ਵਾਸ਼ਿੰਗਟਨ 'ਚ ਸੜਕਾਂ 'ਤੇ ਉਤਰੇ ਟਰੰਪ ਦੇ ਹਜ਼ਾਰਾਂ ਸਮਰਥਕ, ਰਿਕਾਊਂਟਿੰਗ ਦੀ ਕੀਤੀ ਮੰਗ
ਵਾਸ਼ਿੰਗਟਨ, 15 ਨਵੰਬਰ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਨਤੀਜਿਆਂ ਨੂੰ ਮੰਨਣ ਲਈ ਤਿਆਰ ਨਹੀਂ ਹਨ । ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਅਮਰੀਕੀ ਰਾਜਧਾਨੀ ਵਾਸ਼ਿੰਗਟਨ ਡੀਸੀ 'ਚ ਸੜਕਾਂ 'ਤੇ ਉਤਰ ਆਏ ਹਨ ਅਤੇ ਨਾਹਰੇਬਾਜ਼ੀ ਕਰ ਰਹੇ ਹਨ। ਪੁਲਿਸ ਦੀ ਇਨ੍ਹਾਂ ਸਮਰਥਕਾਂ ਨਾਲ ਝੜਪ ਵੀ ਹੋਈ ਹੈ। ਦੱਸ ਦਈਏ ਕਿ ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਨੂੰ ਇਕ ਹਫ਼ਤੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਟਰੰਪ ਇਨ੍ਹਾਂ ਨਤੀਜਿਆਂ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ ਅਤੇ ਚੋਣਾਂ 'ਚ ਧੋਖਾਧੜੀ ਦਾ ਦੋਸ਼ ਲਗਾ ਰਹੇ ਹਨ। ਦਰਅਸਲ, ਇਸ ਮਾਮਲੇ ਵਿਚ ਟਰੰਪ ਦੇ ਸਮਰਥਕਾਂ
