ਲੋਕ ਪੱਖ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 'ਆਪ' ਨਾਲ ਜੁੜ ਰਹੇ ਨੇ ਸੂਝਵਾਨ ਲੋਕ: ਹਰਚੰਦ ਬਰਸਟ
Published : Nov 16, 2021, 5:59 pm IST
Updated : Nov 16, 2021, 5:59 pm IST
SHARE ARTICLE
 Inspired by pro-people policies, intelligent people are joining AAP: Harchand Burst
Inspired by pro-people policies, intelligent people are joining AAP: Harchand Burst

-ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ 'ਆਪ' 'ਚ ਹੋਏ ਸ਼ਾਮਲ

 

ਚੰਡੀਗੜ -  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ (ਆਪ) ਨਾਲ ਜੁੜ ਰਹੇ ਹਨ ਅਤੇ ਦਿਨ ਪ੍ਰਤੀ ਦਿਨ ਪਾਰਟੀ ਦਾ ਕਾਫ਼ਲਾ ਵੱਧਦਾ ਜਾ ਰਿਹਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਸ਼ਖਸ਼ੀਅਤਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦਿਆਂ ਕੀਤਾ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਮੋਹਾਲੀ ਵਾਸੀ ਸੇਵਾ ਮੁਕਤ ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ। ਸੇਵਾ ਮੁਕਤ ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਦੇ ਲੋਕਾਂ ਦੀ ਸੇਵਾ ਨਿਰਸਵਾਰਥ ਭਾਵਨਾ ਨਾਲ ਕਰ ਰਹੇ ਹਨ, ਜਿਸ ਕਰਕੇ ਉਨਾਂ 'ਆਪ' ਨਾਲ ਜੁੜਨ ਦਾ ਫ਼ੈਸਲਾ ਕੀਤਾ ਤਾਂ ਜੋ ਪੰਜਾਬ ਵਿੱਚ ਵੀ ਲੋਕ ਹਿਤੈਸ਼ੀ ਸਰਕਾਰ ਬਣਾਈ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement