CM ਜਲਦ ਕਰਨਗੇ ਪੰਜਾਬ ਓਲੰਪਿਕ ਭਵਨ ਦੇ ‘ਹਾਲ ਆਫ ਫੇਮ’ ਦਾ ਉਦਘਾਟਨ- ਬ੍ਰਹਮ ਮਹਿੰਦਰਾ, ਪਰਗਟ ਸਿੰਘ
Published : Nov 16, 2021, 6:24 pm IST
Updated : Nov 16, 2021, 6:24 pm IST
SHARE ARTICLE
Punjab CM to inaugurate 'Hall of Fame' of Punjab Olympic Bhawan soon : Brahm Mahindra, Pargat Singh
Punjab CM to inaugurate 'Hall of Fame' of Punjab Olympic Bhawan soon : Brahm Mahindra, Pargat Singh

ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਸਾਲਾਨਾ 5-5 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ

ਮੁਹਾਲੀ -  ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦੇ ਬਣਾਏ ਗਏ ‘ਹਾਲ ਆਫ ਫੇਮ’ ਦਾ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲਦ ਕੀਤਾ ਜਾਵੇਗਾ। ਇਹ ਉਦਘਾਟਨ ‘ਹਾਲ ਆਫ ਫੇਮ’ ਦਾ ਹਿੱਸਾ ਪੰਜਾਬ ਦੇ ਸਾਰੇ ਤਮਗਾ/ਐਵਾਰਡ ਜੇਤੂ ਤੇ ਓਲੰਪੀਅਨ ਖਿਡਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Punjab CM to inaugurate 'Hall of Fame' of Punjab Olympic Bhawan soon : Brahm Mahindra, Pargat Singh

ਇਹ ਗੱਲ ਅੱਜ ਇਥੇ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਅਤੇ ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸਾਂਝੇ ਤੌਰ ਉਤੇ ਕੀਤਾ ਗਿਆ। ਪੰਜਾਬ ਓਲੰਪਿਕ ਐਸਸੋਸੀਏਸ਼ਨ ਵੱਲੋਂ ਖੇਡ ਮੰਤਰੀ ਦਾ ਉਚੇਚੇ ਤੌਰ ਉਤੇ ਸਨਮਾਨ ਕੀਤਾ ਗਿਆ। ਪਰਗਟ ਸਿੰਘ ਪਹਿਲੇ ਓਲੰਪੀਅਨ ਹਨ, ਜੋ ਪੰਜਾਬ ਦੇ ਖੇਡ ਮੰਤਰੀ ਬਣੇ ਹਨ। ਇਸ ਮੌਕੇ ਬ੍ਰਹਮ ਮਹਿੰਦਰਾ ਨੇ ਪਰਗਟ ਸਿੰਘ ਨੂੰ ਪੰਜਾਬ ਓਲੰਪਿਕ ਐਸਸੋਸੀਏਸ਼ਨ ਦਾ ਪੈਟਰਨ ਬਣਾਉਣ ਦਾ ਐਲਾਨ ਵੀ ਕੀਤਾ।

Punjab CM to inaugurate 'Hall of Fame' of Punjab Olympic Bhawan soon : Brahm Mahindra, Pargat SinghPunjab CM to inaugurate 'Hall of Fame' of Punjab Olympic Bhawan soon : Brahm Mahindra, Pargat Singh

ਬ੍ਰਹਮ ਮਹਿੰਦਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਿਭਾਗ ਦੀ ਵਾਗਡੋਰ ਇਕ ਸਾਬਕਾ ਓਲੰਪੀਅਨ ਹੱਥ ਹੈ। ਉਨ੍ਹਾਂ ਖੇਡ ਮੰਤਰੀ ਨੂੰ ਕਿਹਾ ਕਿ ਸਾਬਕਾ ਖਿਡਾਰੀਆਂ ਦੀ ਪੈਨਸ਼ਨ ਵਧਾਈ ਜਾਵੇ, ਖਿਡਾਰੀਆਂ ਨੂੰ ਨੌਕਰੀਆਂ ਤੇ ਬਣਦੀਆਂ ਤਰੱਕੀਆਂ ਦਿੱਤੀਆਂ ਜਾਣ ਅਤੇ  ਕੋਚਾਂ ਦੀ ਤਾਇਨਾਤੀ ਕੀਤੀ ਜਾਵੇ।

Punjab CM to inaugurate 'Hall of Fame' of Punjab Olympic Bhawan soon : Brahm Mahindra, Pargat SinghPunjab CM to inaugurate 'Hall of Fame' of Punjab Olympic Bhawan soon : Brahm Mahindra, Pargat Singh

ਖੇਡ ਮੰਤਰੀ ਪਰਗਟ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਸਾਲਾਨਾ 5-5 ਲੱਖ ਰੁਪਏ ਗਰਾਂਟ ਦਿੱਤੀ ਜਾਵੇਗੀ ਜਿਸ ਦਾ ਬਜਟ ਵਿੱਚ ਪੱਕਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਗਰਾਂਟ ਨਿਰੰਤਰ ਮਿਲਦੀ ਰਹੇ। ਪਰਗਟ ਸਿੰਘ ਨੇ ਕਿਹਾ ਕਿ ਹਰ ਖੇਡ ਐਸਸੀਏਸ਼ਨ ਆਪਣਾ ਇਕ ਨੁਮਾਇੰਦਾ ਦੇਵੇ ਜੋ ਖੇਡਾਂ ਨੂੰ ਹੁਲਾਰਾ ਦੇਣ ਲਈ ਪੁਰਾਣੇ ਖਿਡਾਰੀਆਂ ਨੂੰ ਲੈ ਕੇ ਮਾਹਿਰਾਂ ਦੀ ਕਮੇਟੀ ਬਣਾਈ ਜਾਵੇ। ਉਨ੍ਹਾਂ ਖੇਡ ਖੇਤਰ ਦੀ ਪ੍ਰਫੁੱਲਤਾ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਤੇ ਸਿੱਖਿਆ ਵਿਭਾਗ ਨੂੰ ਜੋੜਨ ਉਤੇ ਵੀ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਖਿਡਾਰੀ ਸਕੂਲਾਂ ਜਾਂ ਕਾਲਜਾਂ ਵਿੱਚੋਂ ਹੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਐਵਾਰਡ ਤੇ ਤਮਗਾ ਜੇਤੂ ਖਿਡਾਰੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਉਤੇ ਆਮਦਨ ਹੱਦ ਲਈ ਲਗਾਈ ਸ਼ਰਤ ਵੀ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।

Punjab CM to inaugurate 'Hall of Fame' of Punjab Olympic Bhawan soon : Brahm Mahindra, Pargat SinghPunjab CM to inaugurate 'Hall of Fame' of Punjab Olympic Bhawan soon : Brahm Mahindra, Pargat Singh

ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ ਨੇ ਪਰਗਟ ਸਿੰਘ ਜਿਨ੍ਹਾਂ ਕੋਲ ਸਿੱਖਿਆ ਵਿਭਾਗ ਵੀ ਹੈ, ਨੂੰ ਅਪੀਲ ਕੀਤੀ ਕਿ ਸਕੂਲਾਂ ਦੇ ਬੱਚਿਆਂ ਲਈ ਦਿਨ ਤੈਅ ਕੀਤੇ ਜਾਣ ਜਿਸ ਦਿਨ ਉਹ ਹਾਲ ਆਫ ਫੇਮ ਦਾ ਦੇਖਣ ਆਉਣ ਤਾਂ ਜੋ ਵੱਡੇ ਖਿਡਾਰੀਆਂ ਦੇ ਬੁੱਤ, ਤਸਵੀਰਾਂ ਤੇ ਪ੍ਰਾਪਤੀਆਂ ਦੇਖ ਕੇ ਪ੍ਰੇਰਨਾ ਲੈ ਕੇ ਜਾਣ। ਐਸਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ ਐਸ ਸਿੱਧੂ ਨੇ ਮੀਟਿੰਗ ਵਿੱਚ ਹਾਜ਼ਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਭਾਰਤ ਭੂਸ਼ਣ ਆਸ਼ੂ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ 10-10 ਲੱਖ ਰੁਪਏ ਦੀ ਗਰਾਂਟ ਦਿੱਤੀ। ਉਨ੍ਹਾਂ ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।

Punjab CM to inaugurate 'Hall of Fame' of Punjab Olympic Bhawan soon : Brahm Mahindra, Pargat SinghPunjab CM to inaugurate 'Hall of Fame' of Punjab Olympic Bhawan soon : Brahm Mahindra, Pargat Singh

ਮੀਟਿੰਗ ਵਿੱਚ ਪੰਜਾਬ ਓਲੰਪਿਕ ਐਸਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਕਰਤਾਰ ਸਿੰਘ, ਸਿਕੰਦਰ ਸਿੰਘ ਮਲੂਕਾ, ਤੇਜਾ ਸਿੰਘ ਧਾਲੀਵਾਲ, ਰਾਜਿੰਦਰ ਸਿੰਘ ਕਲਸੀ, ਕੇ ਪੀ ਐਸ ਬਰਾੜ, ਤਾਰਾ ਸਿੰਘ, ਕੇ ਬੀ ਐਸ ਸਿੱਧੂ, ਗੁਰਮੀਤ ਸਿੰਘ, ਉਪਕਾਰ ਸਿੰਘ ਵਿਰਕ, ਮਨਿੰਦਰ ਕੌਰ, ਜਸਵੀਰ ਸਿੰਘ, ਉਪਜੀਤ ਸਿੰਘ ਬਰਾੜ ਅਤੇ ਖੇਡ ਵਿਭਾਗ ਦੇ ਉਪ ਸਕੱਤਰ ਕਿਰਪਾਲ ਵੀਰ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement