ਜ਼ਿਲ੍ਹਾ ਰੂਪਨਗਰ ਦੇ ਕਿਸਾਨਾਂ ਨੂੰ ਮੱਕੀ ਦੀ ਨੁਕਸਾਨੀ ਗਈ ਫਸਲ ਦਾ ਜਲਦ ਮਿਲੇਗਾ ਮੁਆਵਜਾ: DC
Published : Nov 16, 2021, 8:15 pm IST
Updated : Nov 16, 2021, 8:15 pm IST
SHARE ARTICLE
Deputy Commissioner Sonali Gir
Deputy Commissioner Sonali Gir

101 ਪਿੰਡਾਂ ਦੇ ਕਿਸਾਨਾਂ ਨੂੰ 3.42 ਕਰੋੜ ਰੁਪਏ ਦੀ ਸਹਾਇਤਾ ਲਈ ਪੰਜਾਬ ਸਰਕਾਰ ਨੂੰ ਪੱਤਰ ਭੇਜਿਆ

ਰੂਪਨਗਰ: ਜ਼ਿਲ੍ਹਾ ਰੂਪਨਗਰ ਵਿਖੇ ਸਾਉਣੀ-2021 ਦੌਰਾਨ ‘ਫਾਲ ਆਰਮੀਵਰਮ’ ਨਾਂ ਦੇ ਕੀੜੇ ਕਾਰਣ ਹੋਏ ਮੱਕੀ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜਾ ਛੇਤੀ ਹੀ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਇਹ ਜਾਣਕਾਰੀ ਦਿੰਦਿਆ ਕਿ ਨੁਕਸਾਨੀ ਗਈ ਫਸਲ ਦੀ ਰਿਪੋਰਟ ਤਿਆਰ ਕਰਕੇ ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਮਾਲ, ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ, ਪੰਜਾਬ ਨੂੰ ਭੇਜੀ ਗਈ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੂਪਨਗਰ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ।

Maize Maize Crop

ਉਹਨਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੀ ਤਹਿਸੀਲ, ਸ੍ਰੀ ਚਮਕੌਰ ਸਾਹਿਬ, ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਸਬ-ਤਹਿਸੀਲ ਨੂਰਪੁਰ ਬੇਦੀ ਦੇ ਇਲਾਕੇ ਦੇ ਪਿੰਡਾਂ ਵਿੱਚ ਮੱਕੀ ਦੀ ਫਸਲ ਨੁਕਸਾਨੀ ਗਈ ਪਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿਆਰ ਕੀਤੀ ਗਈ ਵਿਸੇਸ਼ ਰਿਪੋਰਟ ਅਨੁਸਾਰ 101 ਪਿੰਡਾਂ ਦੇ ਕਿਸਾਨਾਂ ਦੀ ਫਸਲ ਨੂੰ ਨੁਕਸਾਨ ਹੋਇਆ ਹੈ ਅਤੇ  ਇਸ ਤਹਿਤ 3,42,40,597 ਰੁਪਏ ਦੀ ਸਹਾਇਤਾ ਲਈ ਪੰਜਾਬ ਸਰਕਾਰ ਨੂੰ ਪੱਤਰ ਭੇਜਿਆ ਗਿਆ ਹੈ।

Maize Cultivation Maize Crop

ਸ੍ਰੀਮਤੀ ਗਿਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ, ਸੂਬਾ ਸਰਕਾਰ ਦੀਆਂ ਹਦਾਇਤਾਂ ਪ੍ਰਤੀ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਹੀ ਵਚਨਬੱਧ ਰਿਹਾ ਹੈ। ਉਹਨਾਂ ਕਿਹਾ ਕਿ  ਫਸਲ ਦੇ ਨੁਕਸਾਨ ਦੀ ਭਰਪਾਈ ਕਰਨ ਅਤੇ ਮੁਆਵਜਾ ਦੇਣ ਹਿੱਤ ਸੂਬਾ ਸਰਕਾਰ ਪਾਸੋਂ 3.42 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ, ਜੋ ਛੇਤੀ ਹੀ ਪ੍ਰਾਪਤ ਹੋਣ ਦੀ ਆਸ ਹੈ। ਉਹਨਾਂ ਕਿਹਾ ਕਿ ਮੁਆਵਜਾ ਰਾਸ਼ੀ ਪ੍ਰਾਪਤ ਹੋਣ ਉਪਰੰਤ ਪ੍ਰਭਾਵਿਤ ਕਿਸਾਨਾਂ ਦੇ ਆਧਾਰ ਲਿੰਕਡ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement