ਪੀ.ਏ.ਯੂ. ਦੀ ਵਿਦਿਆਰਥਣ ਨੂੰ ਪ੍ਰਧਾਨ ਮੰਤਰੀ ਫੈਲੋਸ਼ਿਪ ਹਾਸਲ ਹੋਈ
Published : Nov 16, 2020, 2:51 pm IST
Updated : Nov 16, 2020, 2:51 pm IST
SHARE ARTICLE
Prime Minister's Fellowship
Prime Minister's Fellowship

ਪੀ.ਏ.ਯੂ. ਦੇ ਬਾਇਓਕਮਿਸਟਰੀ ਵਿਭਾਗ ਵਿੱਚ ਪੀਐਚਡੀ ਦੀ ਖੋਜ ਵਿਦਿਆਰਥਣ ਕੁਮਾਰੀ ਮਨਪ੍ਰੀਤ ਕੌਰ ਨੂੰ ਡਾਕਟਰੇਟ ਦੀ ਖੋਜ ਲਈ ਪ੍ਰਧਾਨ ਮੰਤਰੀ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ ਹੈ

ਲੁਧਿਆਣਾ : ਪੀ.ਏ.ਯੂ. ਦੇ ਬਾਇਓਕਮਿਸਟਰੀ ਵਿਭਾਗ ਵਿੱਚ ਪੀਐਚਡੀ ਦੀ ਖੋਜ ਵਿਦਿਆਰਥਣ ਕੁਮਾਰੀ ਮਨਪ੍ਰੀਤ ਕੌਰ ਨੂੰ ਡਾਕਟਰੇਟ ਦੀ ਖੋਜ ਲਈ ਪ੍ਰਧਾਨ ਮੰਤਰੀ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਸੁਚੇਤਾ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਅਧੀਨ ਆਉਂਦੇ ਵਿਗਿਆਨ ਅਤੇ ਇੰਜਨੀਅਰਿੰਗ ਖੋਜ ਬੋਰਡ ਵੱਲੋਂ ਫਿੱਕੀ ਦੀ ਸਹਾਇਤਾ ਨਾਲ ਚਾਰ ਸਾਲ ਲਈ ਇਹ ਫੈਲੋਸ਼ਿਪ ਦਿੱਤੀ ਜਾਂਦੀ ਹੈ।

PAUPAU

ਉਹਨਾਂ ਦੱਸਿਆ ਕਿ ਕੁਮਾਰੀ ਮਨਪ੍ਰੀਤ ਕੌਰ ਆਪਣਾ ਖੋਜ ਕਾਰਜ ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ ਵਿਭਾਗ ਦੇ ਡਾ. ਸੁਰੇਖਾ ਭਾਟੀਆ ਦੀ ਨਿਗਰਾਨੀ ਹੇਠ ਕਰ ਰਹੇ ਹਨ। ਇਸ ਸ਼ਾਨਦਾਰ ਪ੍ਰਾਪਤੀ ਲਈ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਗੁਰਿੰਦਰ ਕੌਰ ਸਾਂਘਾ ਅਤੇ ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਡਾ. ਸ਼ੰਮੀ ਕਪੂਰ ਨੇ ਕੁਮਾਰੀ ਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement