ਦਾਖਾ ਦੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ: ਰਾਜਾ ਵੜਿੰਗ
Published : Nov 16, 2021, 6:36 pm IST
Updated : Nov 16, 2021, 6:36 pm IST
SHARE ARTICLE
Transport Minister pays tribute to legendary revolutionary on 106th martyrdom day, visits ancestral house
Transport Minister pays tribute to legendary revolutionary on 106th martyrdom day, visits ancestral house

ਲੁਧਿਆਣਾ ਤੋਂ ਸਰਾਭਾ ਪਿੰਡ ਤੱਕ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਬੱਸ ਸੇਵਾ ਚਲਾਉਣ ਦਾ ਕੀਤਾ ਐਲਾਨ

ਚੰਡੀਗੜ੍ਹ/ ਸਰਾਭਾ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜ ਕੇ ਅਪੀਲ ਕਰੇਗੀ।

Transport Minister pays tribute to legendary revolutionary on 106th martyrdom day, visits ancestral houseTransport Minister pays tribute to legendary revolutionary on 106th martyrdom day, visits ancestral house

ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਸ਼ਹੀਦ ਨੂੰ ਸ਼ਰਧਾਂਜਲੀ ਹੋਵੇਗੀ ਜਿਸ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਦੀ ਤਜਵੀਜ਼ 'ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਦਾਖਾ ਦੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ ਇਸ ਸਬੰਧੀ ਪ੍ਰਸਤਾਵ ਨੂੰ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।

Transport Minister pays tribute to legendary revolutionary on 106th martyrdom day, visits ancestral houseTransport Minister pays tribute to legendary revolutionary on 106th martyrdom day, visits ancestral house

ਇਸ ਤੋਂ ਇਲਾਵਾ ਉਨ੍ਹਾਂ ਲੁਧਿਆਣਾ ਤੋਂ ਸਰਾਭਾ ਪਿੰਡ ਤੱਕ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਬੱਸ ਸੇਵਾ ਚਲਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਵੜਿੰਗ ਨੇ ਕਿਹਾ ਕਿ ਉਹ ਦੇਸ਼ ਦੇ ਮਹਾਨ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਕੋਸ਼ਿਸ਼ ਕਰਨਗੇ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹਿਣਗੇ।

Transport Minister pays tribute to legendary revolutionary on 106th martyrdom day, visits ancestral houseTransport Minister pays tribute to legendary revolutionary on 106th martyrdom day, visits ancestral house

ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।
ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਦਾਖਾ ਬੱਸ ਸਟੈਂਡ ਦਾ ਨਾਂ ਸ਼ਹੀਦ ਦੇ ਨਾਂ 'ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਣ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

Transport Minister pays tribute to legendary revolutionary on 106th martyrdom day, visits ancestral houseTransport Minister pays tribute to legendary revolutionary on 106th martyrdom day, visits ancestral house

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਵਚਨਬੱਧ ਹੈ, ਜਿਨ੍ਹਾਂ ਨੇ ਇੰਨੀ ਛੋਟੀ ਉਮਰ ਵਿੱਚ ਸ਼ਹਾਦਤ ਦਿੱਤੀ ਸੀ।
ਬਾਅਦ ਵਿੱਚ ਕੈਬਨਿਟ ਮੰਤਰੀ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਰਾਜ ਬਚਨ ਸਿੰਘ ਸੰਧੂ ਅਤੇ ਕਈ ਹੋਰਾਂ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

Transport Minister pays tribute to legendary revolutionary on 106th martyrdom day, visits ancestral houseTransport Minister pays tribute to legendary revolutionary on 106th martyrdom day, visits ancestral house

ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਐਸ.ਡੀ.ਐਮ. ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਸਰਪੰਚ ਸੁਖਜਿੰਦਰ ਕੌਰ, ਸਪੋਰਟਸ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਸਕੱਤਰ ਅਮਰ ਸਿੰਘ, ਪ੍ਰੈਸ ਸਕੱਤਰ ਦਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਜਬੀਰ ਸਿੰਘ, ਜਰਨੈਲ ਸਿੰਘ, ਬਿੰਦਰ ਯੂ.ਐਸ.ਏ., ਅਜੀਤ ਸਿੰਘ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement