੀ ਅਪਲੋਡ ਕਰਨੀ ਹੋਵੇਗੀ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸਾਨੀ ਆਉਦੀ ਹੈ ਤਾਂ 1950 ਟੋਲ ਵੀ ਨੰਬਰ ਤੇ ਮੁਫਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸਨ ਦੇ ਇਸ ਸੁਨਿਹਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਚੁੱਕਿਆ ਜਾਵੇ ਅਤੇ ਜਿਨਾਂ ਨਾਗਰਿਕਾਂ ਦੀਆਂ ਵੋਟਾਂ ਨਹੀਂ ਬਣੀਆਂ ਜਰੂਰ ਬਣਵਾਈਆਂ ਜਾਣ।
ਸ੍ਰੀ ਧਾਲੀਵਾਲ ਨੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਅਤਿਅੰਤ ਮਹੱਤਵਪੂਰਨ ਅਤੇ ਸਮਾਂ ਬੱਧ ਕੰਮ ਵਿੱਚ ਸਹਿਯੋਗ ਦੇਣ। ਇਸ ਮੌਕੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦਾ ਇਕ ਇਕ ਸੈੱਟ ਤੇ ਸੀ.ਡੀ ਮੁਹੱਈਆ ਗਈ। ਇਸ ਮੌਕੇ ਇੰਦਰਪਾਲ ਸਿੰਘ ਸੀ.ਪੀ.ਆਈ. (ਐਮ) ਰਣਦੀਪ ਸਿੰਘ ਬੀ.ਜੇ.ਪੀ.,ਪਵਨ ਗਰਗ ਬੀ.ਜੇ.ਪੀ.,ਹਰਪ੍ਰੀਤ ਸਿੰਘ,ਆਪ,ਅਮਰੀਕਸਿੰਘ ਬੀ. ਐਸ. ਪੀ,ਸ਼ੇਰ ਸਿੰਘ ਬਾਲੇਵਾਲ,ਸ੍ਰੋ.ਅ.ਦ. (ਬ) ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਵੀ ਹਾਜ਼ਰ ਸਨ।