ਅਰੁਣਾ ਚੌਧਰੀ ਵੱਲੋਂ ਮਹਿਲਾ ਸੈੱਲਾਂ ਵਿਚ ਪੇਸ਼ਾਵਰ ਸਲਾਹਕਾਰਾਂ ਦੀਆਂ ਅਸਾਮੀਆਂ ਜਲਦ ਭਰਨ ਦੇ ਨਿਰਦੇਸ਼
Published : Nov 16, 2020, 7:13 pm IST
Updated : Nov 16, 2020, 7:21 pm IST
SHARE ARTICLE
Aruna Chaudhary
Aruna Chaudhary

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਮਹਿਲਾ ਸੈੱਲਾਂ ਵਿੱਚ ਪੇਸ਼ਾਵਰ ਸਲਾਹਕਾਰਾਂ ਦੀ ਲੋੜ ਦਾ ਮੁੱਦਾ ਉਠਾਇਆ

ਚੰਡੀਗੜ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਪੰਜਾਬ ਭਰ ਦੇ ਮਹਿਲਾ ਸੈੱਲਾਂ ਵਿੱਚ ਪੇਸ਼ਾਵਰ ਸਲਾਹਕਾਰਾਂ ਦੀਆਂ ਅਸਾਮੀਆਂ ਫੌਰੀ ਅਧਾਰ ’ਤੇ ਭਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਹ ਇਨਾਂ ਅਸਾਮੀਆਂ ਨੂੰ ਜਲਦ ਭਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਨੂੰ ਇੱਕ ਪੱਤਰ ਲਿਖਣਗੇ ਅਤੇ ਇਸ ਸਬੰਧ ਵਿੱਚ 15 ਦਿਨਾਂ ’ਚ ਰਿਪੋਰਟ ਦੇਣ ਲਈ ਵੀ ਕਿਹਾ ਗਿਆ ਹੈ।

DGP Dinkar GuptaDGP Dinkar Gupta

ਇਸ ਨੂੰ ਇੱਕ ਮਹੱਤਵਪੂਰਨ ਮਾਮਲਾ  ਦੱਸਦਿਆਂ ਉਨਾਂ ਨੇ ਮਹਿਲਾ ਸੈੱਲਾਂ ਵਿੱਚ ਸਲਾਹਕਾਰਾਂ ਦੀਆਂ ਭਰੀਆਂ ਅਤੇ ਖਾਲੀ ਪਈਆਂ ਅਸਾਮੀਆਂ ਸਬੰਧੀ ਸਟੇਟਸ ਰਿਪੋਰਟ ਵੀ ਮੰਗੀ। ਮਹਾਂਮਾਰੀ ਦੇ ਇਸ ਦੌਰ ਵਿਚ ਸੀਨੀਅਰ ਸਿਟੀਜ਼ਨਜ਼ ਨੂੰ ਰਾਹਤ ਪ੍ਰਦਾਨ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੀਨੀਅਰ ਸਿਟੀਜ਼ਨਜ਼ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨ ਲਈ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰਾਂ (ਡੀਐਸਐਸਓਜ਼) ਅਤੇ ਬਾਲ ਵਿਕਾਸ ਤੇ ਪ੍ਰੋਗਰਾਮ ਅਫਸਰਾਂ (ਸੀਡੀਪੀਓਜ਼) ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।

Manisha GulatiManisha Gulati

ਉਨਾਂ ਲੋਕ ਭਲਾਈ ਸਕੀਮਾਂ ਸਬੰਧੀ ਸੂਬੇ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ’ਤੇ ਵੀ ਜ਼ੋਰ ਦਿੱਤਾ ਜਿਸਦੇ ਪਹਿਲੇ ਪੜਾਅ ਵਿੱਚ ਜ਼ਿਲਾ ਪੱਧਰ ’ਤੇ ਸੈਮੀਨਾਰ ਕਰਵਾਏ ਜਾਣਗੇ। ਉਨਾਂ ਕਮਿਸ਼ਨ ਦੇ ਵੱਖ ਵੱਖ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਦਾ ਜਾਇਜ਼ਾ ਵੀ ਲਿਆ। ਇਸ ਤੋਂ ਪਹਿਲਾਂ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਮਹਿਲਾ ਸੈੱਲਾਂ ਵਿੱਚ ਪੇਸ਼ਾਵਾਰ ਸਲਾਹਕਾਰਾਂ ਦੀ ਸਖ਼ਤ ਲੋੜ ਦਾ ਮੁੱਦਾ ਉਠਾਇਆ। ਉਨਾਂ ਵੱਖ ਵੱਖ ਕੇਸਾਂ ਅਤੇ ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਕਮਿਸ਼ਨ ਦੁਆਰਾ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement