ਕਿਸਾਨ ਮੋਰਚੇ ਦੇ 47 ਵੇ ਦਿਨ ਕਰਤਾਰ ਸਰਾਭੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
Published : Nov 16, 2020, 6:16 pm IST
Updated : Nov 16, 2020, 6:16 pm IST
SHARE ARTICLE
farmer protest
farmer protest

ਉਨ੍ਹਾਂ ਤੋਂ ਸੇਧ ਲੈ ਕੇ ਦਿੱਲੀ ਮੋਰਚੇ ਨੂੰ ਫਤਿਹ ਕਰਨ ਦਾ ਸੰਕਲਪ ਲਿਆ ਗਿਆ

ਸੰਗਰੂਰ :ਸੰਗਰੂਰ ਰੇਲਵੇ ਸਟੇਸ਼ਨ ਤੇ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਮੋਰਚੇ ਵਿਚ ਅੱਜ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ  ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਉਨ੍ਹਾਂ ਤੋਂ ਸੇਧ ਲੈ ਕੇ ਦਿੱਲੀ ਮੋਰਚੇ ਨੂੰ ਫਤਿਹ ਕਰਨ ਦਾ  ਸੰਕਲਪ ਲਿਆ ਗਿਆ । ਅੱਜ ਦੇ ਰੋਸ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਕੁੱਲ ਹਿੰਦ ਕਿਸਾਨ ਸਭਾ  ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਬੀਕੇਯੂ ਡਕੌਂਦਾ ਦੇ

farmer protestfarmer protest

ਆਗੂ ਸੰਤਰਾਮ ਛਾਜਲੀ, ਬੀਕੇਯੂ ਕਾਦੀਆਂ ਦੇ ਆਗੂ ਤਰਨਜੀਤ  ਪਾਲ ਸਿੰਘ ਸੰਧੂ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਆਗੂ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਆਗੂ ਨਿਰਮਲ ਸਿੰਘ ਬਟੜਿਆਣਾ, ਬੀਕੇਯੂ ਸਿੱਧੂਪੁਰ ਦੇ  ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗਡ਼੍ਹ ਭਾਦਸੋਂ, ਨੇ ਕਿਹਾ ਕਿ ਜਿਸ ਤਰ੍ਹਾਂ ਅੰਗਰੇਜ਼ਾਂ ਦੀ ਗੁਲਾਮੀ ਤੋਂ ਸਾਡੇ ਦੇਸ਼ ਨੂੰ ਆਜ਼ਾਦ ਕਰਾਉਣ ਲਈ  ਗ਼ਦਰੀ ਬਾਬਿਆਂ ਅਤੇ ਕਰਤਾਰ ਸਿੰਘ ਸਰਾਭੇ ਵਰਗੇ ਸੂਰਮਿਆਂ ਨੇ ਕੁਰਬਾਨੀਆਂ ਦੇ ਕੇ ਸਾਡੀ ਧਰਤੀ ਤੋਂ ਵਿਦੇਸ਼ੀ ਹਾਕਮਾਂ ਨੂੰ ਭਜਾਇਆ

PM ModiPM Modiਅੱਜ ਵੀ ਉਨ੍ਹਾਂ ਦੀ  ਸ਼ਹਾਦਤ ਅਤੇ ਸੰਘਰਸ਼ ਤੋਂ ਪ੍ਰੇਰਨਾ ਲੈਂਦਿਆਂ ਸਾਡੀਆਂ ਜ਼ਮੀਨਾਂ ਤੇ ਕਾਬਜ਼ ਹੋਣ ਲਈ ਆ ਰਹੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਵਿਸ਼ਾਲ ਜਨਤਕ ਖਾੜਕੂ ਘੋਲ ਲੜਨ ਦੀ ਜ਼ਰੂਰਤ ਹੈ।ਆਗੂਆਂ ਨੇ ਲੋਕਾਂ ਨੂੰ ਦਿੱਲੀ ਮੋਰਚੇ ਦੀ  ਜ਼ੋਰ ਸ਼ੋਰ ਨਾਲ ਤਿਆਰੀ ਕਰਨ  ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜਿੰਨੀ ਦੇਰ ਤੱਕ ਦਿੱਲੀ ਸਰਕਾਰ ਮਾਲ ਗੱਡੀਆਂ ਰੋਕਣ ਸਮੇਤ ਹੋਰ ਲਾਈਆਂ ਗਈਆਂ ਰੋਕਾਂ ਨੂੰ ਖ਼ਤਮ ਨਹੀਂ ਕਰਦੀ ,ਓਨਾ ਸਮਾਂ ਦਿੱਲੀ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ । ਅੱਜ ਦੇ ਰੋਸ ਧਰਨੇ ਨੂੰ ਸੀਟੂ ਆਗੂ ਰਘੁਨਾਥ ਸਿੰਘ ,ਕਿਸਾਨ ਆਗੂ ਹਰੀ ਸਿੰਘ ਚੱਠਾ  ,ਮੱਖਣ ਸਿੰਘ ਅਕਬਰਪੁਰ,ਕਰਨੈਲ  ਸਿੰਘ ਕਾਕੜਾ ,ਦਰਬਾਰਾ ਸਿੰਘ ਨਾਗਰਾ , ਨਛੱਤਰ ਸਿੰਘ ਗੰਢੂਆਂ,ਨਰੰਜਣ ਸਿੰਘ ਚੁਨਾਗਰਾ ਅਤੇ  ਭਜਨ ਸਿੰਘ ਢੱਡਰੀਆਂ ਨੇ ਵੀ  ਸੰਬੋਧਨ ਕੀਤਾ ਸਟੇਜ ਸਕੱਤਰ ਦੀ ਭੂਮਿਕਾ ਜਸਵੰਤ ਸਿੰਘ ਬਿਗੜਵਾਲ ਨੇ ਨਿਭਾਈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement