
ਕੱਲ੍ਹ ਤੋਂ ਖੁਲ੍ਹੇਗਾ ਕਰਤਾਰਪੁਰ ਲਾਂਘਾ
ਚੰਡੀਗੜ੍ਹ - ਅੱਜ ਸਰਕਾਰ ਵੱਲੋਂ ਕਰਤਾਰਪੁਰ ਲਾਂਗਾ ਖੋਲ੍ਹਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਤੇ ਸਿੱਖ ਸੰਗਤਾਂ ਲਈ ਇਹ ਬਹੁਤ ਵੱਡੀ ਖੁਸ਼ੀ ਦੀ ਖ਼ਬਰ ਹੈ। ਲਾਂਘਾ 18 ਨਵੰਬਰ ਨੂੰ ਖੋਲ੍ਹਿਆ ਜਾਵੇਗਾ ਪਰ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ ਹੋ ਰਹੀ ਹੈ। ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਵਧੀਆ ਫੈਸਲਾ ਹੈ ਤੇ ਇਸ ਫੈਸਲੇ ਨਾਲ ਸੂਬੇ ਵਿਚ ਸ਼ਾਂਤੀ ਵੀ ਬਣੀ ਰਹੇਗੀ ਤੇ ਇਸ ਦੇ ਨਾਲ ਹੀ ਜੋ ਨਾਨਕ ਨਾਮ ਲੇਵਾ ਸੰਗਤ ਹੈ
ਉਹਨਾਂ ਦੀ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋਵੇਗੀ। ਇਸ ਦੇ ਨਾਲ ਹੀ ਪਰਗਟ ਸਿੰਘ ਨੇ ਸੀਐੱਮ ਚੰਨੀ ਵੱਲੋਂ ਪੰਜਾਬੀਆਂ ਨੂੰ ਨੌਕਰੀਆਂ ਲਈ ਪਹਿਲ ਦੇਣ ਨੂੰ ਲੈ ਕੇ ਕਿਹਾ ਕਿ ਅੱਜ ਦੀ ਕੈਬਿਨਟ ਵਿਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ ਤੇ ਇਹ ਗੱਲ ਤਾਂ ਸਾਫ਼ ਹੈ ਕਿ ਪੰਜਾਬ ਵਿਚ ਸਿਰਫ਼ ਪੰਜਾਬੀਆਂ ਨੂੰ ਹੀ ਨੌਕਰੀ ਲਈ ਪਹਿਲ ਦਿੱਤੀ ਜਾਣੀ ਚਾਹੀਦੀ ਹੈ।