ਪੰਜਾਬ ਦਾ ਦਿਲ ਹੈ ਦੋਆਬਾ : ਚੰਨੀ
Published : Nov 16, 2021, 12:16 am IST
Updated : Nov 16, 2021, 12:16 am IST
SHARE ARTICLE
image
image

ਪੰਜਾਬ ਦਾ ਦਿਲ ਹੈ ਦੋਆਬਾ : ਚੰਨੀ

ਆਦਮਪੁਰ (ਜਲੰਧਰ)/ਚੰਡੀਗੜ੍ਹ, 15 ਨਵੰਬਰ (ਪ੍ਰਕਾਸ਼): ਦੋਆਬਾ ਨੂੰ ਪੰਜਾਬ ਦਾ ਦਿਲ ਦਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਖ਼ਾਸ ਕਰ ਕੇ ਆਦਮਪੁਰ ਹਲਕੇ ਵਿਚ ਵਿਕਾਸ ਮੁਖੀ ਪ੍ਰਾਜੈਕਟਾਂ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਕੇ ਇਸ ਨੂੰ ਸੂਬੇ ਦਾ ਮੋਹਰੀ ਹਿੱਸਾ ਬਣਾਉਣ ਦਾ ਪ੍ਰਣ ਲਿਆ। ਆਦਮਪੁਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਪਣੀ ਵਚਨਬੱਧਤਾ ਦੇ ਤਹਿਤ ਮੁੱਖ ਮੰਤਰੀ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਲਈ 19 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 19 ਕਰੋੜ ਰੁਪਏ ਵਿਚੋਂ 9 ਕਰੋੜ ਰੁਪਏ ਸੜਕਾਂ ਦੀ ਮਜ਼ਬੂਤੀ/ਚੌੜਾ ਕਰਨ ਅਤੇ ਚਾਰ ਮਾਰਗੀ ਕਰਨ ਲਈ ਰੱਖੇ ਗਏ ਹਨ ਜਦਕਿ 10 ਕਰੋੜ ਰੁਪਏ ਕਿਸੇ ਕਿਸਮ ਦੇ ਵਿਕਾਸ ਮੁਖੀ ਕਾਰਜ ਕਰਨ ਲਈ ਮਹਿੰਦਰ ਸਿੰਘ ਕੇ.ਪੀ. ਲਈ ਰੱਖ ਦਿਤੇ ਗਏ ਹਨ।
ਪੰਜਾਬ ਰਾਜ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ (ਕੈਬਨਿਟ ਰੈਂਕ) ਮਹਿੰਦਰ ਸਿੰਘ ਕੇ.ਪੀ. ਵਲੋਂ ਆਦਮਪੁਰ ਨੂੰ ਸਬ-ਡਵੀਜ਼ਨ ਦਾ ਦਰਜਾ ਦੇਣ ਦੀ ਰੱਖੀ ਗਈ ਮੰਗ ਦੇ ਜਵਾਬ ਵਿਚ ਮੁੱਖ ਮੰਤਰੀ ਚੰਨੀ ਨੇ ਇਸ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਛੇਤੀ ਹੀ ਸਰਵੇਖਣ ਕਰਵਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਵੱਡੀ ਸੜਕ ਨਾਲ 5-10 ਏਕੜ ਜ਼ਮੀਨ ਦੀ ਵਿਵਸਥਾ ਹੋਣ ਉਤੇ ਆਦਮਪੁਰ ਵਿਚ ਡਿਗਰੀ ਕਾਲਜ ਖੋਲ੍ਹਣ ਦੀ ਮੰਗ ਮੰਨਣ ਲਈ ਤਿਆਰ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਵਲੋਂ ਜਾਂਦੀ ਸੜਕ ਦਾ ਨਾਮ ਗੁਰੂ ਰਵੀਦਾਸ ਦੇ ਨਾਮ ਉਤੇ ਰਖਿਆ ਜਾਵੇਗਾ ਅਤੇ ਹਵਾਈ ਅੱਡੇ ਦਾ ਨਾਮ ਵੀ ਗੁਰੂ ਰਵੀਦਾਸ ਦੇ ਨਾਮ ਉਤੇ ਰੱਖਣ ਲਈ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਕ ਹੋਰ ਮੰਗ ਦੇ ਜਵਾਬ ਵਿਚ ਕਿਹਾ,“ਕਸ਼ੱਤਰੀਆ ਰਾਜਪੂਤਾਂ ਨੂੰ ਮੁੜ ਜਨਰਲ ਕੈਟਾਗਰੀ ਦਾ ਦਰਜਾ ਦਿਤਾ ਜਾਵੇਗਾ।” ਅਕਾਲੀਆਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨੂੰ ਹਮੇਸ਼ਾ ਹੀ ਸਿਆਸੀ ਸ਼ਤਰੰਜ ਦੇ ਮੋਹਰੇ ਵਜੋਂ ਵਰਤਿਆ ਹੈ।  ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹੁਣ ‘ਲੋਹ ਪੁਰਸ਼’ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ। 
ਇਸ ਤੋਂ ਪਹਿਲਾਂ ਸਾਬਕਾ ਮੰਤਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ. ਨੇ ਪ੍ਰਗਟਾਵਾ ਕੀਤਾ ਕਿ ਅੱਜ ਆਦਮਪੁਰ ਵਿਚ 130 ਕਰੋੜ ਰੁਪਏ ਵਿਕਾਸ ਕੰਮਾਂ ਦੀ ਸ਼ੁਰੂਆਤ ਕਰ ਕੇ ਮੁੱਖ ਮੰਤਰੀ ਨੇ ਖ਼ੁਸ਼ਹਾਲੀ ਦੀ ਹਵਾ ਦਾ ਮੁੱਢ ਬੰਨਿ੍ਹਆ। ਇਸ ਮੌਕੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਆਦਮਪੁਰ ਤੋਂ ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement