ਪਹਿਲੇ ਜਥੇ 'ਚ ਪੂਰੀ ਪੰਜਾਬ ਕੈਬਨਿਟ ਜਾਵੇਗੀ ਕਰਤਾਰਪੁਰ ਸਾਹਿਬ- CM ਚੰਨੀ
Published : Nov 16, 2021, 3:36 pm IST
Updated : Nov 16, 2021, 6:09 pm IST
SHARE ARTICLE
Charanjeet Channi
Charanjeet Channi

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਤੋਂ ਬਾਅਦ 18 ਨਵੰਬਰ ਨੂੰ ਪਹਿਲੇ ਜਥੇ ਵਿਚ ਸਮੁੱਚੀ ਪੰਜਾਬ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ  ਨਤਮਸਤਕ ਹੋਣ ਲਈ ਜਾਵੇਗੀ।

ਧਾਰੋਵਾਲੀ (ਗੁਰਦਾਸਪੁਰ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ। ਅੱਜ ਇੱਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉੱਘੇ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

Punjab cabinet to pay obeisance at Kartarpur Sahib on November 18Punjab cabinet to pay obeisance at Kartarpur Sahib on November 18

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ 'ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ 'ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।

Punjab cabinet to pay obeisance at Kartarpur Sahib on November 18Punjab cabinet to pay obeisance at Kartarpur Sahib on November 18

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀ ਦੇ ਰਾਹ 'ਤੇ ਹੈ ਅਤੇ ਸੂਬੇ ਵਿੱਚ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਣਾ ਕੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਪ੍ਰਗਤੀ ਅਧੀਨ ਹਨ।

Punjab cabinet to pay obeisance at Kartarpur Sahib on November 18Punjab cabinet to pay obeisance at Kartarpur Sahib on November 18

ਸਰਦਾਰ ਸੰਤੋਖ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦਾ ਜੀਵਨ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੈਤਿਕਤਾ, ਇਮਾਨਦਾਰੀ ਅਤੇ ਕਦਰਾਂ-ਕੀਮਤਾਂ 'ਤੇ ਅਧਾਰਤ ਰਾਜਨੀਤੀ ਦੇ ਸਮਰਥਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਜਨਤਾ ਦੇ ਹਰਮਨ ਪਿਆਰੇ ਆਗੂ ਸਨ ਜਿਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਪਾਰਟੀ ਅਤੇ ਸੂਬੇ ਦੀ ਸੇਵਾ ਕੀਤੀ।

Punjab cabinet to pay obeisance at Kartarpur Sahib on November 18Punjab cabinet to pay obeisance at Kartarpur Sahib on November 18

ਸਰਦਾਰ ਸੰਤੋਖ ਸਿੰਘ ਰੰਧਾਵਾ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਦੋਂ ਕਾਂਗਰਸ ਵਿੱਚ ਮੁੱਢਲੇ ਮੈਂਬਰ ਵਜੋਂ ਸ਼ਾਮਲ ਹੋਏ ਸਨ ਜਦੋਂ ਸਰਦਾਰ ਰੰਧਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਪਿਤਾ ਦੀ ਮਹਾਨ ਵਿਰਾਸਤ ਨੂੰ ਅੱਗੇ ਤੋਰ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰੰਧਾਵਾ ਨੂੰ ਆਪਣੇ ਪਿਤਾ ਤੋਂ ਇਮਾਨਦਾਰੀ, ਮਿਹਨਤ, ਲਗਨ ਅਤੇ ਵਚਨਬੱਧਤਾ ਦੇ ਉੱਚੇ ਆਦਰਸ਼ ਵਿਰਸੇ ਵਿੱਚ ਮਿਲੇ ਹਨ।

Punjab cabinet to pay obeisance at Kartarpur Sahib on November 18Punjab cabinet to pay obeisance at Kartarpur Sahib on November 18

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੇ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਵਜੋਂ ਵੱਖ-ਵੱਖ ਅਹੁਦਿਆਂ 'ਤੇ ਸੂਬੇ ਦੀ ਸੇਵਾ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਆਪਣੇ-ਆਪ ਵਿੱਚ ਇੱਕ ਸੰਸਥਾ ਸਨ ਅਤੇ ਆਧੁਨਿਕ ਪੰਜਾਬ ਦੀ ਸਿਰਜਣਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।

Punjab cabinet to pay obeisance at Kartarpur Sahib on November 18Punjab cabinet to pay obeisance at Kartarpur Sahib on November 18

ਇਸ ਮੌਕੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸਮੂਹ ਲੋਕਾਂ ਖਾਸ ਕਰਕੇ ਮੁੱਖ ਮੰਤਰੀ ਦਾ ਰਿਣੀ ਹੈ ਜੋ ਇਸ ਮੌਕੇ ਉਨ੍ਹਾਂ ਨਾਲ ਸ਼ਾਮਲ ਹੋਏ ਹਨ। ਉਹਨਾਂ ਨੇ ਆਪਣੀ ਸ਼ਾਨਦਾਰ ਵਿਰਾਸਤ ਨੂੰ ਚੇਤੇ ਕਰਦਿਆਂ ਕਿਹਾ ਕਿ ਉਹਨਾਂ ਦੇ ਪਿਤਾ ਨੇ ਆਪਣਾ ਸਾਰਾ ਜੀਵਨ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਸੀ। ਰੰਧਾਵਾ ਨੇ ਇਹ ਵੀ ਪ੍ਰਣ ਕੀਤਾ ਕਿ ਉਨ੍ਹਾਂ ਦਾ ਪਰਿਵਾਰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਆਉਣ ਵਾਲੇ ਸਮੇਂ ਵਿੱਚ ਇਸ ਸ਼ਾਨਦਾਰ ਪਰੰਪਰਾ ਨੂੰ ਜਾਰੀ ਰੱਖੇਗਾ।

ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਕੁਲਬੀਰ ਸਿੰਘ ਜ਼ੀਰਾ, ਅਮਿਤ ਵਿੱਜ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਕੋਟਭਾਈ, ਸਾਬਕਾ ਪੰਜਾਬ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਤੇ ਹੋਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement